Early Winter Enters In Punjab : ਲਓ ਜੀ ਆ ਗਈ ਠੰਡ; ਡਿੱਗਣ ਲੱਗਿਆ ਪੰਜਾਬ ’ਚ ਤਾਪਮਾਨ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
Early Winter Enters In Punjab : ਪੰਜਾਬ ਦੇ ਮੌਸਮ ਨੂੰ ਲੈ ਕੇ ਆਈਐਮਡੀ ਨੇ ਅੱਜ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਸੋਮਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨੇ ਮੰਡੀਆਂ ਵਿੱਚ ਸਟੋਰ ਕੀਤਾ ਜ਼ਿਆਦਾਤਰ ਝੋਨਾ ਭਿੱਜ ਗਿਆ।
ਮੌਸਮ ਵਿਭਾਗ ਨੇ ਮੰਗਲਵਾਰ ਨੂੰ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ, ਜਿਸ ਨਾਲ ਕਿਸਾਨਾਂ ਵਿੱਚ ਨੁਕਸਾਨ ਦਾ ਡਰ ਪੈਦਾ ਹੋ ਗਿਆ ਹੈ। ਇਸ ਮੀਂਹ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 9 ਡਿਗਰੀ ਦੀ ਕਾਫ਼ੀ ਗਿਰਾਵਟ ਆਈ, ਜਿਸ ਨਾਲ ਮੌਸਮ ਠੰਢਾ ਮਹਿਸੂਸ ਹੋਇਆ।
ਸੋਮਵਾਰ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਮੰਡੀਆਂ ਵਿੱਚ ਸਟੋਰ ਕੀਤਾ ਜ਼ਿਆਦਾਤਰ ਝੋਨਾ ਭਿੱਜ ਗਿਆ। ਮੌਸਮ ਵਿਭਾਗ ਨੇ ਮੰਗਲਵਾਰ ਨੂੰ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਪੀਲੀ ਚੇਤਾਵਨੀ ਵੀ ਜਾਰੀ ਕੀਤੀ ਹੈ, ਜਿਸ ਨਾਲ ਕਿਸਾਨਾਂ ਵਿੱਚ ਨੁਕਸਾਨ ਦਾ ਡਰ ਵਧ ਗਿਆ ਹੈ।
ਮੰਗਲਵਾਰ ਲਈ ਜਿਨ੍ਹਾਂ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੀਂਹ ਅਤੇ ਗਰਜ-ਤੂਫ਼ਾਨ ਦੀ ਵੀ ਸੰਭਾਵਨਾ ਹੈ।
- PTC NEWS