Thu, Oct 24, 2024
Whatsapp

ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ ਦੀ ਤਰੀਕ ਦਾ ਕੀਤਾ ਐਲਾਨ

Punjab Government Jobs : ਬੁਲਾਰੇ ਨੇ ਕਿਹਾ ਕਿ ਸਿੱਧੀ ਭੇਜੀ ਗਈ ਅਰਜ਼ੀ ’ਤੇ ਕਿਸੇ ਵੀ ਸੂਰਤ ਵਿੱਚ ਵਿਚਾਰ ਨਹੀਂ ਕੀਤਾ ਜਾਵੇਗਾ। ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਸਬੰਧਤ ਬਿਨੈਕਾਰ ਖ਼ੁਦ ਜ਼ਿੰਮੇਵਾਰ ਹੋਵੇਗਾ।

Reported by:  PTC News Desk  Edited by:  KRISHAN KUMAR SHARMA -- June 14th 2024 06:35 PM -- Updated: June 14th 2024 06:37 PM
ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ ਦੀ ਤਰੀਕ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ ਦੀ ਤਰੀਕ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਫ਼ਸਰ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਖੇਤੀਬਾੜੀ/ਭੌਂ ਸੰਭਾਲ/ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ, ਜੇਲ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਐਲ.ਸੀ.ਐਸ, ਕਿਰਤ ਵਿਭਾਗ ਅਤੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਅਤੇ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀਆਂ ਆਸਾਮੀਆਂ ਲਈ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ।


ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰੀਖਿਆ ਦੇਣ ਦੇ ਇੱਛੁਕ ਅਧਿਕਾਰੀ ਆਪਣੇ ਵਿਭਾਗਾਂ ਰਾਹੀਂ 28 ਜੂਨ, 2024 ਤੱਕ ਸਕੱਤਰ, ਪ੍ਰਸੋਨਲ ਵਿਭਾਗ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।ਬੁਲਾਰੇ ਨੇ ਕਿਹਾ ਕਿ ਸਿੱਧੀ ਭੇਜੀ ਗਈ ਅਰਜ਼ੀ ’ਤੇ ਕਿਸੇ ਵੀ ਸੂਰਤ ਵਿੱਚ ਵਿਚਾਰ ਨਹੀਂ ਕੀਤਾ ਜਾਵੇਗਾ। ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਸਬੰਧਤ ਬਿਨੈਕਾਰ ਖ਼ੁਦ ਜ਼ਿੰਮੇਵਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਜਿਸ ਉਮੀਦਵਾਰ ਨੂੰ 12 ਜੁਲਾਈ, 2024 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਪੀ.ਸੀ.ਐਸ. ਸ਼ਾਖਾ ਨਾਲ ਈਮੇਲ supdt.pcs@punjab.gov.in ਜਾਂ ਟੈਲੀਫੋਨ ਨੰਬਰ 0172-2740553 (ਪੀ.ਬੀ.ਐਕਸ-4648) ’ਤੇ ਸੰਪਰਕ ਕਰ ਸਕਦਾ ਹੈ।

- PTC NEWS

Top News view more...

Latest News view more...

PTC NETWORK