Mon, Oct 12, 2026
Whatsapp

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ, ਏਅਰਪੋਰਟ 'ਤੇ ਫਸੇ ਯਾਤਰੀਆਂ ਦਾ ਹੰਗਾਮਾ, ਸੁਰੱਖਿਆ ਏਜੰਸੀਆਂ ਚੌਕਸ!

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ ਜਾਣ ਦੀ ਸੂਚਨਾ ਤੋਂ ਬਾਅਦ ਹਵਾਈ ਅੱਡੇ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ।

Reported by:  PTC News Desk  Edited by:  Amritpal Singh -- October 12th 2026 10:11 AM
ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ, ਏਅਰਪੋਰਟ 'ਤੇ ਫਸੇ ਯਾਤਰੀਆਂ ਦਾ ਹੰਗਾਮਾ, ਸੁਰੱਖਿਆ ਏਜੰਸੀਆਂ ਚੌਕਸ!

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ, ਏਅਰਪੋਰਟ 'ਤੇ ਫਸੇ ਯਾਤਰੀਆਂ ਦਾ ਹੰਗਾਮਾ, ਸੁਰੱਖਿਆ ਏਜੰਸੀਆਂ ਚੌਕਸ!

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ ਜਾਣ ਦੀ ਸੂਚਨਾ ਤੋਂ ਬਾਅਦ ਹਵਾਈ ਅੱਡੇ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ। ਜਾਣਕਾਰੀ ਮੁਤਾਬਕ, ਐਤਵਾਰ ਰਾਤ ਕਰੀਬ 9 ਵਜੇ ਰਾਜਾਸਾਂਸੀ ਨੇੜਲੇ ਇੱਕ ਪਿੰਡ ‘ਚ ਡਰੋਨ ਐਕਟੀਵਿਟੀ ਦੇਖੇ ਜਾਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅੰਮ੍ਰਿਤਸਰ ਆ ਰਹੀਆਂ ਤਿੰਨ ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ।


ਜਾਣਕਾਰੀ ਮੁਤਾਬਕ, ਏਅਰ ਇੰਡੀਆ ਦੀ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਉਡਾਣ AI-855 ਨੂੰ ਵਾਪਸ ਦਿੱਲੀ ਭੇਜ ਦਿੱਤਾ ਗਿਆ। ਇਸੇ ਤਰ੍ਹਾਂ ਇੰਡੀਗੋ ਦੀ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਉਡਾਣ 6E-5028 ਨੂੰ ਚੰਡੀਗੜ੍ਹ ਵੱਲ ਡਾਇਵਰਟ ਕੀਤਾ ਗਿਆ, ਜਦਕਿ ਮਲੇਸ਼ੀਆ ਏਅਰਲਾਈਨਜ਼ ਦੀ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਆ ਰਹੀ ਉਡਾਣ MH-118 ਨੂੰ ਦਿੱਲੀ ਭੇਜਿਆ ਗਿਆ।


ਘਟਨਾ ਤੋਂ ਬਾਅਦ ਹਵਾਈ ਅੱਡੇ ਦੇ ਆਲੇ-ਦੁਆਲੇ ਸੁਰੱਖਿਆ ਨੂੰ ਲੈ ਕੇ ਚੌਕਸੀ ਵਰਤੀ ਜਾ ਰਹੀ ਹੈ। ਹਾਲਾਂਕਿ, ਡਰੋਨ ਐਕਟੀਵਿਟੀ ਸਬੰਧੀ ਅਜੇ ਤੱਕ ਅਧਿਕਾਰਤ ਪੁਸ਼ਟੀ ਤੇ ਘਟਨਾ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।


ਸਤੰਬਰ ਮਹੀਨੇ ਵੀ ਸਾਹਮਣੇ ਆਇਆ ਸੀ ਅਜਿਹਾ ਮਾਮਲਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਮਹੀਨੇ, ਸਤੰਬਰ ‘ਚ ਵੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਐਤਵਾਰ ਦੇਰ ਰਾਤ ਸ਼ੱਕੀ ਡਰੋਨ ਗਤੀਵਿਧੀ ਨੂੰ ਲੈ ਕੇ ਹੜਕੰਪ ਮਚ ਗਿਆ ਸੀ। ਸ਼ੁਰੂਆਤੀ ਜਾਂਚ ‘ਚ ਇਹ ਸ਼ੱਕ ਜਤਾਇਆ ਸੀ ਕਿ ਏਅਰਪੋਰਟ ਨੇੜੇ ਦਿਖਾਈ ਦਿੱਤਾ ਡਰੋਨ ਖੇਡ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਲਈ ਉਡਾਇਆ ਗਿਆ ਹੋ ਸਕਦਾ ਹੈ। ਹਾਲਾਂਕਿ, ਇਸ ਮਾਮਲੇ ‘ਚ ਪੁਲਿਸ ਦੇ ਉੱਚ-ਅਧਿਕਾਰੀਆਂ ਤੇ ਏਅਪੋਰਟ ਪ੍ਰਸ਼ਾਸਨ ਨੇ ਮੀਟਿੰਗ ਕੀਤੀ ਸੀ, ਜਾਂਚ ਨੂੰ ਅੱਗੇ ਵਧਾਇਆ ਗਿਆ ਸੀ।


ਮਾਮਲੇ ‘ਚ ਦੱਸਿਆ ਗਿਆ ਸੀ ਕਿ ਏਅਰਪੋਰਟ ਦੇ ਓਪਰੇਸ਼ਨਲ ਏਰੀਏ ਨੇੜੇ ਦੋ ਤੋਂ ਸ਼ੱਕੀ ਡਰੋਨ ਵਰਗੀਆਂ ਉੱਡਦੀਆਂ ਵਸਤੂਆਂ ਨਜ਼ਰ ਆਉਣ ਦੀ ਸੂਚਨਾ ਮਿਲੀ ਸੀ। ਰਨਵੇ ਦੇ ਨੇੜੇ ਸ਼ੱਕੀ ਗਤੀਵਿਧੀ ਦਿਖਾਈ ਦੇਣ ਤੋਂ ਬਾਅਦ ਏਅਰ ਟ੍ਰੈਫਿਕ ਕੰਟਰੋਲ ਵੱਲੋਂ ਤੁਰੰਤ ਅਲਰਟ ਜਾਰੀ ਕੀਤਾ ਗਿਆ ਸੀ। ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਆਉਣ ਵਾਲੀਆਂ 7 ਉਡਾਣਾਂ ਨੂੰ ਦਿੱਲੀ ਤੇ ਚੰਡੀਗੜ੍ਹ ਵੱਲ ਡਾਇਵਰਟ ਕਰ ਦਿੱਤਾ ਗਿਆ ਸੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK