Advertisment

ਡੇਰਾ ਪ੍ਰੇਮੀ ਕਤਲ ਮਾਮਲਾ : ਪੁਲਿਸ ਨੇ 2 ਹੋਰ ਮੁਲਜ਼ਮ ਕੀਤੇ ਗ੍ਰਿਫ਼ਤਾਰ

author-image
Pardeep Singh
Updated On
New Update
ਡੇਰਾ ਪ੍ਰੇਮੀ ਕਤਲ ਮਾਮਲਾ : ਪੁਲਿਸ ਨੇ 2 ਹੋਰ ਮੁਲਜ਼ਮ ਕੀਤੇ ਗ੍ਰਿਫ਼ਤਾਰ
Advertisment

ਚੰਡੀਗੜ੍ਹ:  ਕੋਟਕਪੁਰਾ  ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਹਰਿਆਣਾ ਦੇ ਤਿੰਨ ਸ਼ੂਟਰਾਂ ਨੂੰ ਪਨਾਹ ਦੇਣ  ਅਤੇ ਅਗਲੇ ਪੜਾਅ ਤੱਕ ਜਾਣ ਵਿੱਚ ਮਦਦ ਕਰਨ ਦਾ ਇਲਜ਼ਾਮ ਸੀ।

ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮੁਲਜ਼ਮ ਪਰਵਿੰਦਰ ਸਿੰਘ ਵਾਸੀ ਸੰਗਰੂਰ ਅਤੇ ਮਨਪ੍ਰੀਤ ਲਤਾ ਵਾਸੀ ਮਲੇਰਕੋਟਲਾ ਵਜੋਂ ਹੋਈ ਹੈ। ਇੰਨ੍ਹਾਂ ਨੇ ਸ਼ੂਟਰਾਂ ਨੂੰ ਬਾਜਾਖਾਨੇ ਤੋਂ ਅਗਲੇ ਪੜਾਅ ਤੱਕ ਲਿਜਾਣ ਵਿੱਚ ਮਦਦ ਕੀਤੀ ਸੀ। ਪੁਲਿਸ ਦਾ ਦਾਅਵਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਮੁਲਜ਼ਮਾਂ ਕੋਲੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਕਾਬਿਲੇਗੌਰ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਜਿਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਮੈਡੀਕਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। 

- PTC NEWS
Advertisment

Stay updated with the latest news headlines.

Follow us:
Advertisment