Delhi CM Atishi : ਦਿੱਲੀ CM ਆਤਿਸ਼ੀ ਖਿਲਾਫ਼ ਕੇਸ ਦਰਜ, ਜਾਣੋ ਕੀ ਹੈ 'ਥੱਪੜ' ਕਾਂਡ
Delhi Police registered case against CM Atishi : ਭਲਕੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਪਰ ਉਸ ਇੱਕ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਪੁਲਿਸ ਨੇ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਕੇਸ ਦਰਜ ਕੀਤਾ ਹੈ। ਮੁੱਖ ਮੰਤਰੀ ਆਤਿਸ਼ੀ ਅਤੇ ਉਸ ਦੇ ਸਮਰਥਕਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਸਰਕਾਰੀ ਕੰਮ 'ਚ ਰੁਕਾਵਟ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਦਿੱਲੀ ਪੁਲਿਸ ਨੇ ਇਹ ਕੇਸ ਇੱਕ ਵੀਡੀਓ, ਜਿਸ 'ਚ ਆਤਿਸ਼ੀ ਦਾ ਸਮਰਥਕ ਸਾਗਰ ਮਹਿਤਾ ਪੁਲਿਸ ਵਾਲੇ ਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਹੈ, ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਹਾਲਾਂਕਿ, ਆਤਿਸ਼ੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹੀ ਪੁਲਿਸ ਨੂੰ ਬੁਲਾਇਆ, ਪਰ ਪੁਲਿਸ ਨੇ ਉਲਟਾ ਉਨ੍ਹਾਂ ਖਿਲਾਫ ਹੀ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਨੇ ਜਿਸ ਵੀਡੀਓ ਦੇ ਆਧਾਰ 'ਤੇ ਆਤਿਸ਼ੀ ਅਤੇ ਉਸ ਦੇ ਸਮਰਥਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ, ਉਸ 'ਚ ਦੇਖਿਆ ਜਾ ਰਿਹਾ ਹੈ ਕਿ ਪੁਲਿਸ ਕਰਮਚਾਰੀ ਵੀਡੀਓ ਬਣਾ ਰਿਹਾ ਹੈ। ਉਹ ਪਿੱਛੇ ਤੋਂ ਵੀਡੀਓ ਬਣਾਉਂਦਾ ਨਜ਼ਰ ਆ ਰਿਹਾ ਹੈ। ਵਾਹਨਾਂ ਦੀ ਲੰਮੀ ਕਤਾਰ ਲੱਗ ਗਈ। ਆਤਿਸ਼ੀ ਆਪਣੇ ਸਮਰਥਕਾਂ ਨਾਲ ਇੱਥੇ ਪਹੁੰਚੀ ਸੀ, ਜਦੋਂ ਆਤਿਸ਼ੀ ਦੇ ਨਾਲ ਰਹਿ ਰਹੇ ਦੋ ਸਮਰਥਕਾਂ ਵਿੱਚੋਂ ਇੱਕ ਸਾਗਰ ਨੇ ਵੀਡੀਓ ਬਣਾ ਰਹੇ ਪੁਲਿਸ ਮੁਲਾਜ਼ਮ ਵੱਲ ਹੱਥ ਵਧਾ ਦਿੱਤਾ, ਜਿਸ ਕਾਰਨ ਮੋਬਾਈਲ ਹੇਠਾਂ ਡਿੱਗ ਗਿਆ।
ਸੀਐਮ ਆਤਿਸ਼ੀ ਨੇ ਕੀਤਾ ਟਵੀਟ
ਦਿੱਲੀ ਪੁਲਿਸ ਵੱਲੋਂ ਦਰਜ ਕੀਤੇ ਗਏ ਕੇਸ 'ਤੇ ਮੁੱਖ ਮੰਤਰੀ ਆਤਿਸ਼ੀ ਨੇ ਸੋਸ਼ਲ ਮੀਡੀਆ 'ਤੇ ਕਿਹਾ, 'ਰਾਕੇਸ਼ ਬਿਧੂੜੀ ਦੇ ਪਰਿਵਾਰਕ ਮੈਂਬਰ ਚੋਣ ਜ਼ਾਬਤੇ ਦੀ ਖੁੱਲ੍ਹੇਆਮ ਉਲੰਘਣਾ ਕਰ ਰਹੇ ਹਨ, ਪਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਮੈਂ ਸ਼ਿਕਾਇਤ ਕੀਤੀ ਅਤੇ ਪੁਲਿਸ ਅਤੇ ਚੋਣ ਕਮਿਸ਼ਨ ਨੂੰ ਬੁਲਾਇਆ, ਪਰ ਉਨ੍ਹਾਂ ਨੇ ਮੇਰੇ ਵਿਰੁੱਧ ਕੇਸ ਦਰਜ ਕੀਤਾ! ਰਾਜੀਵ ਕੁਮਾਰ ਜੀ: ਤੁਸੀਂ ਚੋਣ ਪ੍ਰਕਿਰਿਆ ਦੀ ਕਿੰਨੀ ਉਲੰਘਣਾ ਕਰੋਗੇ?
- PTC NEWS