Wed, Dec 4, 2024
Whatsapp

ਲੁਧਿਆਣਾ 'ਚ ਹਾਦਸੇ ਤੋਂ ਬਾਅਦ ਡਰਾਈਵਰ ਦੀ ਮੌਕੇ 'ਤੇ ਹੀ ਕੁੱਟਮਾਰ

Punjab News: ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਅੱਜ ਸਵੇਰੇ ਹੰਗਾਮਾ ਹੋ ਗਿਆ। ਕਾਲਜ ਬੱਸ ਦੀ ਲਪੇਟ ਵਿੱਚ ਆਉਣ ਨਾਲ ਇੱਕ ਮਜ਼ਦੂਰ ਜ਼ਖ਼ਮੀ ਹੋ ਗਿਆ।

Reported by:  PTC News Desk  Edited by:  Amritpal Singh -- November 30th 2024 01:14 PM
ਲੁਧਿਆਣਾ 'ਚ ਹਾਦਸੇ ਤੋਂ ਬਾਅਦ ਡਰਾਈਵਰ ਦੀ ਮੌਕੇ 'ਤੇ ਹੀ ਕੁੱਟਮਾਰ

ਲੁਧਿਆਣਾ 'ਚ ਹਾਦਸੇ ਤੋਂ ਬਾਅਦ ਡਰਾਈਵਰ ਦੀ ਮੌਕੇ 'ਤੇ ਹੀ ਕੁੱਟਮਾਰ

Punjab News: ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਅੱਜ ਸਵੇਰੇ ਹੰਗਾਮਾ ਹੋ ਗਿਆ। ਕਾਲਜ  ਬੱਸ ਦੀ ਲਪੇਟ ਵਿੱਚ ਆਉਣ ਨਾਲ ਇੱਕ ਮਜ਼ਦੂਰ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਲੋਕਾਂ ਨੇ ਬੱਸ ਡਰਾਈਵਰ ਦੀ ਕੁੱਟਮਾਰ ਕੀਤੀ।

ਮਜ਼ਦੂਰ ਦੇ ਸਾਥੀ ਪ੍ਰਵਾਸੀਆਂ ਨੇ ਮੌਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਝੜਪ ਵੀ ਕੀਤੀ, ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪ੍ਰਵਾਸੀਆਂ ਨੇ ਡਿਊਟੀ 'ਤੇ ਮੌਜੂਦ ਪੁਲਿਸ ਮੁਲਾਜ਼ਮ ਦਾ ਕਾਲਰ ਫੜ ਲਿਆ ਅਤੇ ਉਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ।


ਸਮਰਾਲਾ ਚੌਕ ਵਿੱਚ ਮੌਜੂਦ ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਪਰਵਾਸੀਆਂ ਤੋਂ ਬਚਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਬੱਸ ਨੂੰ ਕਬਜ਼ੇ 'ਚ ਲੈ ਲਿਆ। ਬੱਸ ਡਰਾਈਵਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਵੱਡੀ ਗਿਣਤੀ ਵਿੱਚ ਪ੍ਰਵਾਸੀ ਨੌਜਵਾਨਾਂ ਨੇ ਸਮਰਾਲਾ ਚੌਕ ’ਤੇ ਜਾਮ ਲਗਾ ਦਿੱਤਾ ਸੀ ਪਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕੀਤਾ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਨ ਦਿੱਤਾ।

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਈ ਨੌਜਵਾਨ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਬੱਸ ਚਾਲਕ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਸੀ। ਇਸ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਘਟਨਾ ਨੂੰ ਲੈ ਕੇ ਮੌਕੇ 'ਤੇ ਮੌਜੂਦ ਵੱਡੀ ਗਿਣਤੀ 'ਚ ਮੌਜੂਦ ਲੋਕਾਂ ਨੂੰ ਇੱਕ ਪੁਲਿਸ ਮੁਲਾਜ਼ਮ ਪਿੱਛੇ ਧੱਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਬੱਸ ਚਾਲਕ ਨੂੰ ਪ੍ਰਵਾਸੀਆਂ ਦੇ ਚੁੰਗਲ 'ਚੋਂ ਬਚਾਇਆ ਗਿਆ।

ਘਟਨਾ ਦੌਰਾਨ ਬੱਸ ਚਾਲਕ ਨੂੰ ਲੋਕਾਂ ਨੇ ਬਚਾਇਆ ਅਤੇ ਪੁਲਿਸ ਹਵਾਲੇ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਬੱਸ ਅਤੇ ਡਰਾਈਵਰ ਨੂੰ ਥਾਣੇ ਲੈ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

- PTC NEWS

Top News view more...

Latest News view more...

PTC NETWORK