Tue, Apr 21, 2026
Whatsapp

ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮਾਨ ਸਰਕਾਰ ਨੂੰ ਘੇਰਿਆ, ਕਿਹਾ- ਦਿੱਲੀ ਦੀ AAP ਲੀਡਰਸ਼ਿਪ ਦੇ ਖ਼ਜ਼ਾਨੇ ਨੂੰ ਭਰਨ ਲਈ ਲਿਆ ਜਾ ਰਿਹਾ ਕਰਜ਼ਾ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਸ ਚਲ ਰਹੇ ਵਿੱਤ ਸਾਲ ਦੇ ਅੰਤ ਤੱਕ ਪੰਜਾਬ ਸਿਰ ਕਰਜ਼ਾ ਵੱਧ ਕੇ 4.5 ਲੱਖ ਕਰੋੜ ਰੁਪਏ ਹੋ ਜਾਵੇਗਾ

Reported by:  PTC News Desk  Edited by:  Aarti -- April 21st 2026 04:41 PM
ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮਾਨ ਸਰਕਾਰ ਨੂੰ ਘੇਰਿਆ, ਕਿਹਾ- ਦਿੱਲੀ ਦੀ AAP ਲੀਡਰਸ਼ਿਪ ਦੇ ਖ਼ਜ਼ਾਨੇ ਨੂੰ ਭਰਨ ਲਈ ਲਿਆ ਜਾ ਰਿਹਾ ਕਰਜ਼ਾ

ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮਾਨ ਸਰਕਾਰ ਨੂੰ ਘੇਰਿਆ, ਕਿਹਾ- ਦਿੱਲੀ ਦੀ AAP ਲੀਡਰਸ਼ਿਪ ਦੇ ਖ਼ਜ਼ਾਨੇ ਨੂੰ ਭਰਨ ਲਈ ਲਿਆ ਜਾ ਰਿਹਾ ਕਰਜ਼ਾ

ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫੇਰ ਤੋਂ ਕਰਜ਼ਾ ਲਿਆ ਗਿਆ ਹੈ। ਮਾਨ ਸਰਕਾਰ ਵੱਲੋਂ ਇਹ ਕਰਜ਼ਾ ਮਾਰਕਿਟ ’ਚੋਂ ਲਿਆ ਗਿਆ ਹੈ ਜੋ ਕਿ 1300 ਕਰੋੜ ਰੁਪਏ ਤੱਕ ਦਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸਿਰ ’ਤੇ ਕਰਜ਼ ਦੀ ਪੰਡ ਹੋਰ ਵੀ ਜਿਆਦਾ ਭਾਰੀ ਹੋ ਚੁੱਕੀ ਹੈ। ਹੁਣ ਇਸ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਆਪ ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਵਾਸਤੇ 1300 ਕਰੋੜ ਰੁਪਏ ਦਾ ਵਾਧੂ ਕਰਜ਼ਾ ਲਿਆ ਹੈ, ਜਿਸਦੀ ਉਨ੍ਹਾਂ ਵੱਲੋਂ ਨਿਖੇਧੀ ਕੀਤੀ ਜਾਂਦੀ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇਸਦੀ ਦਿੱਲੀ ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਵਾਸਤੇ 1300 ਕਰੋੜ ਰੁਪਏ ਦਾ ਵਾਧੂ ਕਰਜ਼ਾ ਲੈਣ ਦੀ ਨਿਖੇਧੀ ਕੀਤੀ।


ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਸ ਚਲ ਰਹੇ ਵਿੱਤ ਸਾਲ ਦੇ ਅੰਤ ਤੱਕ ਪੰਜਾਬ ਸਿਰ ਕਰਜ਼ਾ ਵੱਧ ਕੇ 4.5 ਲੱਖ ਕਰੋੜ ਰੁਪਏ ਹੋ ਜਾਵੇਗਾ ਅਤੇ ਇਹ ਕੁੱਲ ਘਰੇਲੂ ਉਤਪਾਦ ਦਾ 46 ਫੀਸਦੀ ਹੋ ਜਾਵੇਗਾ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਹਾਲਾਤ ਅਜਿਹੇ ਬਣ ਗਏ ਹਨ ਕਿ ਵਿਕਾਸ ਕਾਰਜਾਂ ’ਤੇ ਇਕ ਦੁੱਕੀ ਵੀ ਨਹੀਂ ਖਰਚੀ ਜਾ ਰਹੀ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਹੋਰ ਰਾਜਾਂ ਵਿਚ ਆਪ ਦੇ ਪਸਾਰ ਵਾਸਤੇ ਪੰਜਾਬ ਦੇ ਖ਼ਜ਼ਾਨੇ ਦੀ ਲੁੱਟ ਕੀਤੀ ਜਾ ਰਹੀ ਹੈ ਤੇ ਪੈਸਾ ਦਿੱਲੀ ਦੀ ਲੀਡਰਸ਼ਿਪ ਵਾਸਤੇ ਚਾਰਟਡ ਫਲਾਈਟਾਂ ਤੇ ਹੋਰ ਫਾਲਤੂ ਖਰਚਿਆਂ ਵਾਸਤੇ ਵਰਤਿਆ ਜਾ ਰਿਹਾ ਹੈ।

ਅਕਾਲੀ ਆਗੂ ਨੇ ਮੰਗ ਕੀਤੀ ਕਿ ਸੂਬੇ ਦੇ ਫੰਡਾਂ ਦੀ ਦੁਰਵਰਤੋਂ ਤੇ ਘੁਟਾਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਪ ਲੀਡਰਸ਼ਿਪ ਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਹੈ ਤੇ ਇਥੇ ਵਿੱਤੀ ਐਮਰਜੰਸੀ ਲਾਗੂ ਹੋਣ ਕੰਢੇ ਹੈ।

ਉਹਨਾਂ ਇਹ ਵੀ ਦੱਸਿਆ ਕਿ ਇਸ਼ਤਿਹਾਰਾਂ ’ਤੇ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਪਬਲੀਸਿਟੀ ’ਤੇ ਪੈਸਾ ਬਰਬਾਦ ਕੀਤਾ ਜਾ ਰਿਹਾ ਹੈ ਜਦੋਂ ਕਿ ਮੁਲਾਜ਼ਮ ਮਹਿੰਗਾਈ ਭੱਤਾ ਉਡੀਕ ਰਹੇ ਹਨ ਤੇ ਉਸ ਪੁਰਾਣੀ ਪੈਨਸ਼ਨ ਸਕੀਮ ਦਾ ਇੰਤਜ਼ਾਰ ਕਰ ਰਹੇ ਹਨ ਜਿਸਦਾ ਆਪ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ। 

ਇਹ ਵੀ ਪੜ੍ਹੋ  : ਲੁਧਿਆਣਾ 'ਚ ਕਬਾੜ ਦੀ ਦੁਕਾਨ 'ਚ ਧਮਾਕਾ, ਇੱਕ ਮਜ਼ਦੂਰ ਦੀ ਮੌਤ, ਦੂਜਾ ਗੰਭੀਰ, CCTV 'ਚ ਕੈਦ ਹੋਇਆ ਖੌਫਨਾਕ ਮੰਜਰ

- PTC NEWS

Top News view more...

Latest News view more...

PTC NETWORK
PTC NETWORK