Sat, Apr 27, 2024
Whatsapp

ਰਾਸ਼ਟਰਪਤੀ ਦੀ ਆਮਦ ਦੌਰਾਨ ਹਵਾਈ ਅੱਡੇ ਨੇੜਲੇ ਇਲਾਕੇ ਨੂੰ ਐਲਾਨਿਆ ਨੋ ਫਲਾਇੰਗ ਜ਼ੋਨ

Written by  Pardeep Singh -- November 29th 2022 01:43 PM
ਰਾਸ਼ਟਰਪਤੀ ਦੀ ਆਮਦ ਦੌਰਾਨ ਹਵਾਈ ਅੱਡੇ ਨੇੜਲੇ ਇਲਾਕੇ ਨੂੰ ਐਲਾਨਿਆ ਨੋ ਫਲਾਇੰਗ ਜ਼ੋਨ

ਰਾਸ਼ਟਰਪਤੀ ਦੀ ਆਮਦ ਦੌਰਾਨ ਹਵਾਈ ਅੱਡੇ ਨੇੜਲੇ ਇਲਾਕੇ ਨੂੰ ਐਲਾਨਿਆ ਨੋ ਫਲਾਇੰਗ ਜ਼ੋਨ

ਮੋਹਾਲੀ: ਭਾਰਤ ਦੇ ਰਾਸ਼ਟਰਪਤੀ ਹਰਿਆਣਾ ਅਤੇ ਚੰਡੀਗੜ੍ਹ ਵਿਖੇ ਦੌਰੇ ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ ਦੁਆਲੇ  ਦੇ ਏਰੀਏ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ।

ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਦਾ ਕਹਿਣਾ ਹੈ ਕਿ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ  ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 3 ਕਿਲੋਮੀਟਰ ਦੇ ਖੇਤਰ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਏ ਵਿੱਚ ਡਰੋਨ ਉਡਾਏ ਜਾਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।


ਉਨ੍ਹਾਂ ਵੱਲੋਂ ਇਸ ਨੂੰ ਨੋ ਫਲਾਇੰਗ ਜੋਨ (No flying Zone) ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਡਰੋਨ ਅਤੇ ਅਨਮੈਨਡ ਏਰੀਅਲ ਵਾਹਨ ਦੇ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।

ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਇਹ ਹੁਕਮ ਅੱਜ ਤੋਂ ਹੀ ਸ਼ੁਰੂ ਹੋ ਕੇ 30 ਨਵੰਬਰ 2022 ਤੱਕ ਉਕਤ ਏਰੀਏ ਵਿੱਚ ਲਾਗੂ ਹੋਣਗੇ।

- PTC NEWS

Top News view more...

Latest News view more...