ਧਮਾਕੇ ਦੀ ਸੂਚਨਾ ਮਿਲਣ 'ਤੇ ਇਜ਼ਰਾਇਲੀ ਸਫ਼ਾਰਤਖ਼ਾਨੇ ਪਹੁੰਚੀ ਦਿੱਲੀ ਪੁਲਿਸ, ਨਹੀਂ ਮਿਲਿਆ ਕੁਝ ਵੀ ਸ਼ੱਕੀ
ਨਵੀਂ ਦਿੱਲੀ: ਦਿੱਲੀ ਪੁਲਿਸ ਨੂੰ ਮੰਗਲਵਾਰ ਸ਼ਾਮ ਨੂੰ ਨਵੀਂ ਦਿੱਲੀ 'ਚ ਇਜ਼ਰਾਇਲੀ ਸਫ਼ਾਰਤਖ਼ਾਨੇ ਨੇੜੇ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਦਿੱਲੀ ਫਾਇਰ ਸਰਵਿਸ ਡਿਪਾਰਟਮੈਂਟ ਦੇ ਅਧਿਕਾਰੀਆਂ ਮੁਤਾਬਕ ਸ਼ਾਮ 5.47 'ਤੇ ਫ਼ੋਨ ਕਾਲ ਆਈ ਸੀ ਅਤੇ ਦਿੱਲੀ ਪੁਲਿਸ ਦੇ ਪੀ.ਸੀ.ਆਰ (ਪੁਲਿਸ ਕੰਟਰੋਲ ਰੂਮ) ਰਾਹੀਂ ਟ੍ਰਾਂਸਫਰ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਹਾਲਾਂਕਿ ਪੁਲਿਸ ਨੂੰ ਮੌਕੇ ਤੋਂ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਸਫ਼ਾਰਤਖ਼ਾਨੇ ਦੇ ਸਾਰੇ ਕਰਮਚਾਰੀ ਸੁਰੱਖਿਅਤ ਹਨ ਅਤੇ ਉਹ ਮਾਮਲੇ ਦੀ ਜਾਂਚ 'ਚ ਸਥਾਨਕ ਅਧਿਕਾਰੀਆਂ ਨਾਲ ਸਹਿਯੋਗ ਕਰ ਰਹੇ ਹਨ।
We can confirm that around 5:10 pm there was a blast at close proximity to the embassy. Delhi Police and the security team are still investigating the situation: Israel Embassy in New Delhi https://t.co/WB4jy1BmGK — ANI (@ANI) December 26, 2023
ਜ਼ਿਕਰਯੋਗ ਹੈ ਕਿ ਸਾਲ 2021 'ਚ ਦਿੱਲੀ ਦੇ ਲੁਟੀਅਨ ਜੋਨਸ 'ਚ ਔਰੰਗਜ਼ੇਬ ਰੋਡ 'ਤੇ ਸਥਿਤ ਇਜ਼ਰਾਇਲੀ ਸਫ਼ਾਰਤਖ਼ਾਨੇ ਦੇ ਬਾਹਰ ਧਮਾਕਾ ਹੋਇਆ ਸੀ। ਇਸ ਘਟਨਾ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਕੀਤੀ ਸੀ। ਘੱਟ ਤੀਬਰਤਾ ਵਾਲੇ ਆਈ.ਈ.ਡੀ. ਧਮਾਕੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਹਾਲਾਂਕਿ ਨੇੜੇ ਖੜ੍ਹੇ ਕੁਝ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ।
ਇਹ ਘਟਨਾ ਭਾਰਤ ਅਤੇ ਇਜ਼ਰਾਈਲ ਦਰਮਿਆਨ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 29ਵੀਂ ਵਰ੍ਹੇਗੰਢ ਮੌਕੇ ਵਾਪਰੀ। ਇਸ ਘਟਨਾ ਤੋਂ ਬਾਅਦ ਇਜ਼ਰਾਇਲੀ ਸਫ਼ਾਰਤਖ਼ਾਨੇ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ।
-