Bandi Chhor Diwas ਮੌਕੇ ਸੰਗਤਾਂ ਨੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਬਾਲੇ ਘਿਓ ਦੇ ਦੀਵੇ
Kiratpur Sahib News : ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀਆਂ ਹਨ ਅਤੇ ਘਿਓ ਦੇ ਦੀਵੇ ਬਾਲ ਕੇ ਇਸ ਪਵਿੱਤਰ ਦਿਹਾੜੇ ਨੂੰ ਸ਼ਰਧਾ ਚਾਅ ਤੇ ਖੁਸ਼ੀਆਂ ਦੇ ਨਾਲ ਮਨਾ ਰਹੀਆਂ ਹਨ। ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਅੱਜ ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਆਮਦ ਮੌਕੇ ਲੰਗਰ , ਰਿਹਾਇਸ਼ਾਂ ਤੇ ਪਾਰਕਿੰਗਾਂ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ ,ਉਥੇ ਹੀ ਸੰਗਤਾਂ ਦੇ ਨਾਲ ਜਦੋਂ ਸਾਡੀ ਗੱਲਬਾਤ ਹੋਈ ਤਾਂ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਅੱਜ ਬੰਦੀ ਛੋੜ ਦਿਵਸ ਮੌਕੇ ਉਹ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਘਿਓ ਦੇ ਦੀਵੇ ਬਾਲ ਕੇ ਇਸ ਦਿਨ ਨੂੰ ਖੁਸ਼ੀਆਂ ਦੇ ਨਾਲ ਮਨਾ ਰਹੇ ਹਨ।
ਇਸ ਮੌਕੇ ਸੰਗਤਾਂ ਨੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸਾਰਿਆਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਸੰਗਤਾਂ ਵੱਧ ਚੜ ਕੇ ਅੱਜ ਦੇ ਇਸ ਪਾਵਨ ਪਵਿੱਤਰ ਦਿਹਾੜੇ ਮੌਕੇ ਗੁਰੂ ਘਰਾਂ ਵਿੱਚ ਨਤਮਸਤਕ ਹੋਣ।
- PTC NEWS