Sun, May 25, 2025
Whatsapp

Navjot Singh Sidhu Security: ਸਿੱਧੂ ਦੀ ਸੁਰੱਖਿਆ ਘੱਟ ਕਰਨ 'ਤੇ ਭੜਕੀ ਡਾ. ਨਵਜੋਤ ਕੌਰ ਸਿੱਧੂ, CM ਮਾਨ ਨੂੰ ਦਿੱਤੀ ਇਹ ਨਸੀਹਤ

ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ 'ਚ ਕਟੌਤੀ ਕੀਤੇ ਜਾਣ 'ਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਡਾਕਟਰ ਨਵਜੋਤ ਕੌਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਭੜਕ ਗਈ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪਤੀ ਨੂੰ ਕੁਝ ਵੀ ਹੋਇਆ ਤਾਂ ਉਹ ਸਿੱਧੇ ਤੌਰ ’ਤੇ ਜ਼ਿਮੇਵਾਰ ਹੋਣਗੇ।

Reported by:  PTC News Desk  Edited by:  Aarti -- April 11th 2023 09:33 AM
Navjot Singh Sidhu Security: ਸਿੱਧੂ ਦੀ ਸੁਰੱਖਿਆ ਘੱਟ ਕਰਨ 'ਤੇ ਭੜਕੀ ਡਾ. ਨਵਜੋਤ ਕੌਰ ਸਿੱਧੂ, CM ਮਾਨ ਨੂੰ ਦਿੱਤੀ ਇਹ ਨਸੀਹਤ

Navjot Singh Sidhu Security: ਸਿੱਧੂ ਦੀ ਸੁਰੱਖਿਆ ਘੱਟ ਕਰਨ 'ਤੇ ਭੜਕੀ ਡਾ. ਨਵਜੋਤ ਕੌਰ ਸਿੱਧੂ, CM ਮਾਨ ਨੂੰ ਦਿੱਤੀ ਇਹ ਨਸੀਹਤ

Navjot Singh Sidhu Security: 1988 'ਚ ਰੋਡ ਰੇਜ ਮਾਮਲੇ 'ਚ ਸਾਢੇ 10 ਮਹੀਨੇ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ 'ਚ ਕਟੌਤੀ ਕੀਤੇ ਜਾਣ 'ਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਡਾਕਟਰ ਨਵਜੋਤ ਕੌਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਭੜਕ ਗਈ ਹੈ। ਦੱਸ ਦਈਏ ਕਿ ਡਾ.ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੇ ਪਤੀ ਨੂੰ ਕੁਝ ਵੀ ਹੋਇਆ ਤਾਂ ਉਹ ਸਿੱਧੇ ਤੌਰ ’ਤੇ ਜ਼ਿਮੇਵਾਰ ਹੋਣਗੇ। 

ਡਾ. ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਨ੍ਹਾਂ ਦੇ ਪਤੀ ਇੱਕ ਨੇਤਾ ਹਨ ਜਿਨ੍ਹਾਂ ਦੇ ਬਹੁਤ ਸਾਰੇ ਸਮਰਥਕ ਹਨ। ਪੰਜਾਬ ਨਾਲ ਪਿਆਰ ਕਰਕੇ ਉਹ ਦਿਨ-ਰਾਤ ਘੁੰਮ ਰਹੇ ਹਨ। ਤੁਸੀਂ ਲਾਰੈਂਸ ਬਿਸ਼ਨੋਈ ਦੇ ਇੱਕ ਭਾਸ਼ਣ ਵਿੱਚ ਜ਼ਿਕਰ ਹੋਣ ਦੇ ਬਾਵਜੂਦ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਹੈ। 

ਤੁਸੀਂ ਉਨ੍ਹਾਂ ਦੇ ਕਿਸੇ ਵੀ ਨੁਕਸਾਨ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਵੋਗੇ। ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਆਪਣੇ ਨੇੜਲਿਆਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਹੈ ਪਰ ਤੁਸੀਂ ਉਨ੍ਹਾਂ ਲੋਕਾਂ ਪ੍ਰਤੀ ਵੀ ਜ਼ਿੰਮੇਵਾਰ ਹੋ ਜੋ ਸਿਆਸੀ ਤੌਰ 'ਤੇ ਸਰਗਰਮ ਹਨ ਅਤੇ ਸੱਚ ਦੇ ਮਾਰਗ 'ਤੇ ਚੱਲ ਰਹੇ ਹਨ। 

ਆਪਣੇ ਹਉਮੈ ਨੂੰ ਆਪਣੇ ਮਨ 'ਤੇ ਹਾਵੀ ਨਾ ਹੋਣ ਦਿਓ ਅਤੇ ਗਲਤ ਕੰਮ ਕਰਨ ਲਈ ਮਜਬੂਰ ਨਾ ਕਰੋ। ਪੰਜਾਬ ਦੇ ਮੁੱਖ ਮੰਤਰੀ ਵਜੋਂ ਮੌਜੂਦਾ ਹਾਲਾਤ ਉਨ੍ਹਾਂ ਲਈ ਅਨੁਕੂਲ ਨਹੀਂ ਹਨ।

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

- PTC NEWS

Top News view more...

Latest News view more...

PTC NETWORK