What Do Not Eat Empty Stomach : ਸਵੇਰੇ ਖਾਲੀ ਪੇਟ ਇਨ੍ਹਾਂ 6 ਚੀਜ਼ਾਂ ਦਾ ਨਾ ਕਰੋ ਸੇਵਨ, ਤੁਹਾਡੀ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ
Foods To Avoid On An Empty Stomach : ਵੈਸੇ ਤਾਂ ਸਵੇਰੇ ਉੱਠ ਕੇ ਸਿਹਤਮੰਦ ਚੀਜ਼ਾਂ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਅਸਲ 'ਚ ਨਾਸ਼ਤਾ ਉਹ ਭੋਜਨ ਹੁੰਦਾ ਹੈ। ਜਿਸ ਨੂੰ ਅਸੀਂ ਪੂਰੀ ਰਾਤ ਖਾਲੀ ਪੇਟ ਖਾਂਦੇ ਹਾਂ। ਇਸ ਲਈ ਮਾਹਿਰਾਂ ਮੁਤਾਬਕ ਨਾਸ਼ਤੇ 'ਚ ਹਮੇਸ਼ਾ ਸਿਹਤਮੰਦ ਚੀਜ਼ਾਂ ਨੂੰ ਹੀ ਸ਼ਾਮਲ ਕਰਨਾ ਚਾਹੀਦਾ ਹੈ। ਨਾਲ ਹੀ ਇਹ ਵੀ ਧਿਆਨ 'ਚ ਰੱਖਣਾ ਚਾਹੀਦਾ ਹੈ ਕਿ ਅਸੀਂ ਜੋ ਵੀ ਖਾ ਰਹੇ ਹਾਂ ਉਹ ਸਿਹਤ ਲਈ ਫਾਇਦੇਮੰਦ ਹੈ ਜਾਂ ਨਹੀਂ। ਕਿਉਂਕਿ ਕਈ ਵਾਰ ਜਾਣਕਾਰੀ ਦੀ ਕਮੀ ਕਾਰਨ ਅਸੀਂ ਕੁਝ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਦੇ ਹਾਂ ਜੋ ਸਰੀਰ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।
ਅਜਿਹੇ 'ਚ ਜੇਕਰ ਤੁਸੀਂ ਸਹੀ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਇਹ ਲੇਖ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਕਿਉਂਕਿ ਅੱਜ ਅਸੀਂ ਦਸਾਂਗੇ ਕਿ ਤੁਹਾਨੂੰ ਖਾਲੀ ਪੇਟ ਕਿਹੜੀਆਂ-ਕਿਹੜੀਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ? ਤਾਂ ਆਉ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਬਾਰੇ
ਚਾਹ ਜਾਂ ਕੌਫੀ :
ਸਾਡੇ 'ਚੋਂ ਬਹੁਤੇ ਲੋਕ ਅਜਿਹੇ ਹਨ, ਜੋ ਆਪਣੇ ਦਿਨ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਕਰਦੇ ਹਨ। ਪਰ ਤੁਹਾਨੂੰ ਦਸ ਦਈਏ ਕਿ ਖਾਲੀ ਪੇਟ ਚਾਹ ਜਾਂ ਕੌਫੀ ਦਾ ਸੇਵਨ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਜਦੋਂ ਵੀ ਤੁਸੀਂ ਸਵੇਰੇ ਚਾਹ ਜਾਂ ਕੌਫੀ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਿਸਕੁਟ ਜਾ ਬਰੈੱਡ ਨਾਲ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਖਾਲੀ ਪੇਟ ਚਾਹ ਜਾਂ ਕੌਫੀ ਪੀਣ ਨਾਲ ਪੇਟ ਗੈਸ ਦੀ ਸਮੱਸਿਆ ਹੋ ਸਕਦੀ ਹੈ।
ਟਮਾਟਰ :
ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਕਦੇ ਵੀ ਖਾਲੀ ਪੇਟ ਟਮਾਟਰ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ। ਕਿਉਂਕਿ ਟਮਾਟਰ ਦਾ ਸੁਭਾਅ ਗਰਮ ਹੁੰਦਾ ਹੈ, ਇਸ ਲਈ ਗਰਮੀਆਂ ਦੇ ਮੌਸਮ 'ਚ ਇਹ ਪੇਟ ਜਾਂ ਛਾਤੀ 'ਚ ਜਲਣ ਦਾ ਕਾਰਨ ਬਣ ਸਕਦਾ ਹੈ।
ਅਮਰੂਦ :
ਵੈਸੇ ਤਾਂ ਅਮਰੂਦ ਦਾ ਸੇਵਨ ਪਾਚਨ ਕਿਰਿਆ ਲਈ ਬਹੁਤ ਚੰਗਾ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ। ਪਰ ਸਵੇਰੇ ਖਾਲੀ ਪੇਟ ਅਮਰੂਦ ਦਾ ਸੇਵਨ ਕਰਨ ਨਾਲ ਪੇਟ ਦਰਦ ਹੋ ਸਕਦਾ ਹੈ।
ਦਹੀਂ :
ਮਾਹਿਰਾਂ ਮੁਤਾਬਕ ਦਹੀਂ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ, ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਪਰ ਸਵੇਰੇ ਖਾਲੀ ਪੇਟ ਦਹੀਂ ਦਾ ਸੇਵਨ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਸੇਬ :
ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਸੇਬ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਏ, ਬੀ, ਸੀ, ਕੈਲਸ਼ੀਅਮ, ਪੋਟਾਸ਼ੀਅਮ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਣਦੇ ਹਨ, ਜੋ ਸਿਹਤ ਲਈ ਫਾਇਦੇਮੰਦ ਮੰਨੇ ਜਾਣਦੇ ਹਨ। ਪਰ ਸਵੇਰੇ ਖਾਲੀ ਪੇਟ ਸੇਬ ਦਾ ਸੇਵਨ ਨੁਕਸਾਨਦੇਹ ਹੋ ਸਕਦਾ ਹੈ।
ਸਲਾਦ :
ਸਲਾਦ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ ਦੇ ਸੇਵਨ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਪਰ ਸਵੇਰੇ ਖਾਲੀ ਪੇਟ ਸਲਾਦ ਖਾਣ ਨਾਲ ਗੈਸ ਅਤੇ ਦਿਲ ਦੀ ਜਲਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)
ਇਹ ਵੀ ਪੜ੍ਹੋ : Green Chickpeas Benefits : ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਲਾਹੇਵੰਦ ਹੈ ਹਰੇ ਛੋਲਿਆਂ ਦਾ ਸੇਵਨ, ਜਾਣੋ ਲਾਭ
- PTC NEWS