Wed, May 28, 2025
Whatsapp

Gurmeet Ram Rahim: ਜੇਲ੍ਹ 'ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਆ ਸਕਦਾ ਹੈ ਬਾਹਰ !

ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋ ਵਾਰ ਪੈਰੋਲ ਮਿਲ ਚੁੱਕੀ ਹੈ। ਪੈਰੋਲ ਖਤਮ ਹੋਣ ਤੋਂ ਬਾਅਦ ਫਰਲੋ ਦੀ ਅਰਜ਼ੀ ਦਾਇਰ ਕੀਤੀ ਗਈ ਹੈ।

Reported by:  PTC News Desk  Edited by:  Aarti -- November 18th 2023 05:37 PM
Gurmeet Ram Rahim: ਜੇਲ੍ਹ 'ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਆ ਸਕਦਾ ਹੈ ਬਾਹਰ !

Gurmeet Ram Rahim: ਜੇਲ੍ਹ 'ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਆ ਸਕਦਾ ਹੈ ਬਾਹਰ !

Gurmeet Ram Rahim: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਦੱਸ ਦਈਏ ਕਿ ਸਰਕਾਰ ਇੱਕ ਵਾਰ ਫਿਰ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਕੱਢਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਰਾਮ ਰਹੀਮ ਨੇ ਜੇਲ ਪ੍ਰਸ਼ਾਸਨ ਨੂੰ ਫਰਲੋ ਲਈ ਅਰਜ਼ੀ ਦਿੱਤੀ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਉਹ ਜਲਦੀ ਹੀ ਬਾਹਰ ਆ ਜਾਵੇਗਾ।

ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਸਿੰਘ ਸਾਧਵੀਆਂ ਦੇ ਕਤਲ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋ ਵਾਰ ਪੈਰੋਲ ਮਿਲ ਚੁੱਕੀ ਹੈ। ਪੈਰੋਲ ਖਤਮ ਹੋਣ ਤੋਂ ਬਾਅਦ ਫਰਲੋ ਦੀ ਅਰਜ਼ੀ ਦਾਇਰ ਕੀਤੀ ਗਈ ਹੈ।


ਇਸ ਸਬੰਧੀ ਬਾਗਪਤ ਪ੍ਰਸ਼ਾਸਨ ਤੋਂ ਰਾਮ ਰਹੀਮ ਦੇ ਚਾਲ-ਚਲਣ ਸਬੰਧੀ ਰਿਪੋਰਟ ਮੰਗੀ ਗਈ ਹੈ। ਇਸ ਦੇ ਬਾਵਜੂਦ ਰਾਮ ਰਹੀਮ ਫਰਲੋ 'ਤੇ ਜੇਲ੍ਹ ਤੋਂ ਬਾਹਰ ਆ ਸਕਦਾ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ: ਮਾਣਹਾਨੀ ਮਾਮਲੇ 'ਚ 'ਆਪ' ਆਗੂ ਸੰਜੇ ਸਿੰਘ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼

- PTC NEWS

Top News view more...

Latest News view more...

PTC NETWORK