Sat, Apr 1, 2023
Whatsapp

Drunk BMW Driver Hits Auto: BMW ਦੇ ਸ਼ਰਾਬੀ ਚਾਲਕ ਨੇ ਆਟੋ ਨੂੰ ਮਾਰੀ ਟੱਕਰ, 3 ਜ਼ਖਮੀ

ਅੰਮ੍ਰਿਤਸਰ ਦੇ ਗੁਮਟਾਲਾ ਬਾਈਪਾਸ ਚੌਕ 'ਤੇ ਬੀਐਮਡਬਲਿਊ ਡਰਾਈਵਰ ਨੇ ਸ਼ਰਾਬ ਦੇ ਨਸ਼ੇ 'ਚ ਆਟੋ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ। ਇਸ ਹਾਦਸੇ ਦੇ ਕਾਰਨ ਤਿੰਨ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਗਿਆ ਹੈ।

Written by  Aarti -- March 09th 2023 10:58 AM
Drunk BMW Driver Hits Auto: BMW ਦੇ ਸ਼ਰਾਬੀ ਚਾਲਕ ਨੇ ਆਟੋ ਨੂੰ ਮਾਰੀ ਟੱਕਰ, 3 ਜ਼ਖਮੀ

Drunk BMW Driver Hits Auto: BMW ਦੇ ਸ਼ਰਾਬੀ ਚਾਲਕ ਨੇ ਆਟੋ ਨੂੰ ਮਾਰੀ ਟੱਕਰ, 3 ਜ਼ਖਮੀ

ਮਨਿੰਦਰ ਮੋਂਗਾ (ਅੰਮ੍ਰਿਤਸਰ, 9 ਮਾਰਚ): ਜ਼ਿਲ੍ਹੇ ਦੇ ਗੁਮਟਾਲਾ ਬਾਈਪਾਸ ਚੌਕ 'ਤੇ ਬੀਐਮਡਬਲਿਊ ਡਰਾਈਵਰ ਨੇ ਸ਼ਰਾਬ ਦੇ ਨਸ਼ੇ 'ਚ ਆਟੋ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦਈਏ ਕਿ ਕਾਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਟੱਕਰ ਹੁੰਦੇ ਹੀ ਕਾਰ ਦੇ ਸਾਰੇ ਏਅਰਬੈਗ ਖੁੱਲ੍ਹ ਗਏ।

ਇਹ ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਆਟੋ ਦੇ ਪਰਖੱਚੇ ਉੱਡ ਗਏ। ਦੱਸ ਦਈਏ ਕਿ ਇਸ ਹਾਦਸੇ 'ਚ ਆਟੋ 'ਚ ਸਵਾਰ 3 ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਵਾਹਨ ਚਾਲਕ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੱਡੀ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਹ ਹਾਦਸਾ ਏਅਰਪੋਰਟ ਰੋਡ 'ਤੇ ਵਾਪਰਿਆ ਹੈ ਅਤੇ 

ਕਾਬਿਲੇਗੌਰ ਹੈ ਕਿ 9 ਮਾਰਚ ਯਾਨੀ ਅੱਜ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਵਿਖੇ ਪਹੁੰਚਣਗੇ। ਜਿਸ ਕਾਰਨ ਜਿਸ ਨੂੰ ਲੈ ਕੇ ਹਰ ਕੋਨੇ 'ਤੇ ਨਾਕਾਬੰਦੀ ਕੀਤੀ ਹੋਈ ਹੈ ਅਤੇ ਪੁਲਿਸ ਵੱਲੋਂ ਸਖ਼ਤ ਪਹਿਰਾ ਲਗਾਇਆ ਹੋਇਆ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਲੋਕ ਸ਼ਰਾਬ ਪੀ ਕੇ ਵਾਹਨ ਚਲਾ ਰਹੇ ਹਨ, ਜਿਸ ਤੋਂ ਬਾਅਦ ਇਹ ਹਾਦਸਾ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ: President Droupadi Murmu Visit Punjab: ਅੱਜ ਅੰਮ੍ਰਿਤਸਰ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

- PTC NEWS

adv-img

Top News view more...

Latest News view more...