Sat, Jun 22, 2024
Whatsapp

ਵਿਦਿਆਰਥੀਆਂ ਨੇ ਆਪਸੀ ਰੰਜਿਸ਼ ਕਾਰਨ ਸਰਕਾਰੀ ਸਕੂਲ ਦੇ ਬਾਹਰ ਚਲਾਈਆਂ ਗੋਲੀਆਂ, 1 ਜ਼ਖ਼ਮੀ

ਡੇਰਾ ਬਾਬਾ ਨਾਨਕ ਤੋਂ ਸਵੇਰੇ ਸਕੂਲ ਦੇ ਬਾਹਰ ਸਕੂਲ ਵਿੱਚ ਹੀ ਪੜ੍ਹਦੇ ਵਿਦਿਆਰਥੀਆਂ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਗੋਲੀ ਚੱਲਣ ਦਾ ਮਾਮਲਾ ਸਾਹਮਨੇ ਆਇਆ ਹੈ।

Written by  Shameela Khan -- October 18th 2023 03:33 PM -- Updated: October 18th 2023 04:05 PM
ਵਿਦਿਆਰਥੀਆਂ ਨੇ ਆਪਸੀ ਰੰਜਿਸ਼ ਕਾਰਨ ਸਰਕਾਰੀ ਸਕੂਲ ਦੇ ਬਾਹਰ ਚਲਾਈਆਂ ਗੋਲੀਆਂ, 1 ਜ਼ਖ਼ਮੀ

ਵਿਦਿਆਰਥੀਆਂ ਨੇ ਆਪਸੀ ਰੰਜਿਸ਼ ਕਾਰਨ ਸਰਕਾਰੀ ਸਕੂਲ ਦੇ ਬਾਹਰ ਚਲਾਈਆਂ ਗੋਲੀਆਂ, 1 ਜ਼ਖ਼ਮੀ

ਗੁਰਦਾਸਪੁਰ : ਡੇਰਾ ਬਾਬਾ ਨਾਨਕ ਤੋਂ ਸਵੇਰੇ ਸਕੂਲ ਦੇ ਬਾਹਰ ਸਕੂਲ ਵਿੱਚ ਹੀ ਪੜ੍ਹਦੇ ਵਿਦਿਆਰਥੀਆਂ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਗੋਲੀ ਚੱਲਣ ਦਾ ਮਾਮਲਾ ਸਾਹਮਨੇ ਆਇਆ ਹੈ ਕਿਸੇ ਪੁਰਾਣੀ ਰੰਜਿਸ਼ ਦੇ ਚਲਦਿਆਂ ਅੱਜ ਸਕੂਲ ਦੇ ਬਾਹਰ ਦੋ ਦੋਸ਼ੀਆਂ ਨੇ ਗੋਲੀ ਚਲਾਈ ਅਤੇ ਕੋਲੋ ਲੰਘ ਰਹੇ ਨੌਂਵੀਂ ਕਲਾਸ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਪੁੱਤਰ ਬੁੱਟਾ ਸਿੰਘ ਦੇ ਪੱਟ ਵਿੱਚ ਚਾਕੂ ਮਾਰ ਦਿੱਤਾ।

  
ਇਸ ਦੌਰਾਨ ਹੋ ਰਹੀ ਤਕਰਾਰ ਵਿੱਚ ਸਕੂਲ ਦੇ ਚੌਕੀਦਾਰ ਗੁਰਦਿਆਂਲ ਸਿੰਘ ਨੇ ਛਡਾਉਣ ਦੀ ਕੋਸ਼ਿਸ਼ ਕਰੀ। ਪਰ ਦੋਸ਼ੀ ਨੇ ਗੋਲੀ ਚਲਾ ਦਿੱਤੀ। ਜਿਸਦੇ ਚਲਦਿਆ ਚੌਂਕੀਦਾਰ ਦੀ ਲੱਤ ਵਿੱਚ ਚਾਕੂ ਮਾਰ ਦਿੱਤਾ।  


ਦਸ ਦਈਏ ਕਿ ਦੋਵਾਂ ਜ਼ਖ਼ਮੀਆਂ ਦੀ ਹਾਲਤ ਹੁਣ ਸਥਿਰ ਹੈ ਦਿਲਪ੍ਰੀਤ ਸਿੰਘ ਨੂੰ ਮਲਮ ਪੱਟੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਦੋਸ਼ੀਆਂ ਦੀ ਭਾਲ ਵਾਸਤੇ ਡੀ.ਐੱਸ.ਪੀ ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਕੂਲ ਪ੍ਰਸ਼ਾਸਨ ਵੀ ਸਖ਼ਤ ਰੁੱਖ ਅਪਨਾ ਰਿਹਾ ਹੈ। ਦੋਸ਼ੀ ਦਾ ਨਾਮ ਸਕੂਲ ਤੋਂ ਕੱਟਣ ਦੀ ਤਿਆਰੀ ਕਰ ਰਿਹਾ ਹੈ। - PTC NEWS

Top News view more...

Latest News view more...

PTC NETWORK