Bikram Singh Majithia : ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ 'ਚ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ, 35 ਮਿੰਟ ਹੋਈ ਗੱਲਬਾਤ
Dera Beas Baba Gurinder Singh Dhillon : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਪਹੁੰਚੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਨਵੀਂ ਜੇਲ੍ਹ 'ਚ ਮੁਲਾਕਾਤ ਕੀਤੀ। ਦੱਸ ਦਈਏ ਪੰਜਾਬ ਸਰਕਾਰ ਵੱਲੋਂ ਅਕਾਲੀ ਆਗੂ ਨੂੰ ਆਮਦਨ ਤੋਂ ਵੱਧ ਮਾਮਲੇ 'ਚ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਅੰਦਰ ਰੱਖਿਆ ਗਿਆ ਹੈ।
ਜਾਣਕਾਰੀ ਅਨੁਸਾਰ ਡੇਰਾ ਮੁਖੀ ਆਪਣੀ ਕਾਰ ਵਿੱਚ ਜੇਲ੍ਹ ਪਹੁੰਚੇ। ਇਸ ਦੌਰਾਨ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ, ਕਿਉਂਕਿ ਬਾਬਾ ਜੀ ਦੇ ਦਰਸ਼ਨਾਂ ਲਈ ਜੇਲ੍ਹ ਦੇ ਬਾਹਰ ਭਾਰੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋ ਗਏ ਸਨ।
ਹਾਲਾਂਕਿ ਅਜੇ ਮੁਲਾਕਾਤ ਦਾ ਕਾਰਨ ਸਪੱਸ਼ਟ ਨਹੀਂ ਹੈ। ਪਰੰਤੂ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੇ ਬਿਕਰਮ ਮਜੀਠੀਆ ਵਿਚਕਾਰ 35 ਮਿੰਟ ਤੱਕ ਗੱਲਬਾਤ ਹੋਈ ਦੱਸੀ ਜਾ ਰਹੀ ਹੈ। ਉਪਰੰਤ ਸਖਤ ਸੁਰੱਖਿਆ ਹੇਠ ਹੀ ਬਾਬਾ ਗੁਰਿੰਦਰ ਸਿੰਘ ਨੂੰ ਪੁਲਿਸ ਵੱਲੋਂ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਅਤੇ ਵਾਪਸ ਕਾਰ ਵਿੱਚ ਵਾਪਸ ਚਲੇ ਗਏ।
ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਮਜੀਠੀਆ ਦੀ ਪਤਨੀ ਗਨੀਵ ਕੌਰ ਦਾ ਰਿਸ਼ਤੇਦਾਰ ਹੈ। ਜੇਲ੍ਹ ਮੈਨੂਅਲ ਦੇ ਤਹਿਤ, ਕੋਈ ਵੀ ਮਜੀਠੀਆ ਨੂੰ ਮਿਲ ਸਕਦਾ ਹੈ। ਪਤਾ ਲੱਗਾ ਹੈ ਕਿ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ਨੂੰ ਲਗਭਗ 10 ਲੋਕਾਂ ਦੀ ਸੂਚੀ ਸੌਂਪੀ ਹੈ, ਜਿਸ ਵਿੱਚ ਡੇਰਾ ਬਿਆਸ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਦਾ ਨਾਮ ਵੀ ਸ਼ਾਮਲ ਹੈ।
ਮਜੀਠੀਆ ਦੀ ਪਤਨੀ ਗਨੀਵ ਕੌਰ ਅਤੇ ਭੈਣ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਪਹਿਲਾਂ ਹੀ ਉਨ੍ਹਾਂ ਨੂੰ ਮਿਲ ਚੁੱਕੇ ਹਨ। ਇਸ ਵਾਰ, ਉਨ੍ਹਾਂ ਨੇ ਜੇਲ੍ਹ ਪਹੁੰਚਣ ਤੋਂ ਬਾਅਦ ਮਜੀਠੀਆ ਨੂੰ ਰੱਖੜੀ ਬੰਨ੍ਹੀ। ਹਾਲਾਂਕਿ, ਉਹ ਪਹਿਲਾਂ ਵੀ ਇੱਕ ਵਾਰ ਉਨ੍ਹਾਂ ਨੂੰ ਮਿਲਣ ਆਏ ਸਨ, ਪਰ ਉਨ੍ਹਾਂ ਨੂੰ ਮਿਲਣ ਵਿੱਚ ਅਸਮਰੱਥ ਸਨ।
- PTC NEWS