Gurpreet Singh Kangar: ਵਿਜੀਲੈਂਸ ਅੱਗੇ ਮੁੜ ਪੇਸ਼ ਹੋਏ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ
Gurpreet Singh Kangar: ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਗੁਰਪ੍ਰੀਤ ਸਿੰਘ ਕਾਂਗੜ ਅੱਜ ਮੁੜ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਬਠਿੰਡਾ ਦਫ਼ਤਰ ਪਹੁੰਚੇ ਹਨ। ਵਿਜੀਲੈਂਸ ਵਿਭਾਗ ਬਠਿੰਡਾ ਵੱਲੋਂ ਅੱਜ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ 10.30 ਵਜੇ ਤੋਂ ਸ਼ਾਮੀਂ 5.15 ਵਜੇ ਤੱਕ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਵਿਜੀਲੈਂਸ ਵਿਭਾਗ ਵੱਲੋਂ ਪੁੱਛਗਿੱਛ ਕੀਤੀ ਗਈ ਸੀ।
ਵਿਜੀਲੈਂਸ ਵਿਭਾਗ ਦੀ ਪੁੱਛਗਿੱਛ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਸੀ ਕਿ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਸੰਮਨ ਕੀਤੇ ਗਏ ਸਨ ਅਤੇ ਇਸ ਮਾਮਲੇ 'ਚ ਅੱਜ ਉਹ ਵਿਜੀਲੈਂਸ ਅਧਿਕਾਰੀਆਂ ਅੱਗੇ ਪੇਸ਼ ਹੋਏ ਸਨ।
ਇਸ ਮੌਕੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਜੋ-ਜੋ ਸਵਾਲ ਪੁੱਛੇ ਗਏ ਉਨ੍ਹਾਂ ਵੱਲੋਂ ਉਨ੍ਹਾਂ ਦਾ ਜਵਾਬ ਦਿੱਤਾ ਗਿਆ ਪਰ ਉਹ ਹੈਰਾਨ ਹਨ ਕਿ ਵਿਜੀਲੈਂਸ ਵੱਲੋਂ ਫਰਜੀ ਸ਼ਿਕਾਇਤ ਤੇ ਉਨ੍ਹਾਂ ਨਾਲ ਬਹੁਤ ਮਾੜਾ ਵਿਵਹਾਰ ਕੀਤਾ ਗਿਆ। ਉਨ੍ਹਾਂ ਕਿਹਾ ਸੀ ਕਿ ਜੱਦੀ ਜਾਇਦਾਦ ਦੇ ਮਾਮਲੇ 'ਚ ਵੀ ਵਿਜੀਲੈਂਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: CM ਮਾਨ ਨੇ ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਾਕਾਤ, ਪਾਣੀ ਪਰ ਸੈੱਸ ਦੇ ਮਾਮਲੇ 'ਤੇ ਹੋਈ ਚਰਚਾ
- PTC NEWS