Tue, Mar 17, 2026
Whatsapp

Samana ’ਚ ਗੁਟਕਾ ਸਾਹਿਬ ਦੀ ਬੇਅਦਬੀ, ਘਟਨਾ ਮਗਰੋਂ ਸਿੱਖ ਸੰਗਤ ’ਚ ਰੋਸ

ਦੱਸ ਦਈਏ ਕਿ ਇਹ ਸੰਵੇਦਨਸ਼ੀਲ ਘਟਨਾ ਸਮਾਣਾ ਦੇ ਭਵਾਨੀਗੜ੍ਹ ਰੋਡ ’ਤੇ ਸਥਿਤ ਲੂਥਰਾ ਪ੍ਰੋਪਰਟੀ ਦਫਤਰ ਦੇ ਬਾਹਰ ਵਾਪਰੀ। ਸਵੇਰੇ ਕਰੀਬ ਸਾਢੇ ਚਾਰ ਵਜੇ ਦੇ ਆਸ-ਪਾਸ ਦਫਤਰ ਦੇ ਨੌਕਰ ਨੇ ਇਸ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਮਾਲਿਕ ਜਸਵਿੰਦਰ ਸਿੰਘ ਲੂਥਰਾ ਮੌਕੇ ’ਤੇ ਪਹੁੰਚੇ ਅਤੇ ਸਿੱਖ ਸੰਗਤਾਂ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

Reported by:  PTC News Desk  Edited by:  Aarti -- March 17th 2026 03:49 PM
Samana ’ਚ ਗੁਟਕਾ ਸਾਹਿਬ ਦੀ ਬੇਅਦਬੀ, ਘਟਨਾ ਮਗਰੋਂ ਸਿੱਖ ਸੰਗਤ ’ਚ ਰੋਸ

Samana ’ਚ ਗੁਟਕਾ ਸਾਹਿਬ ਦੀ ਬੇਅਦਬੀ, ਘਟਨਾ ਮਗਰੋਂ ਸਿੱਖ ਸੰਗਤ ’ਚ ਰੋਸ

Samana News : ਸਮਾਣਾ ’ਚ  ਭਵਾਨੀਗੜ੍ਹ ਰੋਡ ’ਤੇ ਇੱਕ ਪ੍ਰੋਪਰਟੀ ਦਫਤਰ ਦੇ ਬਾਹਰ ਪਵਿੱਤਰ ਗੁਟਕਾ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਇਹ ਸੰਵੇਦਨਸ਼ੀਲ ਘਟਨਾ ਸਮਾਣਾ ਦੇ ਭਵਾਨੀਗੜ੍ਹ ਰੋਡ ’ਤੇ ਸਥਿਤ ਲੂਥਰਾ ਪ੍ਰੋਪਰਟੀ ਦਫਤਰ ਦੇ ਬਾਹਰ ਵਾਪਰੀ। ਸਵੇਰੇ ਕਰੀਬ ਸਾਢੇ ਚਾਰ ਵਜੇ ਦੇ ਆਸ-ਪਾਸ ਦਫਤਰ ਦੇ ਨੌਕਰ ਨੇ ਇਸ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਮਾਲਿਕ ਜਸਵਿੰਦਰ ਸਿੰਘ ਲੂਥਰਾ ਮੌਕੇ ’ਤੇ ਪਹੁੰਚੇ ਅਤੇ ਸਿੱਖ ਸੰਗਤਾਂ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ, ਜਿੱਥੇ ਡੀਐਸਪੀ ਸਮਾਣਾ ਫਤਿਹ ਸਿੰਘ ਬਰਾੜ, ਐਸਐਚਓ ਸਿਟੀ ਬਲਜੀਤ ਸਿੰਘ ਅਤੇ ਸੀਆਈਏ ਸਟਾਫ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਆਸ-ਪਾਸ ਦੇ ਇਲਾਕੇ ਦੀ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।


ਇਸ ਘਟਨਾ ਨੂੰ ਲੈ ਕੇ ਧਰਮ ਯੁੱਧ ਮੋਰਚੇ ਨਾਲ ਜੁੜੇ ਆਗੂਆਂ ਨੇ ਇਲਜ਼ਾਮ ਲਗਾਇਆ ਹੈ ਕਿ ਮੋਰਚੇ ਨੂੰ ਨੁਕਸਾਨ ਪਹੁੰਚਾਉਣ ਲਈ ਇਹ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਤੋਂ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਵੀ ਦੁਹਰਾਈ ਹੈ।

ਡੀਐਸਪੀ ਸਮਾਣਾ ਡੀਐਸਪੀ ਫਤਿਹ ਸਿੰਘ ਬਰਾੜ ਨੇ ਕਿਹਾ ਕਿ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK