Tue, Jul 21, 2026
Whatsapp

ਡੱਬਵਾਲੀ ਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ; SGPC ਪ੍ਰਧਾਨ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਮ ਤੇ ਵੱਖ ਵੱਖ ਧਿਰਾਂ ਵੱਲੋਂ ਸਿਆਸਤ ਤਾਂ ਕੀਤੀ ਜਾ ਰਹੀ ਹੈ, ਪ੍ਰੰਤੂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਲਈ ਸਰਕਾਰ ਵੱਲੋਂ ਕੋਈ ਗੰਭੀਰ ਯਤਨ ਨਹੀਂ ਕੀਤਾ ਜਾ ਰਿਹਾ।

Reported by:  PTC News Desk  Edited by:  Aarti -- July 21st 2026 10:57 AM
ਡੱਬਵਾਲੀ ਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ; SGPC ਪ੍ਰਧਾਨ ਨੇ ਸਖ਼ਤ ਸ਼ਬਦਾਂ ’ਚ ਕੀਤੀ  ਨਿੰਦਾ

ਡੱਬਵਾਲੀ ਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ; SGPC ਪ੍ਰਧਾਨ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ

ਡੱਬਵਾਲੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾ ਵਾਲੀ ਵਿੱਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ।

ਐਡਵੋਕੇਟ ਧਾਮੀ ਨੇ ਕੀਤੀ ਸਖਤ ਸ਼ਬਦਾਂ ’ਚ ਨਿੰਦਾ 

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਮ ਤੇ ਵੱਖ ਵੱਖ ਧਿਰਾਂ ਵੱਲੋਂ ਸਿਆਸਤ ਤਾਂ ਕੀਤੀ ਜਾ ਰਹੀ ਹੈ, ਪ੍ਰੰਤੂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਲਈ ਸਰਕਾਰ ਵੱਲੋਂ ਕੋਈ ਗੰਭੀਰ ਯਤਨ ਨਹੀਂ ਕੀਤਾ ਜਾ ਰਿਹਾ।

ਸੰਗਤ ਦੀ ਧਾਰਮਿਕ ਭਾਵਨਾਵਾਂ ਨੂੰ ਪਹੁੰਚਦੀ ਹੈ ਸੱਟ- ਐਸਜੀਪੀਸੀ ਪ੍ਰਧਾਨ 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਊਣ ਲਈ ਸੇਧ ਪ੍ਰਦਾਨ ਕਰਦਿਆਂ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੁਝ ਲੋਕ ਬੇਅਦਬੀਆਂ ਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿਥੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੇ ਹਨ, ਉਥੇ ਹੀ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਵੱਡਾ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਸਾਹਮਣੇ ਲਿਆਏ।

ਉਨ੍ਹਾਂ ਜਿਥੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਲਈ ਆਖਿਆ ਉਥੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ ਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ।

ਇਹ ਵੀ ਪੜ੍ਹੋ  : Farmer Protest Live Updates : ਭਾਰਤ-ਅਮਰੀਕਾ ਵਪਾਰ ਸਮਝੌਤਾ; ਕਿਸਾਨਾਂ ਦਾ ਦਿੱਲੀ ਕੂਚ ਪੁਲਿਸ ਨੇ ਸ਼ੰਭੂ ਬੈਰੀਅਰ 'ਤੇ ਲਾਏ ਬੈਰੀਕੇਡ, ਵੇਖੋ ਪਲ-ਪਲ ਦੀ ਅਪਡੇਟ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK