Sun, Jun 4, 2023
Whatsapp

ਵਿਦੇਸ਼ ਧਰਤੀ ’ਤੇ ਦਿਲਜੀਤ ਦੋਸਾਂਝ ਦਾ ਜਲਵਾ, Coachella ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ

Diljit Dosanjh: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅੱਜ ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ।

Written by  Amritpal Singh -- April 17th 2023 12:45 PM
ਵਿਦੇਸ਼ ਧਰਤੀ ’ਤੇ ਦਿਲਜੀਤ ਦੋਸਾਂਝ ਦਾ ਜਲਵਾ, Coachella ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ

ਵਿਦੇਸ਼ ਧਰਤੀ ’ਤੇ ਦਿਲਜੀਤ ਦੋਸਾਂਝ ਦਾ ਜਲਵਾ, Coachella ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ

Diljit Dosanjh: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅੱਜ ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ। ਦੁਨੀਆ ਭਰ ਦੇ ਲੋਕ ਉਸ ਦੇ ਗੀਤਾਂ ਦੇ ਦੀਵਾਨੇ ਹਨ। ਪੰਜਾਬੀ ਸਿਨੇਮਾ ਤੋਂ ਲੈ ਕੇ ਬਾਲੀਵੁੱਡ ਤੱਕ ਦਿਲਜੀਤ ਨੇ ਵੱਡਾ ਨਾਂਅ ਕਮਾਇਆ ਹੈ। ਇਸ ਦੌਰਾਨ ਅਦਾਕਾਰ ਨੇ ਆਪਣੇ ਦੇਸੀ ਗੀਤਾਂ ਨਾਲ ਵਿਦੇਸ਼ੀ ਧਰਤੀ 'ਤੇ ਧਮਾਲ ਮਚਾ ਦਿੱਤੀ ਹੈ। ਅਸੀਂ ਗੱਲ ਕਰ ਰਹੇ ਹਾਂ ਕੋਚੇਲਾ ਮਿਊਜ਼ਿਕ ਫੈਸਟੀਵਲ ਦੀ ਜਿਸ ਵਿੱਚ ਪਰਫਾਰਮ ਕਰਨ ਵਾਲੇ ਦਿਲਜੀਤ ਪਹਿਲੇ ਪੰਜਾਬੀ ਭਾਰਤੀ ਬਣ ਗਏ ਹਨ। ਸਮਾਗਮ ਵਿੱਚ ਗਾਇਕ ਦੇ ਪ੍ਰਦਰਸ਼ਨ ਨੇ ਸੈਲੇਬਸ ਅਤੇ ਪ੍ਰਸ਼ੰਸਕਾਂ ਦੇ ਹੋਸ਼ ਉਡਾ ਦਿੱਤੇ ਹਨ। ਇਸ ਦੇ ਕਈ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਹੇ ਹਨ।

ਦਿਲਜੀਤ ਦੋਸਾਂਝ ਨੇ ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟ ਫੈਸਟੀਵਲ 2023 ਵਿੱਚ ਪੇਸ਼ਕਾਰੀ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਕੇ ਇਤਿਹਾਸ ਰਚਿਆ ਹੈ। ਕੋਚੇਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਵੀ ਉਸ ਦੇ ਪ੍ਰਦਰਸ਼ਨ ਦੀ ਇੱਕ ਝਲਕ ਸਾਂਝੀ ਕੀਤੀ ਗਈ ਹੈ, ਜਿਸ ਨੇ ਪ੍ਰਸ਼ੰਸਕਾਂ ਅਤੇ ਮਸ਼ਹੂਰ ਹਸਤੀਆਂ ਨੂੰ ਪ੍ਰਭਾਵਿਤ ਕੀਤਾ ਹੈ। ਲੁੱਕ ਦੀ ਗੱਲ ਕਰੀਏ ਤਾਂ ਗਾਇਕ ਨੇ ਕਾਲੇ ਰੰਗ ਦਾ ਕੁੜਤਾ ਅਤੇ ਚਾਂਦਰਾ ਪਾਇਆ ਹੋਇਆ ਸੀ ਜੋ ਕਿ ਪੰਜਾਬ ਵਿੱਚ ਮਰਦਾਂ ਲਈ ਇੱਕ ਰਵਾਇਤੀ ਪਹਿਰਾਵਾ ਹੈ।


ਬਾਲੀਵੁੱਡ ਸਿਤਾਰਿਆਂ ਨੇ ਦਿਲਜੀਤ ਨੂੰ ਉਸ ਦੀ ਵੱਡੀ ਉਪਲਬਧੀ ਲਈ ਵਧਾਈ ਦਿੱਤੀ ਹੈ। ਸੋਨਮ ਕਪੂਰ, ਕਰੀਨਾ ਕਪੂਰ ਖਾਨ ਅਤੇ ਆਲੀਆ ਭੱਟ ਨੇ ਗਾਇਕਾ ਦੀ ਤਾਰੀਫ ਕੀਤੀ ਹੈ। ਆਲੀਆ ਭੱਟ ਨੇ ਇਸ ਨੂੰ ਐਪਿਕ ਕਿਹਾ ਹੈ। ਇਸ ਦੇ ਨਾਲ ਹੀ ਸੋਨਮ ਕਪੂਰ ਦਾ ਕਹਿਣਾ ਹੈ ਕਿ ਉਹ ਉੱਥੇ ਰਹਿ ਕੇ ਇਸ ਨੂੰ ਦੇਖਣਾ ਚਾਹੁੰਦੀ ਸੀ। ਕਰੀਨਾ ਕਪੂਰ ਨੇ ਵੀ ਦਿਲਜੀਤ ਦੋਸਾਂਝ ਦੀ ਤਾਰੀਫ ਕੀਤੀ। ਤੁਹਾਨੂੰ ਦੱਸ ਦੇਈਏ ਕਿ ਸਿੰਗਰ ਨੇ ਕਈ ਵਾਰ ਖੁਲਾਸਾ ਕੀਤਾ ਹੈ ਕਿ ਉਹ ਕਰੀਨਾ ਕਪੂਰ ਦੇ ਬਹੁਤ ਵੱਡੇ ਫੈਨ ਹਨ। ਉਸਨੇ ਆਪਣੇ ਕਈ ਗੀਤਾਂ ਵਿੱਚ ਉਸਦੇ ਨਾਮ ਦਾ ਜ਼ਿਕਰ ਵੀ ਕੀਤਾ ਹੈ।

- PTC NEWS

adv-img

Top News view more...

Latest News view more...