Mon, Mar 20, 2023
Whatsapp

Amritsar: ਨਸ਼ੇੜੀਆਂ ਨੂੰ ਨਸ਼ਾ ਵੇਚਣ ਤੋਂ ਰੋਕਣਾ ਇਕ ਨੌਜਵਾਨ ਨੂੰ ਪਿਆ ਭਾਰੀ

ਅੰਮ੍ਰਿਤਸਰ ਦੇ ਪੇਠੇ ਵਾਲੇ ਬਾਜ਼ਾਰ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਇੱਕ ਨੌਜਵਾਨ ਵੱਲੋਂ ਕੁਝ ਵਿਅਕਤੀਆਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਤਾਂ ਉਨ੍ਹਾਂ ਵੱਲੋਂ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

Written by  Aarti -- March 09th 2023 04:44 PM
Amritsar: ਨਸ਼ੇੜੀਆਂ ਨੂੰ ਨਸ਼ਾ ਵੇਚਣ ਤੋਂ ਰੋਕਣਾ ਇਕ ਨੌਜਵਾਨ ਨੂੰ ਪਿਆ ਭਾਰੀ

Amritsar: ਨਸ਼ੇੜੀਆਂ ਨੂੰ ਨਸ਼ਾ ਵੇਚਣ ਤੋਂ ਰੋਕਣਾ ਇਕ ਨੌਜਵਾਨ ਨੂੰ ਪਿਆ ਭਾਰੀ

ਅੰਮ੍ਰਿਤਸਰ: ਸੂਬੇ ਭਰ ’ਚ ਕਤਲ ਅਤੇ ਲੁੱਟਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੁਲਿਸ ਦੀ ਕਾਰਵਾਈ ਤੋਂ ਬੇਖੌਫ ਬਦਮਾਸ਼ਾਂ ਵੱਲੋਂ ਖਤਰਨਾਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਪੇਠੇ ਵਾਲੇ ਬਾਜ਼ਾਰ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। 

ਮਿਲੀ ਜਾਣਕਾਰੀ ਮੁਤਾਬਿਕ ਇੱਕ ਨੌਜਵਾਨ ਵੱਲੋਂ ਕੁਝ ਵਿਅਕਤੀਆਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਤਾਂ ਉਨ੍ਹਾਂ ਵੱਲੋਂ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਹ ਪੂਰਾ ਮਾਮਲਾ ਉੱਥੇ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਿਆ। ਮਾਮਲੇ ’ਚ ਜ਼ਖਮੀ ਹੋਏ ਨੌਜਵਾਨ ਨੂੰ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ। 


ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਖੈਰ ਇਸ ਮਾਮਲੇ ’ਤੇ ਪੁਲਿਸ ਅਧਿਕਾਰੀਆਂ ਵੱਲੋਂ ਮੀਡੀਆ ਸਾਹਮਣੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ। 

ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: Drunk BMW Driver Hits Auto: BMW ਦੇ ਸ਼ਰਾਬੀ ਚਾਲਕ ਨੇ ਆਟੋ ਨੂੰ ਮਾਰੀ ਟੱਕਰ, 3 ਜ਼ਖਮੀ

- PTC NEWS

adv-img

Top News view more...

Latest News view more...