Wed, Aug 12, 2026
Whatsapp

Punjab Congress Dinner Diplomacy : 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਸ਼ੁਰੂ ਹੋਇਆ ‘ਡਿਨਰ ਡਿਪਲੋਮੇਸੀ’

ਸੂਤਰਾਂ ਹੋਈ ਜਾਣਕਾਰੀ ਮੁਤਾਬਿਕ ਮੰਗਲਵਾਰ ਸ਼ਾਮ ਹੋਈ ਇਸ ਬੈਠਕ ਵਿੱਚ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਪਰਗਟ ਸਿੰਘ ਸ਼ਾਮਲ ਹੋਏ।

Reported by:  PTC News Desk  Edited by:  Aarti -- August 12th 2026 04:37 PM
Punjab Congress Dinner Diplomacy : 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਸ਼ੁਰੂ ਹੋਇਆ ‘ਡਿਨਰ ਡਿਪਲੋਮੇਸੀ’

Punjab Congress Dinner Diplomacy : 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਸ਼ੁਰੂ ਹੋਇਆ ‘ਡਿਨਰ ਡਿਪਲੋਮੇਸੀ’

Punjab Congress Dinner Diplomacy :  2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਅੰਦਰ ਦਾ ਕਾਟੋ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਪੰਜਾਬ ਕਾਂਗਰਸ ਵਿੱਚ ‘ਡਿਨਰ ਡਿਪਲੋਮੇਸੀ’ ਸ਼ੁਰੂ ਹੋ ਗਈ ਹੈ। ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪੰਜਾਬ ਕਾਂਗਰਸ ਦੇ ਰਾਜਾ ਵੜਿੰਗ ਤੋਂ ਨਾਰਾਜ਼ ਵਿਰੋਧੀ ਆਗੂਆਂ ਦੀ ਅਹਿਮ ਬੈਠਕ ਹੋਈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। 

ਡਿਨਰ ’ਚ ਇਹ ਆਗੂ ਹੋਏ ਸ਼ਾਮਲ 

ਸੂਤਰਾਂ ਹੋਈ ਜਾਣਕਾਰੀ ਮੁਤਾਬਿਕ ਮੰਗਲਵਾਰ ਸ਼ਾਮ ਹੋਈ ਇਸ ਬੈਠਕ ਵਿੱਚ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਪਰਗਟ ਸਿੰਘ ਸ਼ਾਮਲ ਹੋਏ।

ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ

ਬੈਠਕ ਦੌਰਾਨ ਸਹਿਮਤੀ ਬਣੀ ਕਿ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਾਈਕਮਾਂਡ ਤੋਂ ਸਮਾਂ ਲੈ ਕੇ ਨਾਰਾਜ਼ ਆਗੂਆਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਣਗੇ। ਪ੍ਰਤਾਪ ਬਾਜਵਾ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਤਰਫੋਂ ਪਹਿਲਾਂ ਹੀ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਜਾ ਚੁੱਕਾ ਹੈ।

ਨਾਰਾਜ਼ ਆਗੂਆਂ ਦੀ ਕੀ ਹੈ ਮੁੱਖ ਮੰਗ 

ਨਾਰਾਜ਼ ਆਗੂਆਂ ਦੀ ਮੁੱਖ ਮੰਗ ਹੈ ਕਿ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਕਿਸੇ ਹੋਰ ਆਗੂ ਨੂੰ ਸੂਬਾ ਕਾਂਗਰਸ ਦੀ ਕਮਾਨ ਸੌਂਪੀ ਜਾਵੇ। ਸੂਤਰਾਂ ਮੁਤਾਬਕ ਕਈ ਨਾਰਾਜ਼ ਵਿਧਾਇਕ ਅਤੇ ਆਗੂ ਪਿਛਲੇ ਦੋ ਦਿਨਾਂ ਤੋਂ ਦਿੱਲੀ ਵਿੱਚ ਡੇਰਾ ਲਗਾ ਕੇ ਬੈਠੇ ਹਨ।

ਬਾਜਵਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ 

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਧੜੇਬੰਦੀ ਦੇ ਵਿਚਕਾਰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਸਦ ਦੇ ਬਾਹਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਕੇਸੀ ਵੇਣੂਗੋਪਾਲ ਵੀ ਮੌਜੂਦ ਸਨ। ਉਨ੍ਹਾਂ ਨੂੰ ਰਾਹੁਲ ਗਾਂਧੀ ਨਾਲ ਗੱਲ ਕਰਦੇ ਦੇਖਿਆ ਗਿਆ।

ਕਾਬਿਲੇਗੌਰ ਹੈ ਕਿ ਇਸ ਸਮੇਂ ਪੰਜਾਬ ਕਾਂਗਰਸ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਤਿੱਖੀ ਧੜੇਬੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਧੜੇਬੰਦੀ ਦੇ ਵਿਚਕਾਰ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ  : Jalandhar Double Murder News : ਦੋਹਰੇ ਕਤਲਕਾਂਡ ਨਾਲ ਕੰਬਿਆ ਜਲੰਧਰ ਸ਼ਹਿਰ ; ਸ਼ਖਸ ਨੇ ਕੀਤਾ ਪਿਓ ਤੇ ਪਤਨੀ ਦਾ ਕਤਲ, ਇਹ ਸੀ ਕਾਰਨ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK