ਨਸ਼ਾ ਪੰਜਾਬ ਦੇ ਸਕੂਲਾਂ ਤੱਕ ਪਹੁੰਚ ਚੁੱਕਿਆ: ਬਨਵਾਰੀ ਲਾਲ ਪੁਰੋਹਿਤ
ਅੰਮ੍ਰਿਤਸਰ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਸਰਹੱਦੀਆਂ ਜ਼ਿਲ੍ਹਿਆ ਦੇ ਦੌਰੇ ਉੱਤੇ ਹਨ। ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਦੀ ਤਸਕਰੀ ਅਤੇ ਗੈਰ ਕਾਨੂੰਨੀ ਮਾਈਨਿੰਗ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨਾਲ ਪਾਕਿਸਤਾਨ ਦੀ ਸਰਹੱਦ ਹੋਣ ਕਾਰਨ ਪੰਜਾਬ ਵਿੱਚ ਨਸ਼ੇ ਦੀ ਤਸਕਰੀ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿ ਵੱਲੋਂ ਆ ਰਹੇ ਨਸ਼ੇ ਕਾਰਨ ਆਮ ਲੋਕਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਆਮ ਲੋਕਾਂ ਤੋਂ ਫੀਡਬੈਕ ਲਈ ਹੈ ਜੋ ਕਿ ਬੜੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾ ਹੈ ਕਿ ਪੰਜਾਬ ਦਾ ਡੀਜੀਪੀ ਨੂੰ ਹੋਰ ਸਖ਼ਤੀ ਕਰਨੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਵੱਖ-ਵੱਖ ਰਾਜਾਂ ਦਾ ਗਵਰਨਰ ਰਿਹਾ ਹਾਂ ਪਰ ਪੰਜਾਬ ਦੇ ਬਹੁਤ ਮਾੜੇ ਹਲਾਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਹੱਦੀ ਇਲਾਕੇ ਵਿੱਚ ਨਸ਼ੇ ਦੀ ਤਸਕਰੀ ਇੰਨ੍ਹਾਂ ਵੱਧੀ ਹੈ ਕਿ ਸਕੂਲਾਂ ਤੱਕ ਪਹੁੰਚ ਚੁੱਕੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਦੇਸ਼ ਦੇ ਅੰਨ ਭੰਡਾਰ ਭਰੇ ਹਨ ਇਸ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨਾਲ ਗੱਲ ਕਰਾਂਗਾ ਅਤੇ ਸਰਹੱਦੀ ਇਲਾਕੇ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ੇ ਮਿਲਣ ਦੀਆਂ ਘਟਨਾਵਾਂ ਵੱਧ ਰਹੀਆ ਹਨ ਜੋ ਚਿੰਤਾਜਨਕ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪੁਲਿਸ,ਬੀਐਸਐਫ ਅਤੇ ਸਾਰੀਆਂ ਏਜੰਸੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਫੋਰਸਾਂ ਮਿਲ ਕੇ ਕੰਮ ਕਰਨਗੀਆਂ ਤਾਂ ਅਪਰਾਧ ਕਿਵੇਂ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਨਸ਼ਾ ਤਸਕਰ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਪੁਲਿਸ ਕਾਰਵਾਈ ਕਰਨਗੇ।
- PTC NEWS