Tue, Dec 23, 2025
Whatsapp

ਵਿਕਾਸ ਕਾਰਜਾਂ ਦੀ ਕੀਤੀ ਜਾਵੇਗੀ ਸਮੀਖਿਆ : ਕੁਲਦੀਪ ਧਾਲੀਵਾਲ

Reported by:  PTC News Desk  Edited by:  Ravinder Singh -- November 22nd 2022 06:19 PM
ਵਿਕਾਸ ਕਾਰਜਾਂ ਦੀ ਕੀਤੀ ਜਾਵੇਗੀ ਸਮੀਖਿਆ : ਕੁਲਦੀਪ ਧਾਲੀਵਾਲ

ਵਿਕਾਸ ਕਾਰਜਾਂ ਦੀ ਕੀਤੀ ਜਾਵੇਗੀ ਸਮੀਖਿਆ : ਕੁਲਦੀਪ ਧਾਲੀਵਾਲ

ਚੰਡੀਗੜ੍ਹ : ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਿੰਡਾ 'ਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ। ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ 'ਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ 31 ਮਾਰਚ ਨੂੰ ਮੌਜੂਦਾ ਸਰਕਾਰ ਵੱਲੋਂ ਪਿੰਡਾਂ 'ਚ ਕੀਤੇ ਵਿਕਾਸ ਕਾਰਜਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇ ਜਿਸ ਦੀ ਉਸ ਦਿਨ ਸਮੀਖਿਆ ਕੀਤੀ ਜਾਵੇਗੀ, ਇਸ ਲਈ ਸਾਰੇ ਵਿਕਾਸ ਕਾਰਜਾਂ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ।



ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਦੀ ਸਫਾਈ ਅਤੇ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਪਹਿਲ ਦੇ ਆਧਾਰ ਉਤੇ ਮੁਹੱਈਆ ਕਰਵਾਉਣ ਲਈ ਸਿਰਤੋੜ ਯਤਨ ਕੀਤੇ ਜਾਣ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਚਿਤਾਵਨੀ ਵੀ ਦਿੱਤੀ ਕਿ ਤਹਿ ਟੀਚੇ ਪੂਰੇ ਨਾ ਕਰਨ ਤੇ ਸਕੀਮਾਂ ਦੀਆਂ ਗ੍ਰਾਂਟਾ ਦੇ ਪੈਸੇ ਦੀ ਪੂਰੀ ਅਤੇ ਸਹੀ ਵਰਤੋ ਨਾ ਕਰਨ ਵਾਲਿਆਂ ਦੀ ਜਵਾਬਦੇਹੀ ਤਹਿ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬੰਦੂਕ ਸੱਭਿਆਚਾਰ 'ਤੇ ਸ਼ਿਕੰਜਾ : ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ 5 ਗ੍ਰਿਫ਼ਤਾਰ

ਇਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਾਰਕਾਰ ਵੱਲੋਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਾਲ ਨਾਲ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕਰਨ ਦੀ ਮੁਹਿੰਮ ਵੀ ਵੱਢੀ ਗਈ ਸੀ ਜੋ ਪੰਚਾਇਤਾਂ ਦੀ ਮਾਲਕੀ ਸੀ ਪਰ ਇਹ ਮੁੱਖ ਤੌਰ ਉਤੇ ਪਹਾੜਾਂ, ਜੰਗਲ, ਚਰਾਂਦਾ ਦਰਿਆਵਾਂ ਆਦਿ ਦੇ ਰੂਪ ਵਿਚ ਲਵਾਰਸ ਪਈ ਸੀ। ਹੁਣ ਤੱਕ ਪੰਚਾਇਤ ਵਿਭਾਗ ਨੇ ਮਾਲ ਮਹਿਕਮੇ ਦੇ ਰਿਕਾਰਡ ਨਾਲ ਮਿਲਾਣ ਕਰਕੇ ਕੁੱਲ 1.28 ਲੱਖ ਏਕੜ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕੀਤੀ ਹੈ ਜਿਸ 'ਚੋਂ 42000 ਏਕੜ ਵਾਹੀਯੋਗ ਹੈ। ਇਨ੍ਹਾਂ ਜ਼ਮੀਨਾਂ ਦੀ ਸ਼ਨਾਖਤ ਲਈ ਕੁੱਲ 154 ਬਲਾਕਾਂ 'ਚੋਂ 150 ਬਲਾਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਕੁਲਦੀਪ ਧਾਲੀਵਾਲ ਨੇ ਇਨ੍ਹਾਂ ਜ਼ਮੀਨਾਂ ਦਾ ਕਬਜ਼ਾ ਲੈਣ ਲਈ ਪ੍ਰਕਿਰਿਆ ਆਰੰਭ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਵਿਭਾਗ ਦੇ ਅਧਿਕਾਰੀਆਂ ਨੇ ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਪਿੰਡਾਂ ਵਿਚ ਗ੍ਰਾਮ ਸਭਾ ਦਾ ਪਹਿਲਾ ਗੇੜ ਜੂਨ ਮਹੀਨੇ ਕੀਤਾ ਗਿਆ ਸੀ ਅਤੇ ਹੁਣ ਦੂਜਾ ਗੇੜ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕਰਿਦਆਂ ਕਿਹਾ ਕਿ ਗ੍ਰਾਮ ਸਭਾ ਦੇ ਸਾਰੇ ਇਜ਼ਲਾਸਾਂ ਦੀ ਵੀਡੀਓ ਗ੍ਰਾਫੀ ਤੇ ਫੋਟੋਗ੍ਰਾਫੀ ਯਕੀਨੀ ਬਣਾਈ ਜਾਵੇ, ਅਜਿਹਾ ਨਾ ਕਰਨ ਵਾਲਿਆਂ ਖਿਲਾਫ਼ ਵਿਭਾਗੀ ਕਾਰਵਈ ਕੀਤੀ ਜਾਵੇ।

- PTC NEWS

Top News view more...

Latest News view more...

PTC NETWORK
PTC NETWORK