ਡੇਰਾ ਬਿਆਸ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ‘ਮੁੱਖ ਮੰਤਰੀ ਰਾਹਤ ਫੰਡ’ 'ਚ 2 ਕਰੋੜ ਰੁਪਏ ਦਾ ਯੋਗਦਾਨ
ਚੰਡੀਗੜ੍ਹ: ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ। ਇਸ ਔਖੀ ਘੜੀ ਵਿਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਪਾਏ ਗਏ ਯੋਗਦਾਨ ਦਾ ਇਕ-ਇਕ ਪੈਸਾ ਪੀੜਤ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਯੋਗਦਾਨ ਲੋਕਾਂ ਨੂੰ ਲੋੜੀਂਦੇ ਸਮੇਂ ਸਹਾਇਤਾ ਪਹੁੰਚਾਉਣ ਵਿਚ ਬਹੁਤ ਸਹਾਈ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਸੇਵਕਾਂ ਲੋਕਾਂ ਦੀ ਖੁੱਲੇ ਦਿਲ ਨਾਲ ਕੀਤੀ ਮਦਦ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਯਕੀਨਨ ਤੌਰ ਉਤੇ ਢਾਰਸ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਨਾਲ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਨੇ ਇਸ ਨੁਕਸਾਨ ਦੀ ਭਰਪਾਈ ਕਰਨ ਲਈ ਪੀੜਤ ਲੋਕਾਂ ਨੂੰ ਮੁਆਵਜਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ ਜਿਸ ਤਹਿਤ ਲੋਕਾਂ ਨੂੰ ਮੁਆਵਜਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਫਸਲਾਂ, ਘਰ ਤੇ ਪਸ਼ੂ ਆਦਿ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਕ-ਇਕ ਪੈਸੇ ਦਾ ਮੁਆਵਜਾ ਦੇਵੇਗੀ।
ਹੁਸ਼ਿਆਰਪੁਰ ਅਤੇ ਰੋਪੜ ਦੇ ਪਿੰਡਾਂ ਵਿੱਚ ਦਾਖਲ ਹੋਇਆ ਪਾਣੀ, ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਕੀਤੀ ਅਪੀਲ
ਭਾਖੜਾ ਡੈਮ ਦੇ ਫਲੱਡ ਗੇਟ ਸੋਮਵਾਰ ਨੂੰ 12 ਫੁੱਟ ਤੱਕ ਖੋਲ੍ਹੇ ਗਏ ਸਨ। ਐਤਵਾਰ ਨੂੰ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ। ਜੋ ਸੋਮਵਾਰ ਨੂੰ ਫਲੱਡ ਗੇਟ ਖੋਲ੍ਹਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਰਹਿ ਗਿਆ। ਅੱਧੀ ਰਾਤ ਨੂੰ ਫਲੱਡ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ। ਜਦੋਂ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਤਾਂ ਰੋਪੜ ਦੇ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ। ਦੇਰ ਰਾਤ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਨੇ ਹਰਸਾਬੇਲਾ ਵਿੱਚ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ। ਪਰ ਜ਼ਿਆਦਾ ਹਨੇਰਾ ਹੋਣ ਕਾਰਨ ਇਹ ਸੰਭਵ ਨਹੀਂ ਸੀ। ਅੱਜ ਸਵੇਰੇ ਐਨ.ਡੀ.ਆਰ.ਐਫ ਨੇ ਫਿਰ ਪਿੰਡ ਵਿੱਚੋਂ ਲੋਕਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ ਸਿਰਫ਼ 6 ਲੋਕਾਂ ਨੂੰ ਹੀ ਬਾਹਰ ਕੱਢਿਆ ਗਿਆ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ......
ਭਾਖੜਾ ਤੇ ਪੌਂਗ ਡੈਮ ਦੇ ਖੋਲ੍ਹੇ ਗਏ ਗੇਟ, ਪੰਜਾਬ ਦੇ ਪਿੰਡਾਂ 'ਚ ਆਇਆ ਹੜ੍ਹ !
ਹਿਮਾਚਲ 'ਚ ਭਾਰੀ ਮੀਂਹ ਕਾਰਨ ਹੁਣ ਪੰਜਾਬ 'ਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਨੀਵੇਂ ਇਲਾਕਿਆਂ 'ਚ ਪ੍ਰਸ਼ਾਸਨ ਇਕ ਵਾਰ ਫਿਰ ਅਲਰਟ ਮੋਡ 'ਤੇ ਆ ਗਿਆ ਹੈ। 14 ਅਗਸਤ ਨੂੰ ਭਾਖੜਾ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 2 ਫੁੱਟ ਹੇਠਾਂ ਸੀ ਰੋਪੜ ਦਾ ਸ਼ਾਹਪੁਰ ਬੇਲਾ ਪਿੰਡ ਪਾਣੀ ਵਿੱਚ ਘਿਰਿਆ ਹੋਇਆ ਹੈ। ਪਿੰਡ ਵਾਸੀਆਂ ਨੇ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਨਾ ਤਾਂ ਪਾਣੀ ਛੱਡਣ ਬਾਰੇ ਸੂਚਿਤ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ.....
- PTC NEWS