Desh Bhagat University : ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਫੈਕਲਟੀ ਨੂੰ 'ISRO Start' ਪ੍ਰੋਗਰਾਮ ਤਹਿਤ ਕੀਤਾ ਸਨਮਾਨਿਤ
Desh Bhagat University : ਦੇਸ਼ ਭਗਤ ਯੂਨੀਵਰਸਿਟੀ ਦੇ ਇੰਜੀਨੀਅਰਿੰਗ, ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਨੇ 132 ਵਿਦਿਆਰਥੀਆਂ ਅਤੇ 2 ਫੈਕਲਟੀ ਮੈਂਬਰਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਇਆ, ਜਿਨ੍ਹਾਂ ਨੇ ਇੰਡੀਅਨ ਇੰਸਟੀਚਿਊਟ ਆਫ਼ ਰਿਮੋਟ ਸੈਂਸਿੰਗ (IIRS), ਦੇਹਰਾਦੂਨ ਰਾਹੀਂ ਕਰਵਾਏ ਗਏ ਇਸਰੋ (ISRO) ਸਪੇਸ ਸਾਇੰਸ ਐਂਡ ਟੈਕਨਾਲੋਜੀ ਜਾਗਰੂਕਤਾ ਸਿਖਲਾਈ ਸਟਾਰਟ (START) ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕੀਤਾ। ਇਸ ਸਨਮਾਨ ਸਮਾਰੋਹ ਵਿੱਚ ਚਾਂਸਲਰ ਡਾ. ਜ਼ੋਰਾ ਸਿੰਘ (Dr. Jora Singh), ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਦੌਰਾਨ ਕੁੱਲ ਭਾਗੀਦਾਰਾਂ ਵਿੱਚੋਂ ਸੱਤ ਵਿਦਿਆਰਥੀ ਅਹਿਮਦ ਹੁਸੈਨ, ਅਮਨਦੀਪ ਸਿੰਘ, ਨਵਜੋਤ ਸਿੰਘ, ਹਰਮਨ ਸਿੰਘ, ਖੁਸ਼ੀ, ਮਨੀਸ਼ਾ ਰਾਣੀ, ਜਤਿਨ ਵਰਮਾ ਅਤੇ ਦੋ ਫੈਕਲਟੀ ਮੈਂਬਰ ਡਾ. ਗੁਰਿੰਦਰ ਕੌਰ ਸੋਢੀ, ਸ਼੍ਰੀਮਤੀ ਰਵਿੰਦਰ ਕੌਰ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦੇ ਹੋਏ, ਇਸਰੋ ਵੱਲੋਂ 1 ਗ੍ਰੇਡ ਦੇ ਨਾਲ ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ ਗਏ।
ਇਸ ਸਮਾਗਮ ਦੌਰਾਨ, ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ‘ਸਪੇਸ ਟੈਕਨਾਲੋਜੀ ਅਤੇ ਐਪਲੀਕੇਸ਼ਨਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡੇਟਾ ਸਾਇੰਸ’ ਵਿਸ਼ੇ ’ਤੇ ਇੱਕ ਪੇਸ਼ਕਾਰੀ ਵੀ ਦਿੱਤੀ, ਜਿਸ ਵਿੱਚ ਪੁਲਾੜ ਖੋਜ ਨੂੰ ਅੱਗੇ ਵਧਾਉਣ ਵਿੱਚ ਏਆਈ ਦੀ ਉੱਭਰ ਰਹੀ ਭੂਮਿਕਾ ਅਤੇ ਭਵਿੱਖ ਲਈ ਇਸਦੀ ਸੰਭਾਵਨਾ ਨੂੰ ਉਜਾਗਰ ਕੀਤਾ ਗਿਆ।
ਡਾ. ਸਦਾਵਰਤੀ ਨੇ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਰਾਸ਼ਟਰੀ ਆਊਟਰੀਚ ਪ੍ਰੋਗਰਾਮਾਂ ਅਤੇ ਅਕਾਦਮਿਕ ਪਹਿਲਕਦਮੀਆਂ ਵਿੱਚ ਨਿਰੰਤਰ ਭਾਗੀਦਾਰੀ ਰਾਹੀਂ ਪਾਏ ਗਏ ਮਹੱਤਵਪੂਰਨ ਯੋਗਦਾਨ ਨੂੰ ਵੀ ਸਾਂਝਾ ਕੀਤਾ।
ਯੂਨੀਵਰਸਿਟੀ ਲਈ ਇਸ ਮਾਣ ਦੇ ਪਲ ਵਿੱਚ, ਡਾ. ਹਰਸ਼ ਸਦਾਵਰਤੀ ਨੂੰ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾ. ਤਜਿੰਦਰ ਕੌਰ ਨੇ 99RS ਆਊਟਰੀਚ ਪ੍ਰੋਗਰਾਮ, ਇਸਰੋ, ਦੇਹਰਾਦੂਨ ਦੁਆਰਾ ਭਾਰਤ ਵਿੱਚ ਸਰਵੋਤਮ START ਕੋਆਰਡੀਨੇਟਰ ਵਜੋਂ ਰਾਸ਼ਟਰੀ ਪੁਰਸਕਾਰ ਪ੍ਰਾਪਤ ਕਰਨ ਲਈ ਸਨਮਾਨਿਤ ਵੀ ਕੀਤਾ।
ਚਾਂਸਲਰ ਡਾ. ਜ਼ੋਰਾ ਸਿੰਘ ਨੇ ਡਾ. ਸਦਾਵਰਤੀ ਦੀ ਦੂਰਦਰਸ਼ੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਰਾਸ਼ਟਰੀ ਮਾਨਤਾ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਵਧ ਰਹੇ ਕੱਦ ਦਾ ਪ੍ਰਮਾਣ ਹੈ। ਸਾਨੂੰ ਆਪਣੇ ਵਿਦਿਆਰਥੀਆਂ, ਫੈਕਲਟੀ ਅਤੇ ਆਪਣੇ ਵਾਈਸ ਚਾਂਸਲਰ ’ਤੇ ਮਾਣ ਹੈ ਕਿ ਉਨ੍ਹਾਂ ਨੇ ਸੰਸਥਾ ਨੂੰ ਅਜਿਹਾ ਸਨਮਾਨ ਦਿੱਤਾ ਹੈ।
- PTC NEWS