Tue, Mar 24, 2026
Whatsapp

DM ਗਗਨਦੀਪ ਸਿੰਘ ਰੰਧਾਵਾ ਦਾ ਹੋਵੇਗਾ ਪੋਸਟਮਾਰਟਮ, ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਹੋਵੇਗੀ ਪੂਰੀ ਪ੍ਰਕਿਰਿਆ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੀਸ ਡਿਪਾਰਟਮੈਂਟ ਵੱਲੋਂ ਸਵੇਰੇ 10 ਵਜੇ ਦਾ ਸਮਾਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਅਤੇ ਹੋਰ ਕਾਰਵਾਈ ਤੋਂ ਬਾਅਦ ਲਗਭਗ 12 ਵਜੇ ਤੱਕ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਸੰਭਾਵਨਾ ਹੈ।

Reported by:  PTC News Desk  Edited by:  Aarti -- March 24th 2026 11:00 AM
DM ਗਗਨਦੀਪ ਸਿੰਘ ਰੰਧਾਵਾ ਦਾ ਹੋਵੇਗਾ ਪੋਸਟਮਾਰਟਮ, ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਹੋਵੇਗੀ ਪੂਰੀ ਪ੍ਰਕਿਰਿਆ

DM ਗਗਨਦੀਪ ਸਿੰਘ ਰੰਧਾਵਾ ਦਾ ਹੋਵੇਗਾ ਪੋਸਟਮਾਰਟਮ, ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਹੋਵੇਗੀ ਪੂਰੀ ਪ੍ਰਕਿਰਿਆ

ਡੀਐਮ ਗਗਨਦੀਪ ਸਿੰਘ ਰੰਧਾਵਾ ਦਾ ਅੱਜ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਪੋਸਟਮਾਰਟਮ ਹਾਊਸ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਨਿਧੀ ਮੌਜੂਦ ਰਹਿਣਗੇ।

ਮਿਲੀ ਜਾਣਕਾਰੀ ਮੁਤਾਬਕ ਸਾਂਝੀ ਤਾਲਮੇਲ ਕਮੇਟੀ ਸਮੂਹ ਖਰੀਦ ਏਜੰਸੀਆਂ ਵੱਲੋਂ ਵੀ ਵੱਡੇ ਕਾਫਲੇ ਦੇ ਰੂਪ ਵਿੱਚ ਪੋਸਟਮਾਰਟਮ ਹਾਊਸ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੀਸ ਡਿਪਾਰਟਮੈਂਟ ਵੱਲੋਂ ਸਵੇਰੇ 10 ਵਜੇ ਦਾ ਸਮਾਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਅਤੇ ਹੋਰ ਕਾਰਵਾਈ ਤੋਂ ਬਾਅਦ ਲਗਭਗ 12 ਵਜੇ ਤੱਕ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਸੰਭਾਵਨਾ ਹੈ।


ਪਰਿਵਾਰ ਨੇ ਇਹ ਵੀ ਕਿਹਾ ਕਿ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਦੀ ਪੈਨਲ ਬਣਾਉਣ ਦੀ ਗੱਲ ਵੀ ਰੱਖੀ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਸਾਰੀ ਕਾਰਵਾਈ ਪਾਰਦਰਸ਼ੀ ਤਰੀਕੇ ਨਾਲ ਹੋਵੇ ਅਤੇ ਮ੍ਰਿਤਕ ਦੇ ਸ਼ਰੀਰ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ।

ਦੂਜੇ ਪਾਸੇ ਏਸੀਪੀ ਗਗਨਦੀਪ ਸਿੰਘ  ਨੇ ਦੱਸਿਆ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਵਿੱਚ ਡਾਕਟਰਾਂ ਦੀ ਪੈਨਲ ਬਣਾਈ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਪੂਰੀ ਕਾਰਵਾਈ ਵੀਡੀਓਗ੍ਰਾਫੀ ਦੇ ਨਾਲ ਕੀਤੀ ਜਾਵੇਗੀ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਦੇ ਦੁਰਗਿਆਣਾ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਦੂਜੇ ਪਾਸੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਭੁੱਲਰ ਦੇ ਪੀਏ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰੀ ਮਗਰੋਂ ਅੱਜ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। 

- PTC NEWS

Top News view more...

Latest News view more...

PTC NETWORK
PTC NETWORK