Jatt and juliet 3: ਫਿਲਮ ‘ਜੱਟ ਐਂਡ ਜੂਲੀਅਟ-3’ ਦਾ ਹੋਇਆ ਐਲਾਨ, ਇੱਥੇ ਜਾਣੋ ਕਦੋ ਹੋਵੇਗੀ ਫਿਲਮ ਰਿਲੀਜ਼
Jatt and juliet 3: ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦੀ ਸਭ ਤੋਂ ਪਸੰਦੀਦਾ ਜੋੜੀ ਹੈ। ਦੂਜੇ ਪਾਸੇ ਨੀਰੂ ਬਾਜਵਾ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦਾ ਐਲਾਨ ਕਰ ਰਹੇ ਹਨ । ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਬੂਹੇ ਬਾਰੀਆਂ’ ਨੂੰ ਲੈ ਕੇ ਚਰਚਾ ‘ਚ ਹਨ । ਜਿਸਦੀ ਉਨ੍ਹਾਂ ਵੱਲੋਂ ਪ੍ਰਮੋਸ਼ਨ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਆਪਣੀ ਇੱਕ ਹੋਰ ਆਉਣ ਵਾਲੀ ਫਿਲਮ ਦਾ ਐਲਾਨ ਕਰ ਦਿੱਤਾ ਹੈ।
ਦੱਸ ਦਈਏ ਕਿ ਅਦਾਕਾਰਾ ਨੀਰੂ ਬਾਜਵਾ ਜਲਦ ਹੀ ‘ਜੱਟ ਐਂਡ ਜੂਲੀਅਟ-3’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੇ ਹਨ । ਜਿਸ ’ਚ ਇੱਕ ਵਾਰ ਫਿਰ ਤੋਂ ਦਰਸ਼ਕਾਂ ਨੂੰ ਨੀਰੂ ਬਾਜਵਾ ਅਤੇ ਦਿਲਜੀਤ ਦੋਸਾਂਝ ਦੀ ਜੋੜੀ ਦੇਖਣ ਨੂੰ ਮਿਲੇਗੀ। ਇਸ ਸਬੰਧੀ ਨੀਰੂ ਬਾਜਵਾ ਨੇ ਪੋਸਟਰ ਵੀ ਸਾਂਝਾ ਕੀਤਾ ਹੈ।
ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਰਾਹੀ ਪੋਸਟਰ ਸ਼ੇਅਰ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਫਿਲਮ ਅਗਲੇ ਸਾਲ 28 ਜੂਨ 2024 ਨੂੰ ਰਿਲੀਜ ਹੋਵੇਗੀ। ਇਹ ਵਾਰ ਵੀ ਫਿਲਮ ਦੀ ਕਹਾਣੀ ਜਗਦੀਪ ਸਿੱਧੂ ਵੱਲੋ ਲਿਖੀ ਗਈ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਦੇ ਨਾਲ ਨੀਰੂ ਬਾਜਵਾ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।
ਉੱਥੇ ਹੀ ਜੇਕਰ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਜਿਸ ‘ਚ ਜੱਟ ਐਂਡ ਜੂਲੀਅਟ, ਕਲੀ ਜੋਟਾ, ਚੱਲ ਜਿੰਦੀਏ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕਰਦੀ ਹੋਈ ਨਜ਼ਰ ਆਏਗੀ। ਇਸ ਫ਼ਿਲਮ ਦਾ ਟ੍ਰੇਲਰ ਕੁਝ ਸਮਾਂ ਪਹਿਲਾਂ ਰਿਲੀਜ਼ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ: Gadar-2 ਦੀ ਸਫ਼ਲਤਾ ਤੋਂ ਬਾਅਦ ਸੰਨੀ ਦਿਓਲ ਨੇ ਅਫਵਾਹਾਂ 'ਤੇ ਤੋੜੀ ਚੁੱਪੀ, ਕਿਹਾ- 'ਮੈਂ ਪੈਸੇ ਲਈ ਕਰਦਾ ਹਾਂ ਫਿਲਮਾਂ...'
- PTC NEWS