Tue, Mar 17, 2026
Whatsapp

ਕਰੋੜਾਂ ਰੁਪਏ ਦਾ ਚੈਕ ਬਾਊਂਸ ਮਾਮਲਾ; AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ

MLA Anmol Gagan Mann : ਅਦਾਲਤ ਨੇ ਆਮ ਆਦਮੀ ਪਾਰਟੀ (AAP) ਦੀ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2-2 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

Reported by:  PTC News Desk  Edited by:  KRISHAN KUMAR SHARMA -- March 17th 2026 08:47 AM -- Updated: March 17th 2026 09:11 AM
ਕਰੋੜਾਂ ਰੁਪਏ ਦਾ ਚੈਕ ਬਾਊਂਸ ਮਾਮਲਾ; AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ

ਕਰੋੜਾਂ ਰੁਪਏ ਦਾ ਚੈਕ ਬਾਊਂਸ ਮਾਮਲਾ; AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ

MLA Anmol Gagan Mann : ਮੁਹਾਲੀ ਦੇ ਡੇਰਾਬੱਸੀ ਦੀ ਅਦਾਲਤ (Derabassi Court) ਨੇ ਇੱਕ ਕਰੋੜਾਂ ਰੁਪਏ ਦੇ ਚੈਕ ਬਾਊਂਸ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਆਮ ਆਦਮੀ ਪਾਰਟੀ (AAP) ਦੀ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2-2 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।


ਕੈਦ ਤੇ ਜੁਰਮਾਨੇ ਦੀ ਸਜ਼ਾ

ਜਾਣਕਾਰੀ ਅਨੁਸਾਰ, ਅਦਾਲਤ ਨੇ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ ਸਿੰਘ ਸੋਹੀ ਸਮੇਤ ਤਿੰਨ ਲੋਕਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਦੋ-ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਕਰੀਬ ਸੱਤ ਸਾਲ ਚੱਲੀ ਸੁਣਵਾਈ ਤੋਂ ਬਾਅਦ ਜੂਡੀਸ਼ੀਅਲ ਮੈਜਿਸਟ੍ਰੇਟ ਫਰਸਟ ਕਲਾਸ ਪਰਨੀਤ ਕੌਰ ਦੀ ਅਦਾਲਤ ਨੇ ਸੁਣਾਇਆ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਦੋ ਸਾਲ ਦੀ ਕੈਦ ਦੇ ਨਾਲ-ਨਾਲ 10-10 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ।

ਇਸ ਮਾਮਲੇ ਵਿੱਚ ਸ਼ਾਹਬਾਜ ਸਿੰਘ ਸੋਹੀ (ਮੌਜੂਦਾ ਨਿਵਾਸੀ ਚੰਡੀਗੜ੍ਹ, ਮੂਲ ਵਾਸੀ ਜੀਰਕਪੁਰ), ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਤਿੰਨਾਂ ਨੇ ਮੌਕੇ ‘ਤੇ ਜਮਾਨਤ ਰਕਮ ਭਰ ਕੇ ਜਮਾਨਤ ਹਾਸਲ ਕਰ ਲਈ।

ਜਾਣੋ ਕੀ ਸੀ 2018 ਦਾ ਪੂਰਾ ਮਾਮਲਾ ?

ਮਾਮਲਾ 2018 ਵਿੱਚ ਜੀਰਕਪੁਰ ਦੇ ਰਹਿਣ ਵਾਲੇ ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਭਰਾ ਕਮਲਜੀਤ ਸਿੰਘ ਕਾਮਾ ਵੱਲੋਂ ਦਰਜ ਕਰਵਾਇਆ ਗਿਆ ਸੀ। ਸ਼ਿਕਾਇਤ ਮੁਤਾਬਕ ‘ਮੇਸਰਜ਼ ਪਲੇਟਿਨਮ ਸਮਾਰਟ ਬਿਲਡਕਾਨ’ ਦੇ ਤਿੰਨਾਂ ਪਾਰਟਨਰਾਂ ਨੇ ਰਾਜਪੁਰਾ ਵਿੱਚ ਹਾਊਸਿੰਗ ਪ੍ਰੋਜੈਕਟ ਲਈ ਕਰੋੜਾਂ ਰੁਪਏ ਦੇ ਪਲਾਟਾਂ ਦਾ ਸੌਦਾ ਕੀਤਾ ਸੀ। ਪਰ ਸੌਦਾ ਪੂਰਾ ਨਾ ਹੋਣ 'ਤੇ ਦਿੱਤਾ ਗਿਆ ਸਾਢੇ ਤਿੰਨ ਕਰੋੜ ਰੁਪਏ ਦਾ ਚੈਕ ਬਾਊਂਸ ਹੋ ਗਿਆ।

ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸ਼ਿਕਾਇਤਕਰਤਾ ਪੱਖ ਨੂੰ ਮਜ਼ਬੂਤ ਮੰਨਦਿਆਂ ਤਿੰਨਾਂ ਨੂੰ ਦੋਸ਼ੀ ਕਰਾਰ ਦਿੱਤਾ। ਸ਼ਿਕਾਇਤਕਰਤਾ ਪੱਖ ਦੇ ਵਕੀਲ ਭਾਰਤ ਜੋਸ਼ੀ ਨੇ ਦੱਸਿਆ ਕਿ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਇਹ ਫੈਸਲਾ ਆਇਆ ਹੈ।

ਕਮਲਜੀਤ ਸਿੰਘ ਕਾਮਾ ਨੇ ਕਿਹਾ ਕਿ ਮੁਲਜ਼ਮਾਂ ਨੇ ਯੋਜਨਾਬੱਧ ਢੰਗ ਨਾਲ ਠੱਗੀ ਕੀਤੀ ਸੀ ਅਤੇ ਹੁਣ ਅਦਾਲਤ ਵੱਲੋਂ ਸਜ਼ਾ ਮਿਲਣ ਨਾਲ ਉਨ੍ਹਾਂ ਨੂੰ ਇਨਸਾਫ਼ ਮਿਲਿਆ ਹੈ।

- PTC NEWS

Top News view more...

Latest News view more...

PTC NETWORK
PTC NETWORK