Tarn Taran by-election : ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਸ਼ਾਮ 6 ਵਜੇ ਤੱਕ ਡਰਾਈ ਡੇਅ ਘੋਸ਼ਿਤ
Tarn Taran by-election : ਤਰਨ ਤਾਰਨ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਆਈ.ਏ.ਐੱਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਹੋਵੇਗਾ। ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਡਰਾਈ ਡੇਅ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸਦੇ ਨਾਲ ਲੱਗਦੇ ਤਹਿ ਖੇਤਰ ਅਧੀਨ ਆਉਂਦੇ ਸ਼ਰਾਬ ਦੇ ਸਾਰੇ ਠੇਕੇ ਅਤੇ ਗੁਦਾਮ ਬੰਦ ਕਰ ਦਿੱਤੇ ਗਏ ਹਨ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ।
- PTC NEWS