Thu, Apr 9, 2026
Whatsapp

DM Gagandeep Randhawa ਦੀ ਪਤਨੀ ਨੇ ਲਾਲਜੀਤ ਭੁੱਲਰ ਦੇ ਪਰਿਵਾਰ 'ਤੇ ਲਾਏ ਇਲਜ਼ਾਮ, CBI ਜਾਂਚ ਤੇ ED ਦੀ ਦਖਲਅੰਦਾਜ਼ੀ ਦੀ ਕੀਤੀ ਮੰਗ

DM Gagandeep Randhawa Death Case : ਪਰਿਵਾਰ ਨੇ ਦੱਸਿਆ ਕਿ ਹਾਲੇ ਤੱਕ ਸਿਰਫ ਇੱਕ ਹੀ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਹੈ, ਜਦਕਿ ਬਾਕੀ ਦੋਸ਼ੀ ਅਜੇ ਵੀ ਖੁੱਲ੍ਹੇ ਘੁੰਮ ਰਹੇ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀਆਂ ਦੇ ਪਰਿਵਾਰ ਵੱਲੋਂ ਰਾਜੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

Reported by:  PTC News Desk  Edited by:  KRISHAN KUMAR SHARMA -- April 09th 2026 05:31 PM -- Updated: April 09th 2026 05:36 PM
DM Gagandeep Randhawa ਦੀ ਪਤਨੀ ਨੇ ਲਾਲਜੀਤ ਭੁੱਲਰ ਦੇ ਪਰਿਵਾਰ 'ਤੇ ਲਾਏ ਇਲਜ਼ਾਮ, CBI ਜਾਂਚ ਤੇ ED ਦੀ ਦਖਲਅੰਦਾਜ਼ੀ ਦੀ ਕੀਤੀ ਮੰਗ

DM Gagandeep Randhawa ਦੀ ਪਤਨੀ ਨੇ ਲਾਲਜੀਤ ਭੁੱਲਰ ਦੇ ਪਰਿਵਾਰ 'ਤੇ ਲਾਏ ਇਲਜ਼ਾਮ, CBI ਜਾਂਚ ਤੇ ED ਦੀ ਦਖਲਅੰਦਾਜ਼ੀ ਦੀ ਕੀਤੀ ਮੰਗ

DM Gagandeep Randhawa Death Case : ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿੱਚ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਦੇ ਪਰਿਵਾਰ ਸਮੇਤ ਪੰਜਾਬ ਸਰਕਾਰ 'ਤੇ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਪਰਿਵਾਰ ਨੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਆਵਾਜ਼ ਲੋਕਾਂ ਤੱਕ ਪਹੁੰਚਾਉਣ ਲਈ ਮੀਡੀਆ ਦਾ ਯੋਗਦਾਨ ਮਹੱਤਵਪੂਰਨ ਹੈ।

ਪੰਜਾਬ ਸਰਕਾਰ 'ਤੇ ਲਾਏ ਇਲਜ਼ਾਮ


ਪਰਿਵਾਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲੇ ਦਿਨ ਹੀ ਸੈਕਟਰੀ ਪੱਧਰ ਦੀ ਇਨਕੁਆਇਰੀ ਦਾ ਐਲਾਨ ਕੀਤਾ ਗਿਆ ਸੀ, ਪਰ ਅਜੇ ਤੱਕ ਉਸਦਾ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਾ ਤਾਂ ਸਰਕਾਰ ਵੱਲੋਂ ਕਿਸੇ ਨੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਨਾ ਹੀ ਉਹਨਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ।

ਪਰਿਵਾਰ ਨੇ ਇਹ ਵੀ ਕਿਹਾ ਕਿ ਮਾਮਲਾ ਵਿੱਤੀ ਗੜਬੜ ਅਤੇ ਭ੍ਰਿਸ਼ਟਾਚਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੇ ਅਨੁਸਾਰ ਕੁਝ ਵਿਅਕਤੀਆਂ ਨੇ ਮਿਲ ਕੇ ਗਗਨਦੀਪ ਸਿੰਘ ਰੰਧਾਵਾ ਨੂੰ ਟੈਂਡਰ ਦੇ ਮਾਮਲੇ ਵਿੱਚ ਤੰਗ ਕੀਤਾ ਅਤੇ ਆਖ਼ਿਰਕਾਰ ਉਨ੍ਹਾਂ ਨੂੰ ਐਸੇ ਹਾਲਾਤਾਂ ਵਿੱਚ ਧੱਕਿਆ ਗਿਆ। ਇਸ ਮਾਮਲੇ ਵਿੱਚ ED ਜਾਂਚ ਦੀ ਵੀ ਮੰਗ ਕੀਤੀ ਗਈ ਹੈ ਤਾਂ ਜੋ ਪੈਸੇ ਦੀ ਆਵਾਜਾਈ ਅਤੇ ਜਾਇਦਾਦ ਦੀ ਜਾਂਚ ਹੋ ਸਕੇ।

'ਹਾਲੇ ਤੱਕ ਸਿਰਫ਼ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ'

ਪਰਿਵਾਰ ਨੇ ਦੱਸਿਆ ਕਿ ਹਾਲੇ ਤੱਕ ਸਿਰਫ ਇੱਕ ਹੀ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਹੈ, ਜਦਕਿ ਬਾਕੀ ਦੋਸ਼ੀ ਅਜੇ ਵੀ ਖੁੱਲ੍ਹੇ ਘੁੰਮ ਰਹੇ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀਆਂ ਦੇ ਪਰਿਵਾਰ ਵੱਲੋਂ ਰਾਜੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੁਝ ਕਾਰਵਾਈ ਕੀਤੀ ਗਈ ਹੈ, ਜਿਸ ਵਿੱਚ ਕੁਝ ਨਵੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ, ਪਰ ਇਹ ਕਾਫ਼ੀ ਨਹੀਂ ਹੈ।

ਪਰਿਵਾਰ ਦਾ ਕਹਿਣਾ ਹੈ ਕਿ ਜੇ ਮੁੱਖ ਮੰਤਰੀ ਨੂੰ ਆਪਣੇ ਮੰਤਰੀ ਦੀ ਬੇਗੁਨਾਹੀ 'ਤੇ ਯਕੀਨ ਸੀ ਤਾਂ ਉਹਨਾਂ ਨੂੰ ਤੁਰੰਤ CBI ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਸੀ। ਪਰਿਵਾਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ CBI ਜਾਂਚ ਕਰਵਾਈ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇ ਇਨਸਾਫ ਨਾ ਮਿਲਿਆ ਤਾਂ ਉਹ ਸੜਕਾਂ ‘ਤੇ ਉਤਰ ਕੇ ਧਰਨਾ ਦੇਣਗੇ ਅਤੇ ਜਨਤਾ ਤੋਂ ਵੀ ਸਾਥ ਦੀ ਅਪੀਲ ਕਰਨਗੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਜੇ ਸਖ਼ਤ ਕਾਰਵਾਈ ਨਾ ਹੋਈ ਤਾਂ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਇਨਸਾਫ ਮਿਲਣਾ ਮੁਸ਼ਕਿਲ ਹੋ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK