Thu, Apr 25, 2024
Whatsapp

ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਗਾਈ ਪੂਰਨ ਪਾਬੰਦੀ

Written by  Jasmeet Singh -- November 14th 2022 07:51 PM
ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਗਾਈ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਗਾਈ ਪੂਰਨ ਪਾਬੰਦੀ

ਅੰਮ੍ਰਿਤਸਰ, 14 ਨਵੰਬਰ: ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।


- PTC NEWS

Top News view more...

Latest News view more...