Sun, Apr 28, 2024
Whatsapp

ਰਾਮ ਰਹੀਮ ਨੂੰ ਮਿਲਿਆ ਗਣਤੰਤਰ ਦਿਵਸ ਦਾ ਤੋਹਫ਼ਾ, 10 ਦਿਨ ਹੋਰ ਰਹੇਗਾ ਬਾਹਰ

Written by  KRISHAN KUMAR SHARMA -- January 26th 2024 10:58 AM
ਰਾਮ ਰਹੀਮ ਨੂੰ ਮਿਲਿਆ ਗਣਤੰਤਰ ਦਿਵਸ ਦਾ ਤੋਹਫ਼ਾ, 10 ਦਿਨ ਹੋਰ ਰਹੇਗਾ ਬਾਹਰ

ਰਾਮ ਰਹੀਮ ਨੂੰ ਮਿਲਿਆ ਗਣਤੰਤਰ ਦਿਵਸ ਦਾ ਤੋਹਫ਼ਾ, 10 ਦਿਨ ਹੋਰ ਰਹੇਗਾ ਬਾਹਰ

ਪੀਟੀਸੀ ਨਿਊਜ਼ ਡੈਸਕ: ਹਰਿਆਣਾ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ 'ਤੇ ਸੂਬੇ ਦੇ ਸਜ਼ਾ ਕੱਟ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਾ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੂੰ 10 ਸਾਲ ਜਾਂ ਇਸ ਤੋਂ ਵੱਧ ਉਮਰ ਕੈਦ ਦੀ ਸਜ਼ਾ ਹੋਈ ਹੈ, ਉਨ੍ਹਾਂ ਨੂੰ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ। ਇਸ ਛੋਟ ਦਾ ਲਾਭ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਮਿਲੇਗਾ। ਸਰਕਾਰ ਦੇ ਇਸ ਫੈਸਲੇ ਕਾਰਨ ਰਾਮ ਰਹੀਮ 10 ਦਿਨ ਹੋਰ ਜੇਲ੍ਹ ਤੋਂ ਬਾਹਰ ਰਹੇਗਾ।

ਦੱਸ ਦਈਏ ਕਿ ਰਾਮ ਰਹੀਮ 20 ਜਨਵਰੀ ਨੂੰ ਹੀ 50 ਦਿਨਾਂ ਲਈ ਪੈਰੋਲ 'ਤੇ ਬਾਹਰ ਆਇਆ ਸੀ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਨੂੰ 9ਵੀਂ ਵਾਰ ਪੈਰੋਲ ਮਿਲੀ ਹੈ। ਰਾਮ ਰਹੀਮ ਨੂੰ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਦੋ ਮਾਮਲਿਆਂ ਵਿੱਚ 20 ਸਾਲ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਉਹ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਕੱਟ ਰਿਹਾ ਹੈ।


ਸਰਕਾਰ ਦੇ ਫੈਸਲੇ ਅਨੁਸਾਰ 5 ਸਾਲ ਤੋਂ ਵੱਧ ਅਤੇ 10 ਸਾਲ ਤੋਂ ਘੱਟ ਦੀ ਸਜ਼ਾ ਵਾਲੇ ਦੋਸ਼ੀਆਂ ਨੂੰ 45 ਦਿਨਾਂ ਦੀ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ 5 ਸਾਲ ਤੋਂ ਘੱਟ ਦੀ ਸਜ਼ਾ ਵਾਲੇ ਦੋਸ਼ੀਆਂ ਨੂੰ 30 ਦਿਨਾਂ ਦੀ ਛੋਟ ਦਿੱਤੀ ਗਈ ਹੈ।

ਜੁਰਮਾਨਾ ਅਦਾ ਨਾ ਕਰਨ ਵਾਲਿਆਂ ਨੂੰ ਲਾਭ ਨਹੀਂ ਮਿਲੇਗਾ

ਇਹ ਛੋਟ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਵੀ ਦਿੱਤੀ ਜਾਵੇਗੀ, ਜੋ ਗਣਤੰਤਰ ਦਿਵਸ ਯਾਨੀ 26 ਜਨਵਰੀ ਨੂੰ ਜੇਲ ਤੋਂ ਪੈਰੋਲ ਜਾਂ ਫਰਲੋ 'ਤੇ ਹਨ, ਬਸ਼ਰਤੇ ਉਹ ਨਿਰਧਾਰਤ ਮਿਤੀ 'ਤੇ ਸਬੰਧਤ ਜੇਲ੍ਹਾਂ ਵਿੱਚ ਸਮਰਪਣ ਕਰ ਦੇਣ। ਇਹ ਛੋਟ ਉਨ੍ਹਾਂ ਦੀ ਪੈਰੋਲ ਜਾਂ ਛੁੱਟੀ ਦੀ ਮਿਆਦ ਪੁੱਗਣ ਦੀ ਸੂਰਤ ਵਿੱਚ ਕੈਦ ਦੀ ਬਾਕੀ ਮਿਆਦ ਵਿੱਚ ਦਿੱਤੀ ਜਾਵੇਗੀ। ਇਹ ਛੋਟ ਉਨ੍ਹਾਂ ਦੋਸ਼ੀਆਂ ਨੂੰ ਨਹੀਂ ਦਿੱਤੀ ਜਾਵੇਗੀ, ਜੋ ਪਹਿਲਾਂ ਹੀ ਜੁਰਮਾਨਾ ਅਦਾ ਨਾ ਕਰਨ ਕਾਰਨ ਸਜ਼ਾ ਕੱਟ ਚੁੱਕੇ ਹਨ।

ਉਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ 'ਚ ਰਹਿ ਰਿਹਾ ਹੈ ਰਾਮ ਰਹੀਮ

ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਪੈਰੋਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਇਸ ਸਾਲ 2024 ਵਿੱਚ ਪਹਿਲੀ ਵਾਰ ਪੈਰੋਲ ਮਿਲੀ ਹੈ। ਹਰਿਆਣਾ ਸਰਕਾਰ ਨੇ ਰਾਮ ਰਹੀਮ ਦੇ ਸਿਰਸਾ ਸਥਿਤ ਡੇਰਾ ਹੈੱਡਕੁਆਰਟਰ 'ਚ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਰਾਮ ਰਹੀਮ ਪੈਰੋਲ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਸਿਰਸਾ ਡੇਰੇ ਦੇ ਸੰਪਰਕ 'ਚ ਰਹਿੰਦਾ ਹੈ।

-

Top News view more...

Latest News view more...