Moga : ਧਰਮਕੋਟ 'ਚ ਕੱਪੜਾ ਵਪਾਰੀ ਨੇ ਜੀਵਨਲੀਲ੍ਹਾ ਕੀਤੀ ਸਮਾਪਤ, ਗੱਡੀ 'ਚ ਲੱਥਪਥ ਮਿਲੀ ਲਾਸ਼
Moga Murder : ਮੋਗਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਹਲਕਾ ਧਰਮਕੋਟ ਵਿੱਚ ਗੈਰੀ ਨਾਮ ਦੇ ਇੱਕ ਨੌਜਵਾਨ ਨੇ ਆਪਣੇ 45 ਬੋਰ ਦੇ ਰਿਵਾਲਵਰ ਨਾਲ ਆਪਣੇ-ਆਪ ਨੂੰ ਗੋਲੀ ਮਾਰ ਕੇ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ। ਗੈਰੀ ਧਰਮਕੋਟ ਵਿਖੇ ਰੈਡੀਮੇਡ ਗਾਰਮੈਂਟ ਦੀ ਦੁਕਾਨ ਦੇ ਮਾਲਕ ਸੀ।
ਥਾਣਾ ਧਰਮਕੋਟ ਦੇ ਮੁੱਖ ਅਫਸਰ ਲਛਮਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਗੈਰੀ ਕੁਝ ਸਮੇਂ ਤੋਂ ਡਿਪਰੈਸ਼ਨ ਵਿੱਚ ਰਹਿੰਦਾ ਸੀ ਅਤੇ ਅੱਜ ਉਹ ਆਪਣੀ ਗੱਡੀ ਲੈ ਕੇ ਘਰੋਂ ਚਲਾ ਗਿਆ ਅਤੇ ਜੀਪੀਆਰਐਸ ਸਿਸਟਮ ਰਾਹੀਂ ਜਦੋਂ ਉਹਨਾਂ ਨੇ ਗੱਡੀ ਇੱਕ ਥਾਂ ਖੜੀ ਦੇਖੀ ਤਾਂ ਉਨ੍ਹਾਂ ਤੁਰੰਤ ਗੱਡੀ ਦਾ ਪਿੱਛਾ ਕੀਤਾ, ਜਦੋਂ ਜਾ ਕੇ ਦੇਖਿਆ ਤਾਂ ਗੈਰੀ ਖੂਨ ਨਾਲ ਲੱਥਪਥ ਹੋਇਆ ਪਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
ਥਾਣਾ ਮੁਖੀ ਲਛਮਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਪਾਸੋਂ 45 ਬੋਰ ਦਾ ਲਾਇਸੈਂਸ ਰਿਵਾਲਵਰ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਇਸਦੀ ਬਰੀਕੀ ਦੇ ਨਾਲ ਜਾਂਚ ਵੀ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
- PTC NEWS