Delhi New CM: 'ਆਪ' ਵਿਧਾਇਕਾਂ ਦੀ ਮੁੱਖ ਮੰਤਰੀ ਰਿਹਾਇਸ਼ 'ਤੇ ਮੀਟਿੰਗ, 26-27 ਸਤੰਬਰ ਨੂੰ ਬੁਲਾਇਆ ਗਿਆ ਵਿਧਾਨ ਸਭਾ ਸੈਸ਼ਨ
Delhi New CM:ਦਿੱਲੀ ਵਿੱਚ ਲਗਾਤਾਰ ਤੀਜੇ ਦਿਨ ਵੀ ਸਿਆਸੀ ਉਥਲ-ਪੁਥਲ ਜਾਰੀ ਹੈ। 15 ਸਤੰਬਰ ਨੂੰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਅੱਜ ਵਿਧਾਇਕ ਦਲ ਦੀ ਬੈਠਕ ਹੋਵੇਗੀ, ਜਿਸ 'ਚ ਇਹ ਤੈਅ ਕੀਤਾ ਜਾਵੇਗਾ ਕਿ ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਅੱਜ ਤੈਅ ਹੋਵੇਗਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਦਿੱਲੀ ਦੇ ਮੁੱਖ ਮੰਤਰੀ ਦੀ ਕੁਰਸੀ 'ਤੇ ਕੌਣ ਬੈਠੇਗਾ?
10 ਦਿਨਾਂ ਬਾਅਦ ਦਿੱਲੀ ਵਿਧਾਨ ਸਭਾ ਦਾ ਸੈਸ਼ਨ
ਦਿੱਲੀ 'ਚ ਸਿਆਸੀ ਉਥਲ-ਪੁਥਲ ਦਰਮਿਆਨ 26 ਅਤੇ 27 ਸਤੰਬਰ ਨੂੰ ਦਿੱਲੀ ਵਿਧਾਨ ਸਭਾ ਸੈਸ਼ਨ ਦਾ ਐਲਾਨ ਕੀਤਾ ਗਿਆ ਹੈ। ਆਉਣ ਵਾਲੇ 10 ਦਿਨਾਂ 'ਚ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਚੱਲੇਗਾ।
Delhi Assembly session has been called on September 26-27: Office of Delhi Assembly Speaker — ANI (@ANI) September 17, 2024
ਇਸ ਤੋਂ ਪਹਿਲਾਂ ਸੋਮਵਾਰ (16 ਸਤੰਬਰ) ਨੂੰ ਮੁੱਖ ਮੰਤਰੀ ਨਿਵਾਸ 'ਤੇ ਪੀਏਸੀ ਦੀ ਬੈਠਕ ਹੋਈ, ਜਿਸ 'ਚ ਮਨੀਸ਼ ਸਿਸੋਦੀਆ, ਰਾਘਵ ਚੱਢਾ, ਆਤਿਸ਼ੀ ਸਮੇਤ ਕਈ ਵੱਡੇ ਨੇਤਾ ਸ਼ਾਮਲ ਹੋਏ। ਉਸ ਮੀਟਿੰਗ ਵਿੱਚ ਸੰਭਾਵਿਤ ਨਾਵਾਂ 'ਤੇ ਵੀ ਚਰਚਾ ਕੀਤੀ ਗਈ, ਜੋ ਅੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਪੇਸ਼ ਕੀਤੇ ਜਾਣਗੇ। ਆਤਿਸ਼ੀ, ਸੌਰਭ ਭਾਰਦਵਾਜ ਅਤੇ ਕੈਲਾਸ਼ ਗਹਿਲੋਤ ਮੁੱਖ ਮੰਤਰੀ ਦੀ ਦੌੜ ਵਿੱਚ ਹਨ।
ਆਪਣੇ ਅਸਤੀਫੇ ਦਾ ਐਲਾਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ 'ਤੇ ਭਰੋਸਾ ਪ੍ਰਗਟਾਇਆ ਸੀ ਅਤੇ ਕਿਹਾ ਸੀ ਕਿ ਜੇਕਰ ਲੋਕ ਉਨ੍ਹਾਂ ਨੂੰ ਇਮਾਨਦਾਰ ਸਮਝਦੇ ਹਨ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਨੂੰ ਬਹੁਮਤ ਦੇਣਗੇ। ਇਸ ਤੋਂ ਬਾਅਦ ਹੀ ਉਹ ਮੁੱਖ ਮੰਤਰੀ ਦੀ ਕੁਰਸੀ 'ਤੇ ਵਾਪਸ ਆਉਣਗੇ।
- PTC NEWS