Ganderbal Terror Attack : ਜੰਮੂ-ਕਸ਼ਮੀਰ ’ਚ ਵੱਡਾ ਅੱਤਵਾਦੀ ਹਮਲਾ, ਅੱਤਵਾਦੀਆਂ ਨੇ ਟਨਲ ਵਰਕਰਾਂ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
Ganderbal Terror Attack : ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ਦੇ ਗਗਨਗੀਰ ਇਲਾਕੇ 'ਚ ਅੱਤਵਾਦੀਆਂ ਨੇ ਲੋਕਾਂ ਦੇ ਸਮੂਹ 'ਤੇ ਹਮਲਾ ਕਰ ਕੇ ਡਾਕਟਰ ਸਮੇਤ 7 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਜ਼ਿਲੇ ਦੇ ਗੁੰਡ ਇਲਾਕੇ 'ਚ ਸੁਰੰਗ ਬਣਾਉਣ ਦਾ ਕੰਮ ਕਰ ਰਹੀ ਇਕ ਨਿੱਜੀ ਕੰਪਨੀ ਦੇ ਦੂਜੇ ਸੂਬਿਆਂ ਤੋਂ ਆ ਰਹੇ ਮਜ਼ਦੂਰਾਂ ਦੇ ਕੈਂਪ 'ਤੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਅੱਤਵਾਦੀਆਂ ਦੀ ਇਸ ਗੋਲੀਬਾਰੀ 'ਚ ਇਕ ਡਾਕਟਰ ਤੋਂ ਇਲਾਵਾ 6 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਉਥੋਂ ਭੱਜ ਗਏ।
ਹਮਲੇ ਦੇ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇੱਥੇ ਪਹੁੰਚ ਕੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਤਹਿਤ ਇੱਥੇ ਸੁਰੰਗ ਬਣਾਉਣ ਦਾ ਕੰਮ ਚੱਲ ਰਿਹਾ ਸੀ, ਜਿਸ ਵਿੱਚ ਮਾਰੇ ਗਏ 7 ਲੋਕਾਂ ਵਿੱਚੋਂ 6 ਮਜ਼ਦੂਰ ਇੱਥੇ ਕੰਮ ਕਰਦੇ ਸਨ। ਇਹ ਗੰਦਰਬਲ ਖੇਤਰ ਵਿੱਚ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਵਿਧਾਨ ਸਭਾ ਖੇਤਰ ਵਿੱਚ ਪੈਂਦਾ ਹੈ।
ਇਹ ਵੀ ਪੜ੍ਹੋ : Father Son Duo Shot Dead : ਕਰਵਾ ਚੌਥ 'ਤੇ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ, ਦੋਵੇਂ ਨਵਜੰਮੇ ਬੱਚੇ ਨੂੰ ਮਿਲਣ ਆਏ ਸੀ ਹਸਪਤਾਲ
- PTC NEWS