Diljit at gurudwara Sri Fatehgarh Sahib : ਚੰਡੀਗੜ੍ਹ ’ਚ ਸ਼ੋਅ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਗੁਰੂ ਚਰਨਾਂ ’ਚ ਟੇਕਿਆ ਮਥਾ, ਦੇਖੋ ਵੀਡੀਓ
Diljit Dosnajh Concert in Chandigarh : ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਕੰਸਰਟ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਮੈਦਾਨ ਵਿੱਚ ਹੋਣ ਜਾ ਰਿਹਾ ਹੈ। ਇਹ ਸਮਾਰੋਹ ਸੰਗੀਤ ਪ੍ਰੇਮੀਆਂ ਲਈ ਖਾਸ ਹੈ। ਇਸ ਨੂੰ ਲੈ ਕੇ ਕਾਫੀ ਵਿਵਾਦ ਵੀ ਹੋਇਆ ਸੀ। ਹਾਲਾਂਕਿ ਸਮਾਰੋਹ ਦੀਆਂ ਸਾਰੀਆਂ ਰੁਕਾਵਟਾਂ ਦੂਰ ਹੋਣ ਤੋਂ ਬਾਅਦ ਪ੍ਰਸ਼ਾਸਨਿਕ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਕੰਸਰਟ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਸ਼ੁੱਕਰਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।
ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਿਲਜੀਤ ਨੇ ਗੁਰੂ ਚਰਨਾਂ ’ਚ ਮੱਥਾ ਟੇਕਿਆ। ਮਿਲੀ ਜਾਣਕਾਰੀ ਮੁਤਾਬਿਕ ਦਿਲਜੀਤ ਦੋਸਾਂਝ ਆਪਣੀ ਟੀਮ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਸਬੰਧੀ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਸ਼ੇਅਰ ਕੀਤੀ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਗੁਰੂ ਘਰ ਦੇ ਬਾਹਰ ਉਡੀਕ ਕਰ ਰਹੇ ਪ੍ਰਸ਼ੰਸਕਾ ਨਾਲ ਵੀ ਮੁਲਾਕਾਤ ਕੀਤੀ।
ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸਵੇਰੇ ਗੁਰੂ ਘਰ ਪਹੁੰਚੇ। ਦਿਲਜੀਤ ਨੇ ਸਖ਼ਤ ਸੁਰੱਖਿਆ ਹੇਠ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਰ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ।
Dhan Mata Gujri Ji ????????
Dhan Baba Zorawar Singh Ji ????????
Dhan Baba Fateh Singh Ji ????????
Shri Fatehgarh Sahib ???????? pic.twitter.com/Qp7MBe1PQX — DILJIT DOSANJH (@diljitdosanjh) December 14, 2024
ਉਨ੍ਹਾਂ ਨੇ ਸਰਹਿੰਦ ਦੀ ਕੰਧ ਦਾ ਵੀ ਦੌਰਾ ਕੀਤਾ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਚਿੰਨ ਦਿੱਤਾ ਗਿਆ ਸੀ। ਉਹ ਮੱਥਾ ਟੇਕਣ ਲਈ ਠੰਡਾ ਬੁਰਜ ਵੀ ਗਏ। ਇਸ ਅਸਥਾਨ 'ਤੇ ਮਾਤਾ ਗੁਜਰ ਕੌਰ ਜੀ ਸ਼ਹੀਦ ਹੋਏ ਸਨ। ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਕੇ ਦਿਲਜੀਤ ਦੋਸਾਂਝ ਵੀ ਭਾਵੁਕ ਨਜ਼ਰ ਆਏ।
ਹਾਲਾਂਕਿ ਇਸ ਦੌਰਾਨ ਦਿਲਜੀਤ ਦੁਸਾਂਝ ਨੇ ਮੀਡੀਆ ਤੋਂ ਦੂਰੀ ਬਣਾ ਕੇ ਕਿਹਾ ਕਿ ਉਹ ਸਿਰਫ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ।
ਟਰੈਫਿਕ ਐਡਵਾਈਜ਼ਰੀ
ਪੁਲਿਸ ਨੇ ਦਿਲਜੀਤ ਦੋਸਾਂਝ ਦੇ ਕੰਸਰਟ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਜਾਰੀ ਐਡਵਾਈਜ਼ਰੀ ਅਨੁਸਾਰ ਸੈਕਟਰ 33/34 ਦੀ ਡਿਵਾਈਡਿੰਗ ਰੋਡ ਬੰਦ ਰਹੇਗੀ। ਇਸ ਦੇ ਨਾਲ ਹੀ ਸੈਕਟਰ-34 ਦੀ ਮਾਰਕੀਟ ਦੀਆਂ ਅੰਦਰੂਨੀ ਸੜਕਾਂ ਵੀ ਬੰਦ ਰਹਿਣਗੀਆਂ।
ਇਹ ਹੋ ਸਕਦੇ ਹਨ ਸ਼ਾਮਲ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦਿਲਜੀਤ ਦੋਸਾਂਝ ਦੇ ਕੰਸਰਟ 'ਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਸ਼ਿਰਕਤ ਕਰਨਗੇ। ਚੰਡੀਗੜ੍ਹ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਇਸ ਸਬੰਧੀ ਵਿਸ਼ੇਸ਼ ਪ੍ਰਬੰਧ ਕਰਨ ਵਿੱਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ : Allu Arjun released From Jail : ਤੜਕਸਾਰ ਹੀ ਜੇਲ੍ਹ ਚੋਂ ਰਿਹਾਅ ਹੋਏ ਅਦਾਕਾਰ ਅੱਲੂ ਅਰਜੁਨ, ਜ਼ਮਾਨਤ ਮਿਲਣ ਮਗਰੋਂ ਇਸ ਕਾਰਨ ਜੇਲ੍ਹ ’ਚ ਕੱਟਣੀ ਪਈ ਇੱਕ ਰਾਤ
- PTC NEWS