Sun, Dec 14, 2025
Whatsapp

China Earthquake: ਚੀਨ 'ਚ ਭੂਚਾਲ ਕਾਰਨ ਮਚੀ ਤਬਾਹੀ; 100 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ

Reported by:  PTC News Desk  Edited by:  Aarti -- December 19th 2023 08:34 AM
China Earthquake: ਚੀਨ 'ਚ ਭੂਚਾਲ ਕਾਰਨ ਮਚੀ ਤਬਾਹੀ;  100 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ

China Earthquake: ਚੀਨ 'ਚ ਭੂਚਾਲ ਕਾਰਨ ਮਚੀ ਤਬਾਹੀ; 100 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ

China Earthquake: ਚੀਨ 'ਚ ਭੂਚਾਲ ਕਾਰਨ ਹੁਣ ਤੱਕ 111 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਦੇਰ ਸ਼ਾਮ ਚੀਨ ਦੇ ਉੱਤਰੀ-ਪੱਛਮੀ ਸੂਬਿਆਂ ਗਾਂਸੂ ਅਤੇ ਕਿੰਗਹਾਈ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.2 ਮਾਪੀ ਗਈ ਹੈ। ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਹੈ।

ਚੀਨੀ ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਕਾਰਨ ਗਾਂਸੂ 'ਚ 100 ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ ਕਿੰਗਹਾਈ 'ਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਗਾਂਸੂ 'ਚ 96 ਅਤੇ ਕਿੰਗਹਾਈ 'ਚ 124 ਲੋਕ ਜ਼ਖਮੀ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ।


ਚੀਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਭੂਚਾਲ ਕਾਰਨ ਕਾਫੀ ਨੁਕਸਾਨ ਹੋਇਆ ਹੈ। ਪਾਣੀ ਅਤੇ ਬਿਜਲੀ ਵਿਵਸਥਾ ਠੱਪ ਹੋ ਗਈ ਹੈ। ਆਵਾਜਾਈ ਅਤੇ ਸੰਚਾਰ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਇਙ ਵੀ ਪੜ੍ਹੋ: Delhi Liquor Policy: ED ਨੇ ਅਰਵਿੰਦ ਕੇਜਰੀਵਾਲ ਨੂੰ ਮੁੜ ਭੇਜਿਆ ਨੋਟਿਸ

- PTC NEWS

Top News view more...

Latest News view more...

PTC NETWORK
PTC NETWORK