Sri Akal Takht Sahib ਵਿਖੇ ਪੇਸ਼ ਹੋਏ ਪੰਜਾਬੀ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ, ਪੇਸ਼ ਹੋਣ ਮਗਰੋਂ ਦਿੱਤਾ ਇਹ ਬਿਆਨ
Sri Akal Takht Sahib News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੰਜਾਬੀ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਦੱਸ ਦਈਏ ਕਿ ਪੰਜਾਬੀ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਹਨ।
ਦੱਸ ਦਈਏ ਕਿ ਜਸਵੰਤ ਸਿੰਘ ਨੇ ਪੇਸ਼ ਹੋਣ ਮੌਕੇ ਆਪਣੀ ਦਾੜ੍ਹਾ ਬੰਨ੍ਹਿਆ ਹੋਇਆ ਸੀ ਤਾਂ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਉਨ੍ਹਾਂ ਨੂੰ ਦਾੜ੍ਹਾ ਖੋਲ੍ਹਣ ਲਈ ਆਖਿਆ ਗਿਆ, ਜਿਸ ਤੋਂ ਬਾਅਦ ਉਹ ਦਾੜ੍ਹਾ ਖੋਲ੍ਹ ਕੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣਾ ਪੱਖ ਰੱਖਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਮਗਰੋਂ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹਰ ਫੈਸਲਾ ਖਿੜੇ ਮੱਥੇ ਪ੍ਰਵਾਨ ਕਰਾਂਗੇ। ਉਹ ਗੁਰੂ ਨੂੰ ਸਮਰਪਤਿ ਹਨ ਅਤੇ ਜੋ ਵੀ ਉਨ੍ਹਾਂ ਨੂੰ ਸੇਵਾ ਲੱਗੇਗੀ ਉਨ੍ਹਾਂ ਨੂੰ ਮਨਜ਼ੂਰ ਹੋਵੇਗੀ।
ਕਾਬਿਲੇਗੌਰ ਹੈ ਕਿ ਸ੍ਰੀਨਗਰ ਵਿਖੇ ਇੱਕ ਸਮਾਗਮ ’ਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਜਸਵੰਤ ਸਿੰਘ ਜਫਰ ਪਹਿਲਾਂ ਵਿਦੇਸ਼ ’ਚ ਹੋਣ ਕਾਰਨ ਪੇਸ਼ ਨਹੀਂ ਹੋ ਸਕੇ। ਜਿਸ ਕਾਰਨ ਅੱਜ ਉਹ ਪੇਸ਼ ਹੋਏ।
ਇਹ ਵੀ ਪੜ੍ਹੋ : Giani Raghbir Singh ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ
- PTC NEWS