Mon, Dec 15, 2025
Whatsapp

Amritsar 'ਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

Amritsar News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

Reported by:  PTC News Desk  Edited by:  Shanker Badra -- December 14th 2025 05:14 PM
Amritsar 'ਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

Amritsar 'ਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

Amritsar News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀਬੀ-02-ਈਐਕਸ-2265) ਜਿਸਦੀ ਵਰਤੋਂ ਉਹ ਖੇਪ ਡਿਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਦੇ ਸਾਥੀਆਂ ਯੁਵਰਾਜ ਅਤੇ ਵਰਿੰਦਰ ਨੇ ਅਜਨਾਲਾ ਸੈਕਟਰ ਤੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੰਭਾਵਿਤ ਤੌਰ 'ਤੇ ਇਸ ਖੇਪ ਨੂੰ ਅੰਮ੍ਰਿਤਸਰ ਦੇ ਗੁਰਦੁਆਰਾ ਮੋਰਚਾ ਸਾਹਿਬ ਨੇੜੇ ਸ਼ੱਕੀ ਜਗਰੂਪ ਸਿੰਘ ਨੂੰ ਡਿਲੀਵਰ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜਾਲ ਵਿਛਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਗਰੂਪ ਸਿੰਘ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ, ਜੋ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਪ੍ਰੀਤ ਸੇਖੋਂ ਨੇ ਉਸ ਨੂੰ ਗੁਰਦੁਆਰਾ ਮੋਰਚਾ ਸਾਹਿਬ ਦੇ ਨੇੜਿਓਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ।

ਡੀਜੀਪੀ ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ - ਯੁਵਰਾਜ ਅਤੇ ਵਰਿੰਦਰ - ਨੇ ਆਪਣੇ ਇੱਕ ਹੋਰ ਸਾਥੀ ਜੁਗਰਾਜ ਸਿੰਘ ਬਾਰੇ ਖੁਲਾਸਾ ਕੀਤਾ, ਜਿਸ ਨੂੰ ਬਾਅਦ ਵਿੱਚ ਅੰਮ੍ਰਿਤਸਰ ਸਿਟੀ ਤੋਂ 3.90 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 73 ਮਿਤੀ 13.12.25 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

- PTC NEWS

Top News view more...

Latest News view more...

PTC NETWORK
PTC NETWORK