Dussehra 2023: ਦੇਸ਼ਭਰ ’ਚ ਦੁਸਹਿਰੇ ਦੀਆਂ ਰੌਣਕਾਂ, ਰਾਵਣ, ਮੇਘਨਾਥ ਅਤੇ ਕੁੰਭਕਰਨ ਨੂੰ ਕੀਤਾ ਗਿਆ ਦਹਿਣ
Dussehra 2023: ਦੇਸ਼ ਭਰ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ ਅਤੇ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਹੈ। ਪੰਜਾਬ ’ਚ ਵੀ ਵੱਖ ਵੱਖ ਥਾਵਾਂ ’ਤੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਗਿਆ ਹੈ।
ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਦੀ ਤੇ ਨੇਕੀ ਦਾ ਪ੍ਰਤੀਕ ਦੁਸ਼ਹਿਰਾ ਐਮ ਐਸ ਡੀ ਸਕੂਲ ਵਿਖੇ ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦਾ ਦਹਿਣ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ। ਦੁਸ਼ਹਿਰੇ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਸੀ।
ਹਰ ਸਾਲ ਸ੍ਰੀ ਕ੍ਰਿਸ਼ਨਾ ਡਰਾਮਾ ਟੀਕ ਕਲੱਬ ਰਾਜਪੁਰਾ ਟਾਊਨ ਵੱਲੋਂ ਝੰਡਾ ਗਰਾਉਂਡ ਦਾ ਤਿਉਹਾਰ ਬੜੀ ਧੂਮਤਾ ਨਾਲ ਮਨਾਇਆ ਗਿਆ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਵੱਲੋਂ ਦੇਰ ਸ਼ਾਮ ਰਾਵਣ ਕੁੰਭਕਰਨ ਮੇਘਨਾਥ ਦੇ ਬੁੱਤ ਨੂੰ ਅਗਨੀ ਭੇਂਟ ਕੀਤੀ ਗਈ।
ਇਸੇ ਤਰ੍ਹਾਂ ਹੀ ਅਜਨਾਲ਼ਾ ਚ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਨੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆ ਨੂੰ ਕੀਤਾ ਅਗਨ ਭੇਂਟ ਕੀਤਾ ਗਿਆ।
ਇਹ ਵੀ ਪੜ੍ਹੋ: ਸਿਲੰਡਰ ਫੱਟਣ ਨਾਲ ਉੱਡੀ ਘਰ ਦੀ ਛੱਤ; ਕਮਰੇ ਅੰਦਰ ਪਿਆ ਸਮਾਨ ਸੜ ਕੇ ਸੁਆਹ
- PTC NEWS