ਹਾਈਕੋਰਟ ਨੇ ਕੇਸ ਨੂੰ ਖਾਰਜ ਕਰਦਿਆਂ ਕਿਹਾ 'ਪ੍ਰਧਾਨ ਮੰਤਰੀ ਨੂੰ ਗਾਲ੍ਹਾਂ ਕੱਢਣਾ ਦੇਸ਼ਧ੍ਰੋਹ ਨਹੀਂ ਪਰ ਅਸ਼ਲੀਲਤਾ'
National News: ਕਰਨਾਟਕ ਹਾਈਕੋਰਟ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਗਾਲ੍ਹਾਂ ਕੱਢਣ ਜਾਂ ਉਨ੍ਹਾਂ ਖਿਲਾਫ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਨ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਗਾਲ੍ਹਾਂ ਕੱਢਣਾ ਅਸ਼ਲੀਲ ਅਤੇ ਗੈਰ-ਜ਼ਿੰਮੇਵਾਰਾਨਾ ਹੈ, ਪਰ ਇਹ ਦੇਸ਼ਧ੍ਰੋਹ ਦਾ ਪੈਮਾਨਾ ਨਹੀਂ ਹੋ ਸਕਦਾ। ਇਸ ਫੈਸਲੇ ਦੇ ਨਾਲ ਹੀ ਹਾਈਕੋਰਟ ਨੇ ਇੱਕ ਸਕੂਲ ਮੈਨੇਜਮੈਂਟ ਖਿਲਾਫ ਚੱਲ ਰਹੇ ਦੇਸ਼ਧ੍ਰੋਹ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ।
ਰਾਹੁਲ ਗਾਂਧੀ ਲੈ ਸਕਣਗੇ ਸੁੱਖ ਦਾ ਸਾਹ !
ਕਰਨਾਟਕ ਹਾਈਕੋਰਟ ਦਾ ਇਹ ਫੈਸਲਾ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਮੁਸ਼ਕਲ 'ਚ ਹਨ। ਰਾਹੁਲ ਗਾਂਧੀ ਨੂੰ ਸੂਰਤ ਸੈਸ਼ਨ ਕੋਰਟ ਨੇ ਮੋਦੀ ਸਰਨੇਮ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ, ਜਿਸ ਨੂੰ ਗੁਜਰਾਤ ਹਾਈ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ.....
'ਪ੍ਰਧਾਨ ਮੰਤਰੀ ਨੂੰ ਚੱਪਲਾਂ ਨਾਲ ਮਾਰਨਾ ਚਾਹੀਦਾ ਹੈ' ਕੀਤੀ ਸੀ ਟਿੱਪਣੀ
ਕਰਨਾਟਕ ਹਾਈਕੋਰਟ ਦੇ ਕਲਬੁਰਗੀ ਬੈਂਚ ਦੇ ਜਸਟਿਸ ਹੇਮੰਤ ਚੰਦਨਗੋਦਰ ਨੇ ਫੈਸਲੇ ਵਿੱਚ ਕਿਹਾ, "ਪ੍ਰਧਾਨ ਮੰਤਰੀ ਨੂੰ ਚੱਪਲ ਨਾਲ ਮਾਰਿਆ ਜਾਣਾ ਚਾਹੀਦਾ ਹੈ ਜਿਵੇਂ ਸ਼ਬਦ ਕਹਿਣਾ ਨਾ ਸਿਰਫ਼ ਅਪਮਾਨਜਨਕ ਹੈ, ਸਗੋਂ ਗੈਰ-ਜ਼ਿੰਮੇਵਾਰਾਨਾ ਵੀ ਹੈ।" ਉਨ੍ਹਾਂ ਕਿਹਾ ਕਿ ਸਰਕਾਰੀ ਨੀਤੀ ਦੀ ਉਸਾਰੂ ਆਲੋਚਨਾ ਹੋਣੀ ਚਾਹੀਦੀ ਹੈ, ਪਰ ਸੰਵਿਧਾਨਕ ਅਹੁਦਿਆਂ 'ਤੇ ਬੈਠੇ ਲੋਕਾਂ ਨੂੰ ਅਜਿਹੇ ਨੀਤੀਗਤ ਫੈਸਲੇ ਲਈ ਅਪਮਾਨਿਤ ਨਹੀਂ ਕੀਤਾ ਜਾ ਸਕਦਾ, ਜਿਸ 'ਤੇ ਕਿਸੇ ਵਰਗ ਨੂੰ ਇਤਰਾਜ਼ ਹੋਵੇ।
ਹਿੰਸਾ ਭੜਕਾਉਣ ਲਈ ਨਾਟਕ ਆਯੋਨ ਦਾ ਇਲਜ਼ਾਮ
ਹਾਈਕੋਰਟ ਨੇ ਕਿਹਾ, ਦੋਸ਼ ਹੈ ਕਿ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਡਰਾਮੇ ਵਿੱਚ ਸਰਕਾਰ ਦੇ ਕਈ ਕੰਮਾਂ ਦੀ ਆਲੋਚਨਾ ਕੀਤੀ ਗਈ। ਇਹ ਕਿਹਾ ਗਿਆ ਸੀ ਕਿ ਜੇਕਰ ਇਹ ਐਕਟ ਲਾਗੂ ਹੁੰਦਾ ਹੈ ਤਾਂ ਮੁਸਲਮਾਨਾਂ ਨੂੰ ਦੇਸ਼ ਛੱਡਣਾ ਪੈ ਸਕਦਾ ਹੈ। ਹਾਈਕੋਰਟ ਨੇ ਕਿਹਾ, ਡਰਾਮਾ ਸਕੂਲ ਦੇ ਅੰਦਰ ਖੇਡਿਆ ਗਿਆ ਸੀ। ਬੱਚਿਆਂ ਨੇ ਲੋਕਾਂ ਨੂੰ ਹਿੰਸਾ ਲਈ ਭੜਕਾਉਣ ਜਾਂ ਜਨਤਕ ਵਿਗਾੜ ਪੈਦਾ ਕਰਨ ਲਈ ਕੋਈ ਸ਼ਬਦ ਨਹੀਂ ਬੋਲਿਆ ਸੀ। ਕੋਰਟ ਨੇ ਕਿਹਾ ਕਿ ਲੋਕਾਂ ਨੂੰ ਡਰਾਮੇ ਬਾਰੇ ਉਦੋਂ ਪਤਾ ਲੱਗਾ ਜਦੋਂ ਇਕ ਮੁਲਜ਼ਮ ਨੇ ਇਸ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ। ਅਜਿਹੀ ਸਥਿਤੀ ਵਿੱਚ ਇਹ ਕਲਪਨਾ ਕਰਨ ਦਾ ਕੋਈ ਆਧਾਰ ਨਹੀਂ ਹੈ ਕਿ ਇਹ ਡਰਾਮਾ ਲੋਕਾਂ ਨੂੰ ਹਿੰਸਾ ਲਈ ਭੜਕਾਉਣ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ ਸੀ।
ਕੀ ਸੀ ਸਾਰਾ ਮਾਮਲਾ...?
21 ਜਨਵਰੀ 2020 ਨੂੰ ਕਰਨਾਟਕ ਦੇ ਬਿਦਰ ਵਿੱਚ ਸ਼ਾਹੀਨ ਸਕੂਲ ਵਿੱਚ ਇੱਕ ਬੱਚਿਆਂ ਦਾ ਨਾਟਕ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਕਲਾਸ 4, 5 ਅਤੇ 6 ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ। ਇਹ ਨਾਟਕ ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ ਦੇ ਵਿਰੋਧ ਵਿੱਚ ਆਯੋਜਿਤ ਕੀਤਾ ਗਿਆ ਸੀ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਕਾਰਕੁਨ ਨੀਲੇਸ਼ ਰਕਸ਼ਾਲਾ ਨੇ ਇਸ ਡਰਾਮੇ ਦੇ ਸੰਗਠਨ ਰਾਹੀਂ ਉਸ 'ਤੇ ਹਿੰਸਾ ਭੜਕਾਉਣ, ਪ੍ਰਧਾਨ ਮੰਤਰੀ ਨੂੰ ਗਾਲ੍ਹਾਂ ਕੱਢਣ ਅਤੇ ਦੇਸ਼ ਧ੍ਰੋਹ ਦੀਆਂ ਗੱਲਾਂ ਕਰਨ ਦੇ ਇਲਜ਼ਾਮ ਲਾਏ ਸਨ ਅਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ:
- ਆਸਟ੍ਰੇਲੀਆ: ਭਾਰਤੀ ਮੂਲ ਦੇ ਵਿਅਕਤੀ ਨੇ ਸਾਬਕਾ ਪ੍ਰੇਮਿਕਾ ਨੂੰ ਗਲਾ ਵੱਢ ਜ਼ਿੰਦਾ ਦਫ਼ਨਾਇਆ
- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਚੋਰਨੀ ਗੀਤ ਹੋਇਆ ਰਿਲੀਜ਼, ਪਰ...
- With inputs from agencies