Sun, Jun 22, 2025
Whatsapp

ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਭਾਈ ਅੰਮ੍ਰਿਤਪਾਲ ਅਤੇ ਹੋਰ ਸਿੰਘਾਂ ਦੀਆਂ ਮੰਗਾਂ ਮਨਣ 'ਤੇ ਜਤਾਈ ਸਹਿਮਤੀ

Reported by:  PTC News Desk  Edited by:  Jasmeet Singh -- July 02nd 2023 05:13 PM -- Updated: July 02nd 2023 06:49 PM
ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਭਾਈ ਅੰਮ੍ਰਿਤਪਾਲ ਅਤੇ ਹੋਰ ਸਿੰਘਾਂ ਦੀਆਂ ਮੰਗਾਂ ਮਨਣ 'ਤੇ ਜਤਾਈ ਸਹਿਮਤੀ

ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਭਾਈ ਅੰਮ੍ਰਿਤਪਾਲ ਅਤੇ ਹੋਰ ਸਿੰਘਾਂ ਦੀਆਂ ਮੰਗਾਂ ਮਨਣ 'ਤੇ ਜਤਾਈ ਸਹਿਮਤੀ

ਚੰਡੀਗੜ੍ਹ: ਆਖ਼ਿਰਕਾਰ ਡਿਬਰੂਗੜ੍ਹ ਜੇਲ੍ਹ ਪ੍ਰਸਾਸ਼ਨ ਨੇ ਭਾਈ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਨਾਲ ਜੇਲ੍ਹ 'ਚ ਕੈਦ ਹੋਰ ਸਿੰਘਾਂ ਦੀਆਂ ਮੰਗਾਂ ਨੂੰ ਮਨ ਲਿਆ ਹੈ। ਜਿਸ ਵਿੱਚ ਹੁਣ ਇਹ ਕਿਹਾ ਗਿਆ ਕਿ 'ਹਫਤੇ 'ਚ ਇੱਕ ਵਾਰ 15 ਮਿੰਟ ਲਈ ਫੋਨ ਇਸਤੇਮਾਲ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ'। ਇਸਦੇ ਨਾਲ ਹੀ ਇਹ ਵੀ ਕਿਹਾ ਕਿ 'ਕਿਸੇ ਇੱਕ ਕੈਦੀ ਸਿੰਘ ਦੀ ਦੇਖ ਰੇਖ 'ਚ ਹੈ ਹੀ ਹੁਣ ਤੋਂ ਭੋਜਨ ਤਿਆਰ ਕੀਤਾ ਜਾਵੇਗਾ'। ਇਹ ਸਾਰੀ ਜਾਣਕਾਰੀ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਸਾਂਝੀ ਕੀਤੀ ਹੈ। ਕਾਬਿਲੇਗੌਰ ਹੈ ਕਿ ਬੀਤੇ ਬੁੱਧਵਾਰ ਤੋਂ ਡਿਬਰੂਗੜ੍ਹ ਜੇਲ੍ਹ 'ਚ ਕੈਦ ਭਾਈ ਅੰਮ੍ਰਿਤਪਾਕ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਭੁੱਖ ਹੜਤਾਲ ਦੇ ਨਾਲ ਨਾਲ ਤਿੱਖਾ ਵਿਰੋਧ ਜਤਾਇਆ ਜਾ ਰਿਹਾ ਸੀ। ਜਿਸ ਤੋਂ ਬਾਅਦ ਇਹ ਜਾਣਕਾਰੀ ਹਾਸਿਲ ਹੋਈ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਵਿਰੋਧ ਮਗਰੋਂ ਵੱਡਾ ਕਦਮ ਚੁਕਦਿਆਂ ਸਿੱਖ ਕੈਦੀਆਂ ਦੀਆਂ ਮੰਗਾਂ ਨੂੰ ਮੰਨ ਲਿਆ ਹੈ। ਜਿਸ ਮਗਰੋਂ ਸ਼ੁਕਰਵਾਰ ਰਾਤੀ ਸਿੱਖ ਕੈਦੀਆਂ ਵੱਲੋਂ ਇਹ ਭੁੱਖ ਹੜਤਾਲ ਨਣੁ ਰੱਦ ਕਰ ਦਿੱਤਾ ਗਿਆ।


ਇਹ ਵੀ ਪੜ੍ਹੋ: 'ਗਦਰ 2' ਦੀ ਰਿਲੀਜ਼ ਤੋਂ ਪਹਿਲਾਂ ਪ੍ਰੋਡਕਸ਼ਨ ਟੀਮ 'ਤੇ ਭੜਕੀ ਅਮੀਸ਼ਾ ਪਟੇਲ; ਲਾਏ ਗੰਭੀਰ ਇਲਜ਼ਾਮ

ਅੰਮ੍ਰਿਤਪਾਲ ਦੀ ਪਤਨੀ ਵੱਲੋਂ ਲਾਏ ਗਏ ਇਲਜ਼ਾਮ ਇਸ ਪ੍ਰਕਾਰ ਨੇ....

ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦਾ ਕਹਿਣਾ ਸੀ ਕਿ ਜਦੋਂ ਵੀ ਉਹ ਅੰਮ੍ਰਿਤਪਾਲ ਨੂੰ ਮਿਲਣ ਜਾਂਦੀ ਹੈ ਤਾਂ ਉਸ ਨੂੰ 20-25 ਹਜ਼ਾਰ ਰੁਪਏ ਖਰਚਣੇ ਪੈਂਦੇ ਹਨ। ਉਨ੍ਹਾਂ ਕਿਹਾ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਫੋਨ 'ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਅਸੀਂ ਫੋਨ 'ਤੇ ਹੀ ਉਨ੍ਹਾਂ ਦਾ ਹਾਲ-ਚਾਲ ਜਾਣ ਸਕੀਏ। ਕਿਉਂਕਿ ਹਰ ਪਰਿਵਾਰ ਇਹ ਖਰਚਾ ਨਹੀਂ ਚੁੱਕ ਸਕਦਾ। ਦੂਜੀ ਗੱਲ ਇਹ ਹੈ ਕਿ ਜੇਲ੍ਹ ਵਿੱਚ ਖਾਣ-ਪੀਣ ਦਾ ਪ੍ਰਬੰਧ ਠੀਕ ਨਹੀਂ ਹੈ। ਕਈ ਵਾਰ ਦਾਲਾਂ ਅਤੇ ਸਬਜ਼ੀਆਂ ਵਿੱਚ ਨਮਕ ਨਹੀਂ ਹੁੰਦਾ ਅਤੇ ਕਈ ਵਾਰੀ ਰੋਟੀ ਵਿੱਚ ਤੰਬਾਕੂ ਵੀ ਮਿਲਾਇਆ ਜਾਂਦਾ ਹੈ। ਉਨ੍ਹਾਂ ਜੇਲ੍ਹ ਪ੍ਰਸ਼ਾਸਨ 'ਤੇ ਇਲਜ਼ਾਮ ਲਾਇਆ ਕਿ ਖਾਣਾ ਖਾਣ ਯੋਗ ਨਹੀਂ ਹੁੰਦਾ ਹੈ।

ਅੰਮ੍ਰਿਤਪਾਲ ਦੇ ਪਿਤਾ ਵੱਲੋਂ ਸਾਹਮਣੇ ਆਇਆ ਸੀ ਇਹ ਬਿਆਨ

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਅਤੇ ਹੋਰ ਸਿੱਖਾਂ ਨੂੰ ਜੇਲ੍ਹ ਵਿੱਚ ਟੈਲੀਫੋਨ ਦੀ ਸਹੂਲਤ ਨਹੀਂ ਮਿਲ ਰਹੀ। ਉਸ ਨੂੰ ਵਾਰ-ਵਾਰ ਮਿਲਣ ਲਈ ਕਾਫੀ ਖਰਚਾ ਆਉਂਦਾ ਹੈ। ਜੇਕਰ ਉਸ ਨੂੰ ਟੈਲੀਫੋਨ 'ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਅਸੀਂ ਉਸ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕਰ ਸਕਾਂਗੇ। ਇਸ ਦੇ ਨਾਲ ਹੀ ਜੇਲ੍ਹ ਵਿੱਚ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਖਾਣਾ ਵੀ ਠੀਕ ਨਹੀਂ ਹੈ ਅਤੇ ਉਨ੍ਹਾਂ ਦਾ ਇਲਾਜ ਵੀ ਨਹੀਂ ਹੋ ਰਿਹਾ ਹੈ। ਅੰਮ੍ਰਿਤਪਾਲ ਦੇ ਪਿਤਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜੇਲ੍ਹ ਵਿੱਚ ਬੰਦ ਬਾਕੀ ਕੈਦੀਆਂ ਦੇ ਵਾਂਗ ਹੀ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਅਤੇ ਹੋਰ ਕੈਦੀਆਂ ਨੂੰ ਸਹੂਲਤਾਂ ਦਿੱਤੀਆਂ ਜਾਣ।

ਇਹ ਵੀ ਪੜ੍ਹੋ: ਜਦੋਂ ਸ਼ਰਾਬ ਦੇ ਰੱਜੇ ਧਰਮਿੰਦਰ ਦੀ ਇਸ ਗਲਤੀ ਨੇ ਉਤਾਰ ਦਿੱਤਾ ਸੀ ਉਨ੍ਹਾਂ ਦਾ ਸਾਰਾ ਨਸ਼ਾ, ਕਰਨਾ ਪਿਆ ਸੀ ਇਹ ਵਾਅਦਾ

- PTC NEWS

Top News view more...

Latest News view more...

PTC NETWORK
PTC NETWORK