Advertisment

ਰਾਸ਼ਟਰਪਤੀ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਣਗੇ ਦ੍ਰੋਪਦੀ ਮੁਰਮੂ

ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ 9 ਮਾਰਚ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੌਰੇ 'ਤੇ ਆ ਰਹੇ ਹਨ। ਰਾਸ਼ਟਰਪਤੀ ਇੱਕ ਦਿਨ ਲਈ ਅੰਮ੍ਰਿਤਸਰ ਦੌਰੇ 'ਤੇ ਹੋਣਗੇ। ਇਸ ਦੌਰਾਨ ਜਿੱਥੇ ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ, ਉੱਥੇ ਹੀ ਉਹ ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਵੀ ਕਰਨਗੇ।

author-image
ਜਸਮੀਤ ਸਿੰਘ
Updated On
New Update
ਰਾਸ਼ਟਰਪਤੀ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਣਗੇ ਦ੍ਰੋਪਦੀ ਮੁਰਮੂ
Advertisment

ਨਵੀਂ ਦਿੱਲੀ: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ 9 ਮਾਰਚ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੌਰੇ 'ਤੇ ਆ ਰਹੇ ਹਨ। ਰਾਸ਼ਟਰਪਤੀ ਇੱਕ ਦਿਨ ਲਈ ਅੰਮ੍ਰਿਤਸਰ ਦੌਰੇ 'ਤੇ ਹੋਣਗੇ। ਇਸ ਦੌਰਾਨ ਜਿੱਥੇ ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ, ਉੱਥੇ ਹੀ ਉਹ ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਵੀ ਕਰਨਗੇ। 

Advertisment

ਉਨ੍ਹਾਂ ਦੀ ਆਮਦ, ਸਨਮਾਨ ਅਤੇ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦ੍ਰੋਪਦੀ ਮੁਰਮੂ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਹਨ। ਜਿਨ੍ਹਾਂ ਨੇ ਪਿਛਲੇ ਸਾਲ ਜੁਲਾਈ ਮਹੀਨੇ 'ਚ ਸਹੁੰ ਚੁੱਕੀ ਸੀ। ਉਦੋਂ ਤੋਂ ਹੀ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਆਉਣ ਦੀ ਕਈ ਵਾਰ ਚਰਚਾ ਹੋਈ। 





ਪਰ ਹੁਣ ਐਲਾਨ ਕੀਤਾ ਗਿਆ ਹੈ ਕਿ ਉਹ ਅੰਮ੍ਰਿਤਸਰ ਆਉਣਗੇ। ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਪੁਲਿਸ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਨੂੰ ਇਸ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਇਸ ਫੇਰੀ ਨੂੰ ਯਾਦਗਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲਿਸ ਵਿਭਾਗ ਇਸ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ। ਰਾਸ਼ਟਰਪਤੀ ਮੁਰਮੂ ਦੀ ਨਿੱਜੀ ਸੁਰੱਖਿਆ ਨਾਲ ਪੁਲਿਸ ਵਿਭਾਗ ਦੀਆਂ ਮੀਟਿੰਗਾਂ ਵੀ ਚਲ ਰਹੀਆਂ ਹਨ।

- PTC NEWS
sri-harmandir-sahib president-draupadi-murmu punjab-jallianwala-bagh
Advertisment

Stay updated with the latest news headlines.

Follow us:
Advertisment