Ludhiana West ByElection : ਲੁਧਿਆਣਾ 'ਚ 17 ਜੂਨ (ਸ਼ਾਮ 6 ਵਜੇ) ਤੋਂ 19 ਜੂਨ (ਸ਼ਾਮ 6 ਵਜੇ) ਅਤੇ 23 ਜੂਨ ਤੱਕ "ਡਰਾਈ ਡੇਅ" ਦਾ ਐਲਾਨ
Ludhiana West ByElection : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਇੱਕ ਨਿਰਪੱਖ ਅਤੇ ਵਿਵਸਥਾਪੂਰਨ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸਦੇ ਨਾਲ ਲੱਗਦੇ 3 ਕਿਲੋਮੀਟਰ ਖੇਤਰ ਵਿੱਚ 17 ਜੂਨ (ਸ਼ਾਮ 6 ਵਜੇ) ਤੋਂ 19 ਜੂਨ (ਸ਼ਾਮ 6 ਵਜੇ) ਅਤੇ 23 ਜੂਨ (ਸੋਮਵਾਰ) ਨੂੰ ਵੋਟਾਂ ਦੀ ਗਿਣਤੀ ਦੌਰਾਨ "ਡਰਾਈ ਡੇਅ" ਘੋਸ਼ਿਤ ਕੀਤਾ ਹੈ।
ਜੋਰਵਾਲ ਨੇ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ, ਨਿਰਧਾਰਤ ਸਮੇਂ ਦੌਰਾਨ ਨਿਰਧਾਰਤ ਖੇਤਰਾਂ ਵਿੱਚ ਸ਼ਰਾਬ ਪੀਣ ਵਾਲੇ ਪਦਾਰਥਾਂ ਦੀ ਵਿਕਰੀ, ਵੰਡ ਅਤੇ ਸੇਵਨ 'ਤੇ ਪਾਬੰਦੀ ਲਗਾਈ ਹੈ। ਸਾਰੇ ਸਬੰਧਤ ਅਧਿਕਾਰੀਆਂ ਅਤੇ ਅਦਾਰਿਆਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ।
ਲੁਧਿਆਣਾ ਪੱਛਮੀ ਉਪ ਜ਼ਿਮਨੀ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।
- PTC NEWS