Phagwara ’ਚ DSP ਯੋਗੇਸ਼ ਕੁਮਾਰ ਸ਼ਰਮਾ ਦੀ ਗੋਲੀ ਲੱਗਣ ਕਾਰਨ ਮੌਤ; ਸਰਕਾਰੀ ਕੁਆਰਟਰ ’ਚ ਮਿਲੀ ਲਾਸ਼
Phagwara News : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਡੀਐਸਪੀ ਯੋਗੇਸ਼ ਕੁਮਾਰ ਦੀ ਆਪਣੀ ਸਰਕਾਰੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਰਿਪੋਰਟਾਂ ਅਨੁਸਾਰ, ਇਹ ਘਟਨਾ ਸਵੇਰੇ 7:30 ਵਜੇ ਦੇ ਕਰੀਬ ਫਗਵਾੜਾ ਦੇ ਸਦਰ ਪੁਲਿਸ ਸਟੇਸ਼ਨ ਨੇੜੇ ਉਨ੍ਹਾਂ ਦੇ ਸਰਕਾਰੀ ਕੁਆਰਟਰ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੀ ਛਾਤੀ ਵਿੱਚ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜਲੰਧਰ ਦੇ ਜੌਹਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਸੋਮਵਾਰ ਸਵੇਰੇ ਫਗਵਾੜਾ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਡੀਐਸਪੀ ਯੋਗੇਸ਼ ਕੁਮਾਰ ਦੀ ਸਵੇਰੇ 7:30 ਵਜੇ ਦੇ ਕਰੀਬ ਫਗਵਾੜਾ ਦੇ ਸਦਰ ਪੁਲਿਸ ਸਟੇਸ਼ਨ ਨੇੜੇ ਉਨ੍ਹਾਂ ਦੇ ਸਰਕਾਰੀ ਕੁਆਰਟਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੀ ਛਾਤੀ ਵਿੱਚ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜਲੰਧਰ ਦੇ ਜੌਹਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਜਦੋਂ ਉਹ ਉਸ ਸਵੇਰੇ ਆਪਣੀ ਸਰਕਾਰੀ ਪਿਸਤੌਲ ਸਾਫ਼ ਕਰ ਰਹੇ ਸਨ, ਤਾਂ ਇੱਕ ਗੋਲੀ ਚੱਲੀ, ਜੋ ਯੋਗੇਸ਼ ਕੁਮਾਰ ਦੀ ਛਾਤੀ ਵਿੱਚ ਲੱਗੀ। ਗੋਲੀ ਦੀ ਆਵਾਜ਼ ਸੁਣ ਕੇ, ਨੇੜੇ ਰਹਿੰਦੇ ਪੁਲਿਸ ਅਧਿਕਾਰੀ ਉਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹੋਰ ਅਪਡੇਟਾਂ ਦੀ ਉਡੀਕ ਹੈ।
ਇਹ ਵੀ ਪੜ੍ਹੋ : Lawrence Of Punjab Web series ’ਤੇ ਵਿਵਾਦ; ਵੈੱਬ ਸੀਰੀਜ਼ ’ਤੇ ਪਾਬੰਦੀ ਲਗਾਉਣ ਦੀ ਉੱਠੀ ਮੰਗ, ਕੋਰਟ ਜਾਵੇਗੀ ਪੰਜਾਬ ਕਾਂਗਰਸ
- PTC NEWS