Wed, Jun 10, 2026
Whatsapp

Delhi Restaurant Fire News : ਦਿੱਲੀ ਲੈਮਨ ਗ੍ਰੀਨ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, 20 ਦੀ ਮੌਤ, ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ

ਦਿੱਲੀ ਦੇ ਮਾਲਵੀਆ ਨਗਰ ਵਿੱਚ ਲੱਗੀ ਅੱਗ ਵਿੱਚ ਜ਼ਿਆਦਾਤਰ ਦੱਖਣੀ ਅਫ਼ਰੀਕੀ ਮਾਰੇ ਗਏ। ਗੰਭੀਰ ਰੂਪ ਵਿੱਚ ਸੜੇ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ।

Reported by:  PTC News Desk  Edited by:  Aarti -- June 03rd 2026 12:26 PM -- Updated: June 03rd 2026 01:46 PM
Delhi Restaurant Fire News : ਦਿੱਲੀ ਲੈਮਨ ਗ੍ਰੀਨ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, 20 ਦੀ ਮੌਤ, ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ

Delhi Restaurant Fire News : ਦਿੱਲੀ ਲੈਮਨ ਗ੍ਰੀਨ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, 20 ਦੀ ਮੌਤ, ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ

Delhi Restaurant Fire News :  ਦਿੱਲੀ ਦੇ ਮਾਲਵੀਆ ਨਗਰ ਵਿੱਚ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਮ੍ਰਿਤਕਾਂ ਵਿੱਚੋਂ ਜ਼ਿਆਦਾਤਰ ਦੱਖਣੀ ਅਫਰੀਕਾ ਦੇ ਹਨ। ਜਿਸ ਰੈਸਟੋਰੈਂਟ ਨੂੰ ਅੱਗ ਲੱਗੀ ਉਹ ਲੈਮਨ ਗ੍ਰੀਨ ਹੈ।

ਫਾਇਰ ਬ੍ਰਿਗੇਡ ਨੂੰ ਸਵੇਰੇ 9:45 ਵਜੇ ਅੱਗ ਲੱਗਣ ਦੀ ਮਿਲੀ ਸੂਚਨਾ 


ਦਿੱਲੀ ਫਾਇਰ ਸਰਵਿਸ (DFS) ਨੂੰ ਬੁੱਧਵਾਰ ਸਵੇਰੇ 9:45 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਫਾਇਰ ਵਿਭਾਗ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਰੈਸਟੋਰੈਂਟ ਦੇ ਬੇਸਮੈਂਟ ਤੋਂ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ।

ਗੰਭੀਰ ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ

ਰੈਸਟੋਰੈਂਟ ਤੋਂ ਬਚਾਏ ਗਏ ਲੋਕਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜ਼ਖਮੀਆਂ ਦੀ ਹਾਲਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਡਾਕਟਰਾਂ ਦੀ ਰਿਪੋਰਟ ਜਾਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗੀ।

ਅੱਗ 'ਤੇ  ਪਾਇਆ ਗਿਆ ਕਾਬੂ

ਨਹਿਰੂ ਪਲੇਸ (NRN) ਫਾਇਰ ਸਟੇਸ਼ਨ ਦੇ ਡਿਵੀਜ਼ਨਲ ਅਫਸਰ (DO) ਰਵਿੰਦਰ ਮੌਕੇ 'ਤੇ ਮੌਜੂਦ ਹਨ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਮੌਜੂਦ ਹਨ। ਫਾਇਰ ਬ੍ਰਿਗੇਡ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰੈਸਟੋਰੈਂਟ ਵਿੱਚ ਅੱਗ 'ਤੇ ਕਾਬੂ ਪਾਉਣ ਲਈ 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਇਮਾਰਤ ਵਿੱਚ ਬਚੇ ਲੋਕਾਂ ਨੂੰ ਲੱਭਣ ਲਈ ਖੋਜ ਅਤੇ ਬਚਾਅ ਕਾਰਜ ਚਲਾ ਰਹੇ ਹਨ। 

ਪ੍ਰਧਾਨ ਮੰਤਰੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਦਿੱਲੀ ਦੇ ਮਾਲਵੀਆ ਨਗਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਜਾਨਾਂ ਦਾ ਨੁਕਸਾਨ ਬਹੁਤ ਦੁਖਦਾਈ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਪੀਐਮਐਨਆਰਐਫ ਹਰੇਕ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏਦੀ ਐਕਸ-ਗ੍ਰੇਸ਼ੀਆ ਪ੍ਰਦਾਨ ਕਰੇਗਾ। ਜ਼ਖਮੀਆਂ ਨੂੰ 50,000 ਰੁਪਏ ਮਿਲਣਗੇ।

ਇਹ ਵੀ ਪੜ੍ਹੋ  : ਘੁਸਪੈਠੀਆਂ ਖਿਲਾਫ ਵੱਡੀ ਕਾਰਵਾਈ; ਅਹਿਮਦਾਬਾਦ ਪੁਲਿਸ ਨੇ 100 ਤੋਂ ਵੱਧ ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ, 160 ਸ਼ੱਕੀਆਂ ਤੋਂ ਪੁੱਛਗਿੱਛ ਜਾਰੀ

- PTC NEWS

Electrical Saftey authority

Top News view more...

Latest News view more...

PTC NETWORK
PTC NETWORK