Sun, Dec 14, 2025
Whatsapp

Gangster Deepak boxer Arrested: ਦਿੱਲੀ ਪੁਲਿਸ ਸਪੈਸ਼ਲ ਸੈੱਲ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕੀਤਾ ਕਾਬੂ

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕਾਬੂ ਕੀਤਾ।

Reported by:  PTC News Desk  Edited by:  Aarti -- April 04th 2023 01:00 PM
Gangster Deepak boxer Arrested: ਦਿੱਲੀ ਪੁਲਿਸ ਸਪੈਸ਼ਲ ਸੈੱਲ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕੀਤਾ ਕਾਬੂ

Gangster Deepak boxer Arrested: ਦਿੱਲੀ ਪੁਲਿਸ ਸਪੈਸ਼ਲ ਸੈੱਲ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕੀਤਾ ਕਾਬੂ

Gangster Deepak boxer Arrested: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਦੀ ਸਪੈਸ਼ਲ ਸੈੱਲ ਨੇ ਅਮਰੀਕੀ ਖੁਫੀਆ ਏਜੰਸੀ ਐਫਬੀਆਈ ਦੀ ਮਦਦ ਨਾਲ ਗੈਂਗਸਟਰ ਦੀਪਕ ਬਾਕਸਰ ਨੂੰ ਕਾਬੂ ਕੀਤਾ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਮੁਤਾਬਿਕ ਦੀਪਕ ਨੂੰ ਇੱਕ ਜਾਂ ਦੋ ਦਿਨ ’ਚ ਭਾਰਤ ਲੈ ਕੇ ਆਇਆ ਜਾ ਸਕਦਾ ਹੈ। 

ਗ੍ਰਹਿ ਮੰਤਰਾਲੇ ਦੇ ਸੂਤਰਾਂ ਮੁਤਾਬਿਕ ਦੀਪਕ ਨੂੰ ਇੱਕ ਜਾਂ ਦੋ ਦਿਨ ’ਚ ਭਾਰਤ ਲੈ ਕੇ ਆਇਆ ਜਾ ਸਕਦਾ ਹੈ। ਗੈਂਗਸਟਰ ਦੀਪਕ ਬਾਕਸਰ ਦਿੱਲੀ ਪੁਲਿਸ ਸਿਵਲ ਲਾਈਨਜ਼ ਵਿੱਚ ਬਿਲਡਰ ਅਮਿਤ ਗੁਪਤਾ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਸੀ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਿਲਡਰ ਅਮਿਤ ਗੁਪਤਾ ਦੇ ਕਤਲ ਤੋਂ ਬਾਅਦ ਗੈਂਗਸਟਰ ਦੀਪਕ ਬਾਕਸਰ ਰੋਹਿਣੀ ਕੋਰਟ 'ਚ ਜਤਿੰਦਰ ਗੋਗੀ ਦੇ ਕਤਲ ਤੋਂ ਬਾਅਦ ਗੋਗੀ ਗੈਂਗ ਦੀ ਕਮਾਨ ਸੰਭਾਲ ਰਿਹਾ ਸੀ। ਉਸ ਨੇ ਮੁਰਾਦਾਬਾਦ ਤੋਂ ਰਵੀ ਅੰਤਿਲ ਦੇ ਨਾਂ 'ਤੇ ਬਣਾਇਆ ਜਾਅਲੀ ਪਾਸਪੋਰਟ ਲਿਆ ਅਤੇ 29 ਜਨਵਰੀ 2023 ਨੂੰ ਕੋਲਕਾਤਾ ਤੋਂ ਫਲਾਈਟ ਲੈ ਕੇ ਮੈਕਸੀਕੋ ਭੱਜ ਗਿਆ ਸੀ। 

- PTC NEWS

Top News view more...

Latest News view more...

PTC NETWORK
PTC NETWORK