Amritsar ਦੇ ਪਿੰਡਾਂ ’ਚ ਨੌਜਵਾਨਾਂ ਤੇ ਮਾਪਿਆਂ ਲਈ ਹੋ ਰਹੀ Announcement, ਕਿਹਾ- ਦੇਸ਼ ਵਿਰੋਧੀ ਗਤੀਵਿਧੀਆਂ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਤੋਂ ਰਹੋ ਦੂਰ
ਪੰਜਾਬ ’ਚ ਇਸ ਸਮੇਂ ਨਸ਼ੇ ਦੀ ਦਲਦਲ ’ਚ ਨੌਜਵਾਨ ਲਗਾਤਾਰ ਧਸਦੇ ਜਾ ਰਹੇ ਹਨ। ਹੁਣ ਪੁਲਿਸ ਵੱਲੋਂ ਧਾਰਮਿਕ ਤੇ ਸਮਾਜਿਕ ਪੱਧਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਗੁਰਦੁਆਰਿਆਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਗੁਰੂ ਘਰਾਂ ’ਚੋਂ ਅਨਾਊਂਸਮੈਂਟ ਕਰਵਾਈਆਂ ਜਾ ਰਹੀਆਂ ਹਨ।
ਅੰਮ੍ਰਿਤਸਰ ਦੇ ਸਰਹੱਦੀ ਪਿੰਡਾਂ ਦੇ ਗੁਰੂ ਘਰਾਂ ਤੋਂ ਨੌਜਵਾਨਾਂ ਨੂੰ ਸੰਦੇਸ਼
ਗੁਰੂ ਘਰਾਂ ’ਚ ਪਾਠੀ ਸਾਹਿਬ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਨਜ਼ਰ ਆ ਰਹੇ ਹਨ ਕਿ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਦੇਸ਼ ਵਿਰੋਧੀ ਗਤੀਵਿਧੀਆਂ ਤੋਂ ਨੌਜਵਾਨ ਦੂਰ ਰਹਿਣ। ਨਾਲ ਹੀ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਤੋਂ ਵੀ ਉਨ੍ਹਾਂ ਨੂੰ ਦੂਰ ਰਹਿਣ ਦੀ ਵੀ ਅਪੀਲ ਕੀਤੀ ਜਾਂਦੀ ਹੈ। ਦੱਸ ਦਈਏ ਕਿ ਪਾਠੀ ਸਿੰਘਾਂ ਵੱਲੋਂ ਇਹ ਅਨਾਊਂਸਮੈਂਟ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ’ਚੋਂ ਹਰ ਰੋਜ਼ ਪਾਠ ਮਗਰੋਂ ਕਰਵਾਈ ਜਾ ਰਹੀ ਹੈ।
ਪਾਠੀ ਸਿੰਘ ਤੇ ਪੁਲਿਸ ਵੱਲੋਂ ਮਾਪਿਆਂ ਨੂੰ ਕੀਤੀ ਜਾ ਰਹੀ ਅਪੀਲ
ਨਾਲ ਹੀ ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ’ਤੇ ਨਜ਼ਰ ਰੱਖਣ ਕੀ ਉਹ ਕਿੱਥੇ ਜਾਂਦੇ ਹਨ ਕਿਸ ਨੂੰ ਮਿਲਦੇ ਹਨ। ਇਸ ਸਬੰਧੀ ਧਿਆਨ ਰੱਖਿਆ ਜਾਵੇ। ਨਾਲ ਹੀ ਬੱਚਿਆਂ ਦੀ ਸੋਸ਼ਲ ਮੀਡੀਆ ਗਤੀਵਿਧੀਆਂ ’ਤੇ ਵੀ ਧਿਆਨ ਰੱਖਿਆ ਜਾਵੇ।
ਇਸ ਮੁਹਿੰਮ ਨਾਲ ਜੁੜੇ ਲੋਕਾਂ ਦਾ ਕਹਿਣਾ ਕਹਿਣਾ ਹੈ ਕਿ ਨਸੇ ਦੇ ਖਿਲਾਫ ਲੜਾਈ ਤਾਂ ਹੀ ਸਫਲ ਹੋ ਸਕਦੀ ਹੈ ਜਦੋ ਪੁਲਿਸ ਤੇ ਪ੍ਰਸ਼ਾਸਨ ਦੇ ਨਾਲ ਨਾਲ ਸਮਾਜ, ਧਾਰਮਿਕ ਸੰਸਥਾਵਾਂ ਤੇ ਪਰਿਵਾਰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਦਾ ਮੰਨਣਾ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ, ਉਨ੍ਹਾਂ ਨੂੰ ਖੇਡਾਂ, ਸਿੱਖਿਆ, ਰੁਜ਼ਗਾਰ ਅਤੇ ਹੋਰ ਸਕਾਰਾਤਮਕ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ।
ਖੈਰ ਪਿੰਡਾਂ ਦੇ ਗੁਰਦੁਆਰਿਆਂ ਰਾਹੀਂ ਨੌਜਵਾਨਾਂ ਨੂੰ ਸਿੱਧੇ ਸੰਦੇਸ਼ ਦਿੱਤੇ ਜਾ ਰਹੇ ਹਨ। ਹਾਲ ਹੀ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਐਲਾਨ ਕੀਤੇ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : NHRC ਨੇ CM ਭਗਵੰਤ ਮਾਨ ਦੀ ਪਤਨੀ 'ਤੇ ਜ਼ਬਰ-ਜਨਾਹ ਮਾਮਲੇ 'ਚ 5 ਕਰੋੜ ਰੁਪਏ ਮੰਗਣ ਦੇ ਦੋਸ਼ਾਂ ਦਾ ਲਿਆ ਨੋਟਿਸ
- PTC NEWS