Tue, Feb 3, 2026
Whatsapp

Amritsar ਦੇ ਏਅਰਪੋਰਟ ਰੋਡ ‘ਤੇ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ,ਡਿਲੀਵਰੀ ਬੁਆਏ ਦੀ ਮੌਤ

Amritsar News : ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਲੇਬਰ ਚੌਂਕ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਵਜੋਂ ਹੋਈ ਹੈ, ਜੋ ਹਰਸ਼ਾ ਛੀਨਾ ਪਿੰਡ ਦਾ ਰਹਿਣ ਵਾਲਾ ਸੀ ਅਤੇ ਅੰਮ੍ਰਿਤਸਰ ਸ਼ਹਿਰ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ

Reported by:  PTC News Desk  Edited by:  Shanker Badra -- February 03rd 2026 11:34 AM
Amritsar ਦੇ ਏਅਰਪੋਰਟ ਰੋਡ ‘ਤੇ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ,ਡਿਲੀਵਰੀ ਬੁਆਏ ਦੀ ਮੌਤ

Amritsar ਦੇ ਏਅਰਪੋਰਟ ਰੋਡ ‘ਤੇ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ,ਡਿਲੀਵਰੀ ਬੁਆਏ ਦੀ ਮੌਤ

Amritsar News : ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਲੇਬਰ ਚੌਂਕ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਵਜੋਂ ਹੋਈ ਹੈ, ਜੋ ਹਰਸ਼ਾ ਛੀਨਾ ਪਿੰਡ ਦਾ ਰਹਿਣ ਵਾਲਾ ਸੀ ਅਤੇ ਅੰਮ੍ਰਿਤਸਰ ਸ਼ਹਿਰ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ। 

ਮਿਲੀ ਜਾਣਕਾਰੀ ਅਨੁਸਾਰ ਕੁਲਬੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੇ ਪਿੰਡ ਤੋਂ ਅੰਮ੍ਰਿਤਸਰ ਸ਼ਹਿਰ ਆਪਣੇ ਕੰਮ ਲਈ ਆ ਰਿਹਾ ਸੀ। ਇਸ ਦੌਰਾਨ ਏਅਰਪੋਰਟ ਰੋਡ ‘ਤੇ ਲੇਬਰ ਚੌਂਕ ਦੇ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਉਸਦੀ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕੁਲਬੀਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। 


ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਆਰੋਪੀ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਤੇਜ਼ ਰਫਤਾਰ ਅਤੇ ਲਾਪਰਵਾਹੀ ਕਾਰਨ ਉਨ੍ਹਾਂ ਦੇ ਘਰ ਦਾ ਇਕਲੌਤਾ ਕਮਾਉਣ ਵਾਲਾ ਇਸ ਦੁਨੀਆ ਤੋਂ ਚਲਾ ਗਿਆ। ਫਿਲਹਾਲ ਪੁਲਿਸ ਨੇ ਹਾਦਸੇ ਵਿੱਚ ਸ਼ਾਮਲ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

- PTC NEWS

Top News view more...

Latest News view more...

PTC NETWORK
PTC NETWORK